Ang 712
1 ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥
2 ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥
3 ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥
4 ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
5 ਟੋਡੀ ਮਹਲਾ ੫ ਘਰੁ ੨ ਚਉਪਦੇ ॥
6 ੴ ਸਤਿਗੁਰ ਪ੍ਰਸਾਦਿ ॥
7 ਧਾਇਓ ਰੇ ਮਨ ਦਹ ਦਿਸ ਧਾਇਓ ॥
8 ਮਾਇਆ ਮਗਨ ਸੁਆਦਿ ਲੋਭਿ ਮੋਹਿਓ ਤਿਨਿ ਪ੍ਰਭਿ ਆਪਿ ਭੁਲਾਇਓ ॥ ਰਹਾਉ ॥
9 ਹਰਿ ਕਥਾ ਹਰਿ ਜਸ ਸਾਧਸੰਗਤਿ ਸਿਉ ਇਕੁ ਮੁਹਤੁ ਨ ਇਹੁ ਮਨੁ ਲਾਇਓ ॥
10 ਬਿਗਸਿਓ ਪੇਖਿ ਰੰਗੁ ਕਸੁੰਭ ਕੋ ਪਰ ਗ੍ਰਿਹ ਜੋਹਨਿ ਜਾਇਓ ॥੧॥
11 ਚਰਨ ਕਮਲ ਸਿਉ ਭਾਉ ਨ ਕੀਨੋ ਨਹ ਸਤ ਪੁਰਖੁ ਮਨਾਇਓ ॥
12 ਧਾਵਤ ਕਉ ਧਾਵਹਿ ਬਹੁ ਭਾਤੀ ਜਿਉ ਤੇਲੀ ਬਲਦੁ ਭ੍ਰਮਾਇਓ ॥੨॥
13 ਨਾਮ ਦਾਨੁ ਇਸਨਾਨੁ ਨ ਕੀਓ ਇਕ ਨਿਮਖ ਨ ਕੀਰਤਿ ਗਾਇਓ ॥
14 ਨਾਨਾ ਝੂਠਿ ਲਾਇ ਮਨੁ ਤੋਖਿਓ ਨਹ ਬੂਝਿਓ ਅਪਨਾਇਓ ॥੩॥
15 ਪਰਉਪਕਾਰ ਨ ਕਬਹੂ ਕੀਏ ਨਹੀ ਸਤਿਗੁਰੁ ਸੇਵਿ ਧਿਆਇਓ ॥
16 ਪੰਚ ਦੂਤ ਰਚਿ ਸੰਗਤਿ ਗੋਸਟਿ ਮਤਵਾਰੋ ਮਦ ਮਾਇਓ ॥੪॥
17 ਕਰਉ ਬੇਨਤੀ ਸਾਧਸੰਗਤਿ ਹਰਿ ਭਗਤਿ ਵਛਲ ਸੁਣਿ ਆਇਓ ॥
18 ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਲਾਜ ਅਪੁਨਾਇਓ ॥੫॥੧॥੩॥
19 ਟੋਡੀ ਮਹਲਾ ੫ ॥
20 ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥
21 ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥ ਰਹਾਉ ॥
22 ਧਾਇ ਧਾਇ ਕ੍ਰਿਪਨ ਸ੍ਰਮੁ ਕੀਨੋ ਇਕਤ੍ਰ ਕਰੀ ਹੈ ਮਾਇਆ ॥
23 ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥੧॥
24 ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥
25 ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥੨॥
26 ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛਰਾਇਆ ॥
27 ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥੩॥
28 ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥
29 ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ॥੪॥੨॥੪॥
30 ਟੋਡੀ ਮਹਲਾ ੫ ॥
31 ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥
32 ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ ਰਹਾਉ ॥
33 ਦਾਸ ਤੁਮਾਰੇ ਕੀ ਪਾਵਉ ਧੂਰਾ ਮਸਤਕਿ ਲੇ ਲੇ ਲਾਵਉ ॥
34 ਮਹਾ ਪਤਿਤ ਤੇ ਹੋਤ ਪੁਨੀਤਾ ਹਰਿ ਕੀਰਤਨ ਗੁਨ ਗਾਵਉ ॥੧॥