Ang 747
1 ਸਭੇ ਇਛਾ ਪੂਰੀਆ ਜਾ ਪਾਇਆ ਅਗਮ ਅਪਾਰਾ ॥
2 ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ ਤੇਰਿਆ ਚਰਣਾ ਕਉ ਬਲਿਹਾਰਾ ॥੪॥੧॥੪੭॥
3 ਰਾਗੁ ਸੂਹੀ ਮਹਲਾ ੫ ਘਰੁ ੭ ॥
4 ੴ ਸਤਿਗੁਰ ਪ੍ਰਸਾਦਿ ॥
5 ਤੇਰਾ ਭਾਣਾ ਤੂਹੈ ਮਨਾਇਹਿ ਜਿਸ ਨੋ ਹੋਹਿ ਦਇਆਲਾ ॥
6 ਸਾਈ ਭਗਤਿ ਜੋ ਤੁਧੁ ਭਾਵੈ ਤੂੰ ਸਰਬ ਜੀਆ ਪ੍ਰਤਿਪਾਲਾ ॥੧॥
7 ਮੇਰੇ ਰਾਮ ਰਾਇ ਸੰਤਾ ਟੇਕ ਤੁਮੑਾਰੀ ॥
8 ਜੋ ਤੁਧੁ ਭਾਵੈ ਸੋ ਪਰਵਾਣੁ ਮਨਿ ਤਨਿ ਤੂਹੈ ਅਧਾਰੀ ॥੧॥ ਰਹਾਉ ॥
9 ਤੂੰ ਦਇਆਲੁ ਕ੍ਰਿਪਾਲੁ ਕ੍ਰਿਪਾ ਨਿਧਿ ਮਨਸਾ ਪੂਰਣਹਾਰਾ ॥
10 ਭਗਤ ਤੇਰੇ ਸਭਿ ਪ੍ਰਾਣਪਤਿ ਪ੍ਰੀਤਮ ਤੂੰ ਭਗਤਨ ਕਾ ਪਿਆਰਾ ॥੨॥
11 ਤੂ ਅਥਾਹੁ ਅਪਾਰੁ ਅਤਿ ਊਚਾ ਕੋਈ ਅਵਰੁ ਨ ਤੇਰੀ ਭਾਤੇ ॥
12 ਇਹ ਅਰਦਾਸਿ ਹਮਾਰੀ ਸੁਆਮੀ ਵਿਸਰੁ ਨਾਹੀ ਸੁਖਦਾਤੇ ॥੩॥
13 ਦਿਨੁ ਰੈਣਿ ਸਾਸਿ ਸਾਸਿ ਗੁਣ ਗਾਵਾ ਜੇ ਸੁਆਮੀ ਤੁਧੁ ਭਾਵਾ ॥
14 ਨਾਮੁ ਤੇਰਾ ਸੁਖੁ ਨਾਨਕੁ ਮਾਗੈ ਸਾਹਿਬ ਤੁਠੈ ਪਾਵਾ ॥੪॥੧॥੪੮॥
15 ਸੂਹੀ ਮਹਲਾ ੫ ॥
16 ਵਿਸਰਹਿ ਨਾਹੀ ਜਿਤੁ ਤੂ ਕਬਹੂ ਸੋ ਥਾਨੁ ਤੇਰਾ ਕੇਹਾ ॥
17 ਆਠ ਪਹਰ ਜਿਤੁ ਤੁਧੁ ਧਿਆਈ ਨਿਰਮਲ ਹੋਵੈ ਦੇਹਾ ॥੧॥
18 ਮੇਰੇ ਰਾਮ ਹਉ ਸੋ ਥਾਨੁ ਭਾਲਣ ਆਇਆ ॥
19 ਖੋਜਤ ਖੋਜਤ ਭਇਆ ਸਾਧਸੰਗੁ ਤਿਨੑ ਸਰਣਾਈ ਪਾਇਆ ॥੧॥ ਰਹਾਉ ॥
20 ਬੇਦ ਪੜੇ ਪੜਿ ਬ੍ਰਹਮੇ ਹਾਰੇ ਇਕੁ ਤਿਲੁ ਨਹੀ ਕੀਮਤਿ ਪਾਈ ॥
21 ਸਾਧਿਕ ਸਿਧ ਫਿਰਹਿ ਬਿਲਲਾਤੇ ਤੇ ਭੀ ਮੋਹੇ ਮਾਈ ॥੨॥
22 ਦਸ ਅਉਤਾਰ ਰਾਜੇ ਹੋਇ ਵਰਤੇ ਮਹਾਦੇਵ ਅਉਧੂਤਾ ॥
23 ਤਿਨੑ ਭੀ ਅੰਤੁ ਨ ਪਾਇਓ ਤੇਰਾ ਲਾਇ ਥਕੇ ਬਿਭੂਤਾ ॥੩॥
24 ਸਹਜ ਸੂਖ ਆਨੰਦ ਨਾਮ ਰਸ ਹਰਿ ਸੰਤੀ ਮੰਗਲੁ ਗਾਇਆ ॥
25 ਸਫਲ ਦਰਸਨੁ ਭੇਟਿਓ ਗੁਰ ਨਾਨਕ ਤਾ ਮਨਿ ਤਨਿ ਹਰਿ ਹਰਿ ਧਿਆਇਆ ॥੪॥੨॥੪੯॥
26 ਸੂਹੀ ਮਹਲਾ ੫ ॥
27 ਕਰਮ ਧਰਮ ਪਾਖੰਡ ਜੋ ਦੀਸਹਿ ਤਿਨ ਜਮੁ ਜਾਗਾਤੀ ਲੂਟੈ ॥
28 ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ ਨਿਮਖ ਸਿਮਰਤ ਜਿਤੁ ਛੂਟੈ ॥੧॥
29 ਸੰਤਹੁ ਸਾਗਰੁ ਪਾਰਿ ਉਤਰੀਐ ॥
30 ਜੇ ਕੋ ਬਚਨੁ ਕਮਾਵੈ ਸੰਤਨ ਕਾ ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥
31 ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥
32 ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥
33 ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ ਇਨੑ ਪੜਿਆ ਮੁਕਤਿ ਨ ਹੋਈ ॥
34 ਏਕੁ ਅਖਰੁ ਜੋ ਗੁਰਮੁਖਿ ਜਾਪੈ ਤਿਸ ਕੀ ਨਿਰਮਲ ਸੋਈ ॥੩॥
35 ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥