Ang 723
1 ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥੧॥
2 ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ ਪੁਰੀ ਵਿਚਿ ਆਖੁ ਮਸੋਲਾ ॥
3 ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ ॥
4 ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ ਕਰੇਗੁ ਮਸੋਲਾ ॥
5 ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ ॥
6 ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ ਮਰਦ ਕਾ ਚੇਲਾ ॥
7 ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ ॥੨॥੩॥੫॥
8 ਤਿਲੰਗ ਮਹਲਾ ੪ ਘਰੁ ੨ ॥
9 ੴ ਸਤਿਗੁਰ ਪ੍ਰਸਾਦਿ ॥
10 ਸਭਿ ਆਏ ਹੁਕਮਿ ਖਸਮਾਹੁ ਹੁਕਮਿ ਸਭ ਵਰਤਨੀ ॥
11 ਸਚੁ ਸਾਹਿਬੁ ਸਾਚਾ ਖੇਲੁ ਸਭੁ ਹਰਿ ਧਨੀ ॥੧॥
12 ਸਾਲਾਹਿਹੁ ਸਚੁ ਸਭ ਊਪਰਿ ਹਰਿ ਧਨੀ ॥
13 ਜਿਸੁ ਨਾਹੀ ਕੋਇ ਸਰੀਕੁ ਕਿਸੁ ਲੇਖੈ ਹਉ ਗਨੀ ॥ ਰਹਾਉ ॥
14 ਪਉਣ ਪਾਣੀ ਧਰਤੀ ਆਕਾਸੁ ਘਰ ਮੰਦਰ ਹਰਿ ਬਨੀ ॥
15 ਵਿਚਿ ਵਰਤੈ ਨਾਨਕ ਆਪਿ ਝੂਠੁ ਕਹੁ ਕਿਆ ਗਨੀ ॥੨॥੧॥
16 ਤਿਲੰਗ ਮਹਲਾ ੪ ॥
17 ਨਿਤ ਨਿਹਫਲ ਕਰਮ ਕਮਾਇ ਬਫਾਵੈ ਦੁਰਮਤੀਆ ॥
18 ਜਬ ਆਣੈ ਵਲਵੰਚ ਕਰਿ ਝੂਠੁ ਤਬ ਜਾਣੈ ਜਗੁ ਜਿਤੀਆ ॥੧॥
19 ਐਸਾ ਬਾਜੀ ਸੈਸਾਰੁ ਨ ਚੇਤੈ ਹਰਿ ਨਾਮਾ ॥
20 ਖਿਨ ਮਹਿ ਬਿਨਸੈ ਸਭੁ ਝੂਠੁ ਮੇਰੇ ਮਨ ਧਿਆਇ ਰਾਮਾ ॥ ਰਹਾਉ ॥
21 ਸਾ ਵੇਲਾ ਚਿਤਿ ਨ ਆਵੈ ਜਿਤੁ ਆਇ ਕੰਟਕੁ ਕਾਲੁ ਗ੍ਰਸੈ ॥
22 ਤਿਸੁ ਨਾਨਕ ਲਏ ਛਡਾਇ ਜਿਸੁ ਕਿਰਪਾ ਕਰਿ ਹਿਰਦੈ ਵਸੈ ॥੨॥੨॥
23 ਤਿਲੰਗ ਮਹਲਾ ੫ ਘਰੁ ੧ ॥
24 ੴ ਸਤਿਗੁਰ ਪ੍ਰਸਾਦਿ ॥
25 ਖਾਕ ਨੂਰ ਕਰਦੰ ਆਲਮ ਦੁਨੀਆਇ ॥
26 ਅਸਮਾਨ ਜਿਮੀ ਦਰਖਤ ਆਬ ਪੈਦਾਇਸਿ ਖੁਦਾਇ ॥੧॥
27 ਬੰਦੇ ਚਸਮ ਦੀਦੰ ਫਨਾਇ ॥
28 ਦੁਨਂੀਆ ਮੁਰਦਾਰ ਖੁਰਦਨੀ ਗਾਫਲ ਹਵਾਇ ॥ ਰਹਾਉ ॥
29 ਗੈਬਾਨ ਹੈਵਾਨ ਹਰਾਮ ਕੁਸਤਨੀ ਮੁਰਦਾਰ ਬਖੋਰਾਇ ॥
30 ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ ॥੨॥
31 ਵਲੀ ਨਿਆਮਤਿ ਬਿਰਾਦਰਾ ਦਰਬਾਰ ਮਿਲਕ ਖਾਨਾਇ ॥
32 ਜਬ ਅਜਰਾਈਲੁ ਬਸਤਨੀ ਤਬ ਚਿ ਕਾਰੇ ਬਿਦਾਇ ॥੩॥
33 ਹਵਾਲ ਮਾਲੂਮੁ ਕਰਦੰ ਪਾਕ ਅਲਾਹ ॥
34 ਬੁਗੋ ਨਾਨਕ ਅਰਦਾਸਿ ਪੇਸਿ ਦਰਵੇਸ ਬੰਦਾਹ ॥੪॥੧॥
35 ਤਿਲੰਗ ਘਰੁ ੨ ਮਹਲਾ ੫ ॥
36 ਤੁਧੁ ਬਿਨੁ ਦੂਜਾ ਨਾਹੀ ਕੋਇ ॥
37 ਤੂ ਕਰਤਾਰੁ ਕਰਹਿ ਸੋ ਹੋਇ ॥
38 ਤੇਰਾ ਜੋਰੁ ਤੇਰੀ ਮਨਿ ਟੇਕ ॥
39 ਸਦਾ ਸਦਾ ਜਪਿ ਨਾਨਕ ਏਕ ॥੧॥
40 ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥
41 ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥