Ang 784
1 ਖਾਤ ਖਰਚਤ ਬਿਲਛਤ ਸੁਖੁ ਪਾਇਆ ਕਰਤੇ ਕੀ ਦਾਤਿ ਸਵਾਈ ਰਾਮ ॥
2 ਦਾਤਿ ਸਵਾਈ ਨਿਖੁਟਿ ਨ ਜਾਈ ਅੰਤਰਜਾਮੀ ਪਾਇਆ ॥
3 ਕੋਟਿ ਬਿਘਨ ਸਗਲੇ ਉਠਿ ਨਾਠੇ ਦੂਖੁ ਨ ਨੇੜੈ ਆਇਆ ॥
4 ਸਾਂਤਿ ਸਹਜ ਆਨੰਦ ਘਨੇਰੇ ਬਿਨਸੀ ਭੂਖ ਸਬਾਈ ॥
5 ਨਾਨਕ ਗੁਣ ਗਾਵਹਿ ਸੁਆਮੀ ਕੇ ਅਚਰਜੁ ਜਿਸੁ ਵਡਿਆਈ ਰਾਮ ॥੨॥
6 ਜਿਸ ਕਾ ਕਾਰਜੁ ਤਿਨ ਹੀ ਕੀਆ ਮਾਣਸੁ ਕਿਆ ਵੇਚਾਰਾ ਰਾਮ ॥
7 ਭਗਤ ਸੋਹਨਿ ਹਰਿ ਕੇ ਗੁਣ ਗਾਵਹਿ ਸਦਾ ਕਰਹਿ ਜੈਕਾਰਾ ਰਾਮ ॥
8 ਗੁਣ ਗਾਇ ਗੋਬਿੰਦ ਅਨਦ ਉਪਜੇ ਸਾਧਸੰਗਤਿ ਸੰਗਿ ਬਨੀ ॥
9 ਜਿਨਿ ਉਦਮੁ ਕੀਆ ਤਾਲ ਕੇਰਾ ਤਿਸ ਕੀ ਉਪਮਾ ਕਿਆ ਗਨੀ ॥
10 ਅਠਸਠਿ ਤੀਰਥ ਪੁੰਨ ਕਿਰਿਆ ਮਹਾ ਨਿਰਮਲ ਚਾਰਾ ॥
11 ਪਤਿਤ ਪਾਵਨੁ ਬਿਰਦੁ ਸੁਆਮੀ ਨਾਨਕ ਸਬਦ ਅਧਾਰਾ ॥੩॥
12 ਗੁਣ ਨਿਧਾਨ ਮੇਰਾ ਪ੍ਰਭੁ ਕਰਤਾ ਉਸਤਤਿ ਕਉਨੁ ਕਰੀਜੈ ਰਾਮ ॥
13 ਸੰਤਾ ਕੀ ਬੇਨੰਤੀ ਸੁਆਮੀ ਨਾਮੁ ਮਹਾ ਰਸੁ ਦੀਜੈ ਰਾਮ ॥
14 ਨਾਮੁ ਦੀਜੈ ਦਾਨੁ ਕੀਜੈ ਬਿਸਰੁ ਨਾਹੀ ਇਕ ਖਿਨੋ ॥
15 ਗੁਣ ਗੋਪਾਲ ਉਚਰੁ ਰਸਨਾ ਸਦਾ ਗਾਈਐ ਅਨਦਿਨੋ ॥
16 ਜਿਸੁ ਪ੍ਰੀਤਿ ਲਾਗੀ ਨਾਮ ਸੇਤੀ ਮਨੁ ਤਨੁ ਅੰਮ੍ਰਿਤ ਭੀਜੈ ॥
17 ਬਿਨਵੰਤਿ ਨਾਨਕ ਇਛ ਪੁੰਨੀ ਪੇਖਿ ਦਰਸਨੁ ਜੀਜੈ ॥੪॥੭॥੧੦॥
18 ਰਾਗੁ ਸੂਹੀ ਮਹਲਾ ੫ ਛੰਤ ॥
19 ੴ ਸਤਿਗੁਰ ਪ੍ਰਸਾਦਿ ॥
20 ਮਿਠ ਬੋਲੜਾ ਜੀ ਹਰਿ ਸਜਣੁ ਸੁਆਮੀ ਮੋਰਾ ॥
21 ਹਉ ਸੰਮਲਿ ਥਕੀ ਜੀ ਓਹੁ ਕਦੇ ਨ ਬੋਲੈ ਕਉਰਾ ॥
22 ਕਉੜਾ ਬੋਲਿ ਨ ਜਾਨੈ ਪੂਰਨ ਭਗਵਾਨੈ ਅਉਗਣੁ ਕੋ ਨ ਚਿਤਾਰੇ ॥
23 ਪਤਿਤ ਪਾਵਨੁ ਹਰਿ ਬਿਰਦੁ ਸਦਾਏ ਇਕੁ ਤਿਲੁ ਨਹੀ ਭੰਨੈ ਘਾਲੇ ॥
24 ਘਟ ਘਟ ਵਾਸੀ ਸਰਬ ਨਿਵਾਸੀ ਨੇਰੈ ਹੀ ਤੇ ਨੇਰਾ ॥
25 ਨਾਨਕ ਦਾਸੁ ਸਦਾ ਸਰਣਾਗਤਿ ਹਰਿ ਅੰਮ੍ਰਿਤ ਸਜਣੁ ਮੇਰਾ ॥੧॥
26 ਹਉ ਬਿਸਮੁ ਭਈ ਜੀ ਹਰਿ ਦਰਸਨੁ ਦੇਖਿ ਅਪਾਰਾ ॥
27 ਮੇਰਾ ਸੁੰਦਰੁ ਸੁਆਮੀ ਜੀ ਹਉ ਚਰਨ ਕਮਲ ਪਗ ਛਾਰਾ ॥
28 ਪ੍ਰਭ ਪੇਖਤ ਜੀਵਾ ਠੰਢੀ ਥੀਵਾ ਤਿਸੁ ਜੇਵਡੁ ਅਵਰੁ ਨ ਕੋਈ ॥
29 ਆਦਿ ਅੰਤਿ ਮਧਿ ਪ੍ਰਭੁ ਰਵਿਆ ਜਲਿ ਥਲਿ ਮਹੀਅਲਿ ਸੋਈ ॥
30 ਚਰਨ ਕਮਲ ਜਪਿ ਸਾਗਰੁ ਤਰਿਆ ਭਵਜਲ ਉਤਰੇ ਪਾਰਾ ॥
31 ਨਾਨਕ ਸਰਣਿ ਪੂਰਨ ਪਰਮੇਸੁਰ ਤੇਰਾ ਅੰਤੁ ਨ ਪਾਰਾਵਾਰਾ ॥੨॥
32 ਹਉ ਨਿਮਖ ਨ ਛੋਡਾ ਜੀ ਹਰਿ ਪ੍ਰੀਤਮ ਪ੍ਰਾਨ ਅਧਾਰੋ ॥
33 ਗੁਰਿ ਸਤਿਗੁਰ ਕਹਿਆ ਜੀ ਸਾਚਾ ਅਗਮ ਬੀਚਾਰੋ ॥
34 ਮਿਲਿ ਸਾਧੂ ਦੀਨਾ ਤਾ ਨਾਮੁ ਲੀਨਾ ਜਨਮ ਮਰਣ ਦੁਖ ਨਾਠੇ ॥
35 ਸਹਜ ਸੂਖ ਆਨੰਦ ਘਨੇਰੇ ਹਉਮੈ ਬਿਨਠੀ ਗਾਠੇ ॥