Ang 710
1 ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥
2 ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥
3 ਪਉੜੀ ॥
4 ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥
5 ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥
6 ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥
7 ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥
8 ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥
9 ਸਲੋਕ ॥
10 ਗੁਰ ਗੋਬਿੰਦ ਗੋਪਾਲ ਗੁਰ ਗੁਰ ਪੂਰਨ ਨਾਰਾਇਣਹ ॥
11 ਗੁਰ ਦਇਆਲ ਸਮਰਥ ਗੁਰ ਗੁਰ ਨਾਨਕ ਪਤਿਤ ਉਧਾਰਣਹ ॥੧॥
12 ਭਉਜਲੁ ਬਿਖਮੁ ਅਸਗਾਹੁ ਗੁਰਿ ਬੋਹਿਥੈ ਤਾਰਿਅਮੁ ॥
13 ਨਾਨਕ ਪੂਰ ਕਰੰਮ ਸਤਿਗੁਰ ਚਰਣੀ ਲਗਿਆ ॥੨॥
14 ਪਉੜੀ ॥
15 ਧੰਨੁ ਧੰਨੁ ਗੁਰਦੇਵ ਜਿਸੁ ਸੰਗਿ ਹਰਿ ਜਪੇ ॥
16 ਗੁਰ ਕ੍ਰਿਪਾਲ ਜਬ ਭਏ ਤ ਅਵਗੁਣ ਸਭਿ ਛਪੇ ॥
17 ਪਾਰਬ੍ਰਹਮ ਗੁਰਦੇਵ ਨੀਚਹੁ ਉਚ ਥਪੇ ॥
18 ਕਾਟਿ ਸਿਲਕ ਦੁਖ ਮਾਇਆ ਕਰਿ ਲੀਨੇ ਅਪ ਦਸੇ ॥
19 ਗੁਣ ਗਾਏ ਬੇਅੰਤ ਰਸਨਾ ਹਰਿ ਜਸੇ ॥੧੯॥
20 ਸਲੋਕ ॥
21 ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥
22 ਨਾਮ ਦਾਨੁ ਜਾਚੰਤਿ ਨਾਨਕ ਦਇਆਲ ਪੁਰਖ ਕ੍ਰਿਪਾ ਕਰਹ ॥੧॥
23 ਹਿਕੁ ਸੇਵੀ ਹਿਕੁ ਸੰਮਲਾ ਹਰਿ ਇਕਸੁ ਪਹਿ ਅਰਦਾਸਿ ॥
24 ਨਾਮ ਵਖਰੁ ਧਨੁ ਸੰਚਿਆ ਨਾਨਕ ਸਚੀ ਰਾਸਿ ॥੨॥
25 ਪਉੜੀ ॥
26 ਪ੍ਰਭ ਦਇਆਲ ਬੇਅੰਤ ਪੂਰਨ ਇਕੁ ਏਹੁ ॥
27 ਸਭੁ ਕਿਛੁ ਆਪੇ ਆਪਿ ਦੂਜਾ ਕਹਾ ਕੇਹੁ ॥
28 ਆਪਿ ਕਰਹੁ ਪ੍ਰਭ ਦਾਨੁ ਆਪੇ ਆਪਿ ਲੇਹੁ ॥
29 ਆਵਣ ਜਾਣਾ ਹੁਕਮੁ ਸਭੁ ਨਿਹਚਲੁ ਤੁਧੁ ਥੇਹੁ ॥
30 ਨਾਨਕੁ ਮੰਗੈ ਦਾਨੁ ਕਰਿ ਕਿਰਪਾ ਨਾਮੁ ਦੇਹੁ ॥੨੦॥੧॥
31 ਜੈਤਸਰੀ ਬਾਣੀ ਭਗਤਾ ਕੀ ॥
32 ੴ ਸਤਿਗੁਰ ਪ੍ਰਸਾਦਿ ॥
33 ਨਾਥ ਕਛੂਅ ਨ ਜਾਨਉ ॥
34 ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥
35 ਤੁਮ ਕਹੀਅਤ ਹੌ ਜਗਤ ਗੁਰ ਸੁਆਮੀ ॥
36 ਹਮ ਕਹੀਅਤ ਕਲਿਜੁਗ ਕੇ ਕਾਮੀ ॥੧॥
37 ਇਨ ਪੰਚਨ ਮੇਰੋ ਮਨੁ ਜੁ ਬਿਗਾਰਿਓ ॥
38 ਪਲੁ ਪਲੁ ਹਰਿ ਜੀ ਤੇ ਅੰਤਰੁ ਪਾਰਿਓ ॥੨॥
39 ਜਤ ਦੇਖਉ ਤਤ ਦੁਖ ਕੀ ਰਾਸੀ ॥
40 ਅਜੌਂ ਨ ਪਤੵਾਇ ਨਿਗਮ ਭਏ ਸਾਖੀ ॥੩॥
41 ਗੋਤਮ ਨਾਰਿ ਉਮਾਪਤਿ ਸ੍ਵਾਮੀ ॥
42 ਸੀਸੁ ਧਰਨਿ ਸਹਸ ਭਗ ਗਾਂਮੀ ॥੪॥
43 ਇਨ ਦੂਤਨ ਖਲੁ ਬਧੁ ਕਰਿ ਮਾਰਿਓ ॥
44 ਬਡੋ ਨਿਲਾਜੁ ਅਜਹੂ ਨਹੀ ਹਾਰਿਓ ॥੫॥
45 ਕਹਿ ਰਵਿਦਾਸ ਕਹਾ ਕੈਸੇ ਕੀਜੈ ॥
46 ਬਿਨੁ ਰਘੁਨਾਥ ਸਰਨਿ ਕਾ ਕੀ ਲੀਜੈ ॥੬॥੧॥