Ang 734
1 ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥
2 ਹਰਿ ਧਨੁ ਸੰਚੀਐ ਭਾਈ ॥
3 ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥
4 ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥
5 ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥
6 ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥
7 ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥
8 ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥
9 ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥
10 ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥
11 ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥
12 ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥
13 ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥
14 ਸੂਹੀ ਮਹਲਾ ੪ ॥
15 ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥
16 ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥੧॥
17 ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥੧॥ ਰਹਾਉ ॥
18 ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ ਪਰਮ ਨਿਧਾਨੁ ॥
19 ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਿਹਫਲ ਸਭੁ ਅਗਿਆਨੁ ॥੨॥
20 ਜਿਸ ਨੋ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਮਾਨੁ ॥
21 ਜੋ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥੩॥
22 ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥
23 ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ ਵਖਿਆਨੁ ॥੪॥੪॥੧੧॥