Ang 680
1 ਠਾਕੁਰੁ ਗਾਈਐ ਆਤਮ ਰੰਗਿ ॥
2 ਸਰਣੀ ਪਾਵਨ ਨਾਮ ਧਿਆਵਨ ਸਹਜਿ ਸਮਾਵਨ ਸੰਗਿ ॥੧॥ ਰਹਾਉ ॥
3 ਜਨ ਕੇ ਚਰਨ ਵਸਹਿ ਮੇਰੈ ਹੀਅਰੈ ਸੰਗਿ ਪੁਨੀਤਾ ਦੇਹੀ ॥
4 ਜਨ ਕੀ ਧੂਰਿ ਦੇਹੁ ਕਿਰਪਾ ਨਿਧਿ ਨਾਨਕ ਕੈ ਸੁਖੁ ਏਹੀ ॥੨॥੪॥੩੫॥
5 ਧਨਾਸਰੀ ਮਹਲਾ ੫ ॥
6 ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥
7 ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥
8 ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥
9 ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥
10 ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥
11 ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥
12 ਧਨਾਸਰੀ ਮਹਲਾ ੫ ॥
13 ਨਾਮੁ ਗੁਰਿ ਦੀਓ ਹੈ ਅਪੁਨੈ ਜਾ ਕੈ ਮਸਤਕਿ ਕਰਮਾ ॥
14 ਨਾਮੁ ਦ੍ਰਿੜਾਵੈ ਨਾਮੁ ਜਪਾਵੈ ਤਾ ਕਾ ਜੁਗ ਮਹਿ ਧਰਮਾ ॥੧॥
15 ਜਨ ਕਉ ਨਾਮੁ ਵਡਾਈ ਸੋਭ ॥
16 ਨਾਮੋ ਗਤਿ ਨਾਮੋ ਪਤਿ ਜਨ ਕੀ ਮਾਨੈ ਜੋ ਜੋ ਹੋਗ ॥੧॥ ਰਹਾਉ ॥
17 ਨਾਮ ਧਨੁ ਜਿਸੁ ਜਨ ਕੈ ਪਾਲੈ ਸੋਈ ਪੂਰਾ ਸਾਹਾ ॥
18 ਨਾਮੁ ਬਿਉਹਾਰਾ ਨਾਨਕ ਆਧਾਰਾ ਨਾਮੁ ਪਰਾਪਤਿ ਲਾਹਾ ॥੨॥੬॥੩੭॥
19 ਧਨਾਸਰੀ ਮਹਲਾ ੫ ॥
20 ਨੇਤ੍ਰ ਪੁਨੀਤ ਭਏ ਦਰਸ ਪੇਖੇ ਮਾਥੈ ਪਰਉ ਰਵਾਲ ॥
21 ਰਸਿ ਰਸਿ ਗੁਣ ਗਾਵਉ ਠਾਕੁਰ ਕੇ ਮੋਰੈ ਹਿਰਦੈ ਬਸਹੁ ਗੋਪਾਲ ॥੧॥
22 ਤੁਮ ਤਉ ਰਾਖਨਹਾਰ ਦਇਆਲ ॥
23 ਸੁੰਦਰ ਸੁਘਰ ਬੇਅੰਤ ਪਿਤਾ ਪ੍ਰਭ ਹੋਹੁ ਪ੍ਰਭੂ ਕਿਰਪਾਲ ॥੧॥ ਰਹਾਉ ॥
24 ਮਹਾ ਅਨੰਦ ਮੰਗਲ ਰੂਪ ਤੁਮਰੇ ਬਚਨ ਅਨੂਪ ਰਸਾਲ ॥
25 ਹਿਰਦੈ ਚਰਣ ਸਬਦੁ ਸਤਿਗੁਰ ਕੋ ਨਾਨਕ ਬਾਂਧਿਓ ਪਾਲ ॥੨॥੭॥੩੮॥
26 ਧਨਾਸਰੀ ਮਹਲਾ ੫ ॥
27 ਅਪਨੀ ਉਕਤਿ ਖਲਾਵੈ ਭੋਜਨ ਅਪਨੀ ਉਕਤਿ ਖੇਲਾਵੈ ॥
28 ਸਰਬ ਸੂਖ ਭੋਗ ਰਸ ਦੇਵੈ ਮਨ ਹੀ ਨਾਲਿ ਸਮਾਵੈ ॥੧॥
29 ਹਮਰੇ ਪਿਤਾ ਗੋਪਾਲ ਦਇਆਲ ॥
30 ਜਿਉ ਰਾਖੈ ਮਹਤਾਰੀ ਬਾਰਿਕ ਕਉ ਤੈਸੇ ਹੀ ਪ੍ਰਭ ਪਾਲ ॥੧॥ ਰਹਾਉ ॥
31 ਮੀਤ ਸਾਜਨ ਸਰਬ ਗੁਣ ਨਾਇਕ ਸਦਾ ਸਲਾਮਤਿ ਦੇਵਾ ॥
32 ਈਤ ਊਤ ਜਤ ਕਤ ਤਤ ਤੁਮ ਹੀ ਮਿਲੈ ਨਾਨਕ ਸੰਤ ਸੇਵਾ ॥੨॥੮॥੩੯॥
33 ਧਨਾਸਰੀ ਮਹਲਾ ੫ ॥
34 ਸੰਤ ਕ੍ਰਿਪਾਲ ਦਇਆਲ ਦਮੋਦਰ ਕਾਮ ਕ੍ਰੋਧ ਬਿਖੁ ਜਾਰੇ ॥
35 ਰਾਜੁ ਮਾਲੁ ਜੋਬਨੁ ਤਨੁ ਜੀਅਰਾ ਇਨ ਊਪਰਿ ਲੈ ਬਾਰੇ ॥੧॥
36 ਮਨਿ ਤਨਿ ਰਾਮ ਨਾਮ ਹਿਤਕਾਰੇ ॥
37 ਸੂਖ ਸਹਜ ਆਨੰਦ ਮੰਗਲ ਸਹਿਤ ਭਵ ਨਿਧਿ ਪਾਰਿ ਉਤਾਰੇ ॥ ਰਹਾਉ ॥