Ang 720
1 ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥
2 ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
3 ਬੈਰਾੜੀ ਮਹਲਾ ੪ ॥
4 ਜਪਿ ਮਨ ਰਾਮ ਨਾਮੁ ਨਿਸਤਾਰਾ ॥
5 ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥
6 ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥
7 ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥
8 ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥
9 ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪॥
10 ਬੈਰਾੜੀ ਮਹਲਾ ੪ ॥
11 ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥
12 ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ ॥੧॥ ਰਹਾਉ ॥
13 ਅਗਨਿ ਕੁੰਟ ਮਹਿ ਉਰਧ ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ ॥
14 ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥੧॥
15 ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਨਮਸਕਾਰਾ ॥
16 ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥੨॥੫॥
17 ਬੈਰਾੜੀ ਮਹਲਾ ੪ ॥
18 ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥
19 ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥
20 ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥
21 ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥
22 ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥
23 ਨਾਨਕ ਸਰਣਿ ਤੁਮੑਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥
24 ਰਾਗੁ ਬੈਰਾੜੀ ਮਹਲਾ ੫ ਘਰੁ ੧ ॥
25 ੴ ਸਤਿਗੁਰ ਪ੍ਰਸਾਦਿ ॥
26 ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥
27 ਕੋਟਿ ਜਨਮ ਕੇ ਦੂਖ ਗਵਾਇਓ ॥੧॥ ਰਹਾਉ ॥
28 ਜੋ ਚਾਹਤ ਸੋਈ ਮਨਿ ਪਾਇਓ ॥
29 ਕਰਿ ਕਿਰਪਾ ਹਰਿ ਨਾਮੁ ਦਿਵਾਇਓ ॥੧॥
30 ਸਰਬ ਸੂਖ ਹਰਿ ਨਾਮਿ ਵਡਾਈ ॥
31 ਗੁਰ ਪ੍ਰਸਾਦਿ ਨਾਨਕ ਮਤਿ ਪਾਈ ॥੨॥੧॥੭॥