Ang 782
1 ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥
2 ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥
3 ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥
4 ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥
5 ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥
6 ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥
7 ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥
8 ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥
9 ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥
10 ਸੂਹੀ ਮਹਲਾ ੫ ॥
11 ਭੈ ਸਾਗਰੋ ਭੈ ਸਾਗਰੁ ਤਰਿਆ ਹਰਿ ਹਰਿ ਨਾਮੁ ਧਿਆਏ ਰਾਮ ॥
12 ਬੋਹਿਥੜਾ ਹਰਿ ਚਰਣ ਅਰਾਧੇ ਮਿਲਿ ਸਤਿਗੁਰ ਪਾਰਿ ਲਘਾਏ ਰਾਮ ॥
13 ਗੁਰਸਬਦੀ ਤਰੀਐ ਬਹੁੜਿ ਨ ਮਰੀਐ ਚੂਕੈ ਆਵਣ ਜਾਣਾ ॥
14 ਜੋ ਕਿਛੁ ਕਰੈ ਸੋਈ ਭਲ ਮਾਨਉ ਤਾ ਮਨੁ ਸਹਜਿ ਸਮਾਣਾ ॥
15 ਦੂਖ ਨ ਭੂਖ ਨ ਰੋਗੁ ਨ ਬਿਆਪੈ ਸੁਖ ਸਾਗਰ ਸਰਣੀ ਪਾਏ ॥
16 ਹਰਿ ਸਿਮਰਿ ਸਿਮਰਿ ਨਾਨਕ ਰੰਗਿ ਰਾਤਾ ਮਨ ਕੀ ਚਿੰਤ ਮਿਟਾਏ ॥੧॥
17 ਸੰਤ ਜਨਾ ਹਰਿ ਮੰਤ੍ਰੁ ਦ੍ਰਿੜਾਇਆ ਹਰਿ ਸਾਜਨ ਵਸਗਤਿ ਕੀਨੇ ਰਾਮ ॥
18 ਆਪਨੜਾ ਮਨੁ ਆਗੈ ਧਰਿਆ ਸਰਬਸੁ ਠਾਕੁਰਿ ਦੀਨੇ ਰਾਮ ॥
19 ਕਰਿ ਅਪੁਨੀ ਦਾਸੀ ਮਿਟੀ ਉਦਾਸੀ ਹਰਿ ਮੰਦਰਿ ਥਿਤਿ ਪਾਈ ॥
20 ਅਨਦ ਬਿਨੋਦ ਸਿਮਰਹੁ ਪ੍ਰਭੁ ਸਾਚਾ ਵਿਛੁੜਿ ਕਬਹੂ ਨ ਜਾਈ ॥
21 ਸਾ ਵਡਭਾਗਣਿ ਸਦਾ ਸੋਹਾਗਣਿ ਰਾਮ ਨਾਮ ਗੁਣ ਚੀਨੑੇ ॥
22 ਕਹੁ ਨਾਨਕ ਰਵਹਿ ਰੰਗਿ ਰਾਤੇ ਪ੍ਰੇਮ ਮਹਾ ਰਸਿ ਭੀਨੇ ॥੨॥
23 ਅਨਦ ਬਿਨੋਦ ਭਏ ਨਿਤ ਸਖੀਏ ਮੰਗਲ ਸਦਾ ਹਮਾਰੈ ਰਾਮ ॥
24 ਆਪਨੜੈ ਪ੍ਰਭਿ ਆਪਿ ਸੀਗਾਰੀ ਸੋਭਾਵੰਤੀ ਨਾਰੇ ਰਾਮ ॥
25 ਸਹਜ ਸੁਭਾਇ ਭਏ ਕਿਰਪਾਲਾ ਗੁਣ ਅਵਗਣ ਨ ਬੀਚਾਰਿਆ ॥
26 ਕੰਠਿ ਲਗਾਇ ਲੀਏ ਜਨ ਅਪੁਨੇ ਰਾਮ ਨਾਮ ਉਰਿ ਧਾਰਿਆ ॥
27 ਮਾਨ ਮੋਹ ਮਦ ਸਗਲ ਬਿਆਪੀ ਕਰਿ ਕਿਰਪਾ ਆਪਿ ਨਿਵਾਰੇ ॥
28 ਕਹੁ ਨਾਨਕ ਭੈ ਸਾਗਰੁ ਤਰਿਆ ਪੂਰਨ ਕਾਜ ਹਮਾਰੇ ॥੩॥
29 ਗੁਣ ਗੋਪਾਲ ਗਾਵਹੁ ਨਿਤ ਸਖੀਹੋ ਸਗਲ ਮਨੋਰਥ ਪਾਏ ਰਾਮ ॥
30 ਸਫਲ ਜਨਮੁ ਹੋਆ ਮਿਲਿ ਸਾਧੂ ਏਕੰਕਾਰੁ ਧਿਆਏ ਰਾਮ ॥
31 ਜਪਿ ਏਕ ਪ੍ਰਭੂ ਅਨੇਕ ਰਵਿਆ ਸਰਬ ਮੰਡਲਿ ਛਾਇਆ ॥
32 ਬ੍ਰਹਮੋ ਪਸਾਰਾ ਬ੍ਰਹਮੁ ਪਸਰਿਆ ਸਭੁ ਬ੍ਰਹਮੁ ਦ੍ਰਿਸਟੀ ਆਇਆ ॥
33 ਜਲਿ ਥਲਿ ਮਹੀਅਲਿ ਪੂਰਿ ਪੂਰਨ ਤਿਸੁ ਬਿਨਾ ਨਹੀ ਜਾਏ ॥