Ang 716
1 ਟੋਡੀ ਮਹਲਾ ੫ ਘਰੁ ੫ ਦੁਪਦੇ ॥
2 ੴ ਸਤਿਗੁਰ ਪ੍ਰਸਾਦਿ ॥
3 ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥
4 ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥
5 ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥
6 ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥
7 ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥
8 ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥
9 ਟੋਡੀ ਮਹਲਾ ੫ ॥
10 ਮਾਈ ਮੇਰੇ ਮਨ ਕੀ ਪ੍ਰੀਤਿ ॥
11 ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥ ਰਹਾਉ ॥
12 ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥
13 ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥
14 ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥
15 ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥੨॥੨੧॥
16 ਟੋਡੀ ਮਹਲਾ ੫ ॥
17 ਪ੍ਰਭ ਜੀ ਮਿਲੁ ਮੇਰੇ ਪ੍ਰਾਨ ॥
18 ਬਿਸਰੁ ਨਹੀ ਨਿਮਖ ਹੀਅਰੇ ਤੇ ਅਪਨੇ ਭਗਤ ਕਉ ਪੂਰਨ ਦਾਨ ॥ ਰਹਾਉ ॥
19 ਖੋਵਹੁ ਭਰਮੁ ਰਾਖੁ ਮੇਰੇ ਪ੍ਰੀਤਮ ਅੰਤਰਜਾਮੀ ਸੁਘੜ ਸੁਜਾਨ ॥
20 ਕੋਟਿ ਰਾਜ ਨਾਮ ਧਨੁ ਮੇਰੈ ਅੰਮ੍ਰਿਤ ਦ੍ਰਿਸਟਿ ਧਾਰਹੁ ਪ੍ਰਭ ਮਾਨ ॥੧॥
21 ਆਠ ਪਹਰ ਰਸਨਾ ਗੁਨ ਗਾਵੈ ਜਸੁ ਪੂਰਿ ਅਘਾਵਹਿ ਸਮਰਥ ਕਾਨ ॥
22 ਤੇਰੀ ਸਰਣਿ ਜੀਅਨ ਕੇ ਦਾਤੇ ਸਦਾ ਸਦਾ ਨਾਨਕ ਕੁਰਬਾਨ ॥੨॥੩॥੨੨॥
23 ਟੋਡੀ ਮਹਲਾ ੫ ॥
24 ਪ੍ਰਭ ਤੇਰੇ ਪਗ ਕੀ ਧੂਰਿ ॥
25 ਦੀਨ ਦਇਆਲ ਪ੍ਰੀਤਮ ਮਨਮੋਹਨ ਕਰਿ ਕਿਰਪਾ ਮੇਰੀ ਲੋਚਾ ਪੂਰਿ ॥ ਰਹਾਉ ॥
26 ਦਹ ਦਿਸ ਰਵਿ ਰਹਿਆ ਜਸੁ ਤੁਮਰਾ ਅੰਤਰਜਾਮੀ ਸਦਾ ਹਜੂਰਿ ॥
27 ਜੋ ਤੁਮਰਾ ਜਸੁ ਗਾਵਹਿ ਕਰਤੇ ਸੇ ਜਨ ਕਬਹੁ ਨ ਮਰਤੇ ਝੂਰਿ ॥੧॥
28 ਧੰਧ ਬੰਧ ਬਿਨਸੇ ਮਾਇਆ ਕੇ ਸਾਧੂ ਸੰਗਤਿ ਮਿਟੇ ਬਿਸੂਰ ॥
29 ਸੁਖ ਸੰਪਤਿ ਭੋਗ ਇਸੁ ਜੀਅ ਕੇ ਬਿਨੁ ਹਰਿ ਨਾਨਕ ਜਾਨੇ ਕੂਰ ॥੨॥੪॥੨੩॥
30 ਟੋਡੀ ਮਃ ੫ ॥
31 ਮਾਈ ਮੇਰੇ ਮਨ ਕੀ ਪਿਆਸ ॥
32 ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥
33 ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥
34 ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥
35 ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥