Ang 675
1 ਅਉਖਧ ਮੰਤ੍ਰ ਮੂਲ ਮਨ ਏਕੈ ਮਨਿ ਬਿਸ੍ਵਾਸੁ ਪ੍ਰਭ ਧਾਰਿਆ ॥
2 ਚਰਨ ਰੇਨ ਬਾਂਛੈ ਨਿਤ ਨਾਨਕੁ ਪੁਨਹ ਪੁਨਹ ਬਲਿਹਾਰਿਆ ॥੨॥੧੬॥
3 ਧਨਾਸਰੀ ਮਹਲਾ ੫ ॥
4 ਮੇਰਾ ਲਾਗੋ ਰਾਮ ਸਿਉ ਹੇਤੁ ॥
5 ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥
6 ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥
7 ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥
8 ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥
9 ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥
10 ਧਨਾਸਿਰੀ ਮਹਲਾ ੫ ॥
11 ਅਉਖਧੁ ਤੇਰੋ ਨਾਮੁ ਦਇਆਲ ॥
12 ਮੋਹਿ ਆਤੁਰ ਤੇਰੀ ਗਤਿ ਨਹੀ ਜਾਨੀ ਤੂੰ ਆਪਿ ਕਰਹਿ ਪ੍ਰਤਿਪਾਲ ॥੧॥ ਰਹਾਉ ॥
13 ਧਾਰਿ ਅਨੁਗ੍ਰਹੁ ਸੁਆਮੀ ਮੇਰੇ ਦੁਤੀਆ ਭਾਉ ਨਿਵਾਰਿ ॥
14 ਬੰਧਨ ਕਾਟਿ ਲੇਹੁ ਅਪੁਨੇ ਕਰਿ ਕਬਹੂ ਨ ਆਵਹ ਹਾਰਿ ॥੧॥
15 ਤੇਰੀ ਸਰਨਿ ਪਇਆ ਹਉ ਜੀਵਾਂ ਤੂੰ ਸੰਮ੍ਰਥੁ ਪੁਰਖੁ ਮਿਹਰਵਾਨੁ ॥
16 ਆਠ ਪਹਰ ਪ੍ਰਭ ਕਉ ਆਰਾਧੀ ਨਾਨਕ ਸਦ ਕੁਰਬਾਨੁ ॥੨॥੧੮॥
17 ਰਾਗੁ ਧਨਾਸਰੀ ਮਹਲਾ ੫ ॥
18 ੴ ਸਤਿਗੁਰ ਪ੍ਰਸਾਦਿ ॥
19 ਹਾ ਹਾ ਪ੍ਰਭ ਰਾਖਿ ਲੇਹੁ ॥
20 ਹਮ ਤੇ ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥
21 ਅਗਨਿ ਕੁਟੰਬ ਸਾਗਰ ਸੰਸਾਰ ॥
22 ਭਰਮ ਮੋਹ ਅਗਿਆਨ ਅੰਧਾਰ ॥੧॥
23 ਊਚ ਨੀਚ ਸੂਖ ਦੂਖ ॥
24 ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥
25 ਮਨਿ ਬਾਸਨਾ ਰਚਿ ਬਿਖੈ ਬਿਆਧਿ ॥
26 ਪੰਚ ਦੂਤ ਸੰਗਿ ਮਹਾ ਅਸਾਧ ॥੩॥
27 ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥
28 ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥
29 ਧਨਾਸਰੀ ਮਹਲਾ ੫ ॥
30 ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥
31 ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥
32 ਸਾਧੂ ਸੰਗਿ ਭਜਹੁ ਗੁਪਾਲ ॥
33 ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥
34 ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥
35 ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥
36 ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥
37 ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥
38 ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥