Ang 651
1 ਸਲੋਕੁ ਮਃ ੩ ॥
2 ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥
3 ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥
4 ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥
5 ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥੧॥
6 ਮਃ ੩ ॥
7 ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥
8 ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥
9 ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥
10 ਪਉੜੀ ॥
11 ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ ਹਰਿ ਭਲੀ ਬਾਣਿ ॥
12 ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ ਰੰਗੁ ਸਦਾ ਮਾਣਿ ॥
13 ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ ਦੁਖਾ ਘਾਣਿ ॥
14 ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥
15 ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥
16 ਸਲੋਕੁ ਮਃ ੩ ॥
17 ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥
18 ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥
19 ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥
20 ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥
21 ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥
22 ਮਃ ੩ ॥
23 ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥
24 ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥
25 ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥
26 ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥
27 ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥
28 ਪਉੜੀ ॥
29 ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥
30 ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥
31 ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥
32 ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥
33 ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥
34 ਸਲੋਕੁ ਮਃ ੩ ॥
35 ਗੁਰ ਸੇਵਾ ਤੇ ਸੁਖੁ ਊਪਜੈ ਫਿਰਿ ਦੁਖੁ ਨ ਲਗੈ ਆਇ ॥
36 ਜੰਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨ ਬਸਾਇ ॥
37 ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥
38 ਨਾਨਕ ਹਉ ਬਲਿਹਾਰੀ ਤਿੰਨ ਕਉ ਜੋ ਚਲਨਿ ਸਤਿਗੁਰ ਭਾਇ ॥੧॥
39 ਮਃ ੩ ॥
40 ਬਿਨੁ ਸਬਦੈ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥