Ang 79
1 ਹਰਿ ਕਪੜੋ ਹਰਿ ਸੋਭਾ ਦੇਵਹੁ ਜਿਤੁ ਸਵਰੈ ਮੇਰਾ ਕਾਜੋ ॥
2 ਹਰਿ ਹਰਿ ਭਗਤੀ ਕਾਜੁ ਸੁਹੇਲਾ ਗੁਰਿ ਸਤਿਗੁਰਿ ਦਾਨੁ ਦਿਵਾਇਆ ॥
3 ਖੰਡਿ ਵਰਭੰਡਿ ਹਰਿ ਸੋਭਾ ਹੋਈ ਇਹੁ ਦਾਨੁ ਨ ਰਲੈ ਰਲਾਇਆ ॥
4 ਹੋਰਿ ਮਨਮੁਖ ਦਾਜੁ ਜਿ ਰਖਿ ਦਿਖਾਲਹਿ ਸੁ ਕੂੜੁ ਅਹੰਕਾਰੁ ਕਚੁ ਪਾਜੋ ॥
5 ਹਰਿ ਪ੍ਰਭ ਮੇਰੇ ਬਾਬੁਲਾ ਹਰਿ ਦੇਵਹੁ ਦਾਨੁ ਮੈ ਦਾਜੋ ॥੪॥
6 ਹਰਿ ਰਾਮ ਰਾਮ ਮੇਰੇ ਬਾਬੋਲਾ ਪਿਰ ਮਿਲਿ ਧਨ ਵੇਲ ਵਧੰਦੀ ॥
7 ਹਰਿ ਜੁਗਹ ਜੁਗੋ ਜੁਗ ਜੁਗਹ ਜੁਗੋ ਸਦ ਪੀੜੀ ਗੁਰੂ ਚਲੰਦੀ ॥
8 ਜੁਗਿ ਜੁਗਿ ਪੀੜੀ ਚਲੈ ਸਤਿਗੁਰ ਕੀ ਜਿਨੀ ਗੁਰਮੁਖਿ ਨਾਮੁ ਧਿਆਇਆ ॥
9 ਹਰਿ ਪੁਰਖੁ ਨ ਕਬ ਹੀ ਬਿਨਸੈ ਜਾਵੈ ਨਿਤ ਦੇਵੈ ਚੜੈ ਸਵਾਇਆ ॥
10 ਨਾਨਕ ਸੰਤ ਸੰਤ ਹਰਿ ਏਕੋ ਜਪਿ ਹਰਿ ਹਰਿ ਨਾਮੁ ਸੋਹੰਦੀ ॥
11 ਹਰਿ ਰਾਮ ਰਾਮ ਮੇਰੇ ਬਾਬੁਲਾ ਪਿਰ ਮਿਲਿ ਧਨ ਵੇਲ ਵਧੰਦੀ ॥੫॥੧॥
12 ਸਿਰੀਰਾਗੁ ਮਹਲਾ ੫ ਛੰਤ ॥
13 ੴ ਸਤਿਗੁਰ ਪ੍ਰਸਾਦਿ ॥
14 ਮਨ ਪਿਆਰਿਆ ਜੀਉ ਮਿਤ੍ਰਾ ਗੋਬਿੰਦ ਨਾਮੁ ਸਮਾਲੇ ॥
15 ਮਨ ਪਿਆਰਿਆ ਜੀ ਮਿਤ੍ਰਾ ਹਰਿ ਨਿਬਹੈ ਤੇਰੈ ਨਾਲੇ ॥
16 ਸੰਗਿ ਸਹਾਈ ਹਰਿ ਨਾਮੁ ਧਿਆਈ ਬਿਰਥਾ ਕੋਇ ਨ ਜਾਏ ॥
17 ਮਨ ਚਿੰਦੇ ਸੇਈ ਫਲ ਪਾਵਹਿ ਚਰਣ ਕਮਲ ਚਿਤੁ ਲਾਏ ॥
18 ਜਲਿ ਥਲਿ ਪੂਰਿ ਰਹਿਆ ਬਨਵਾਰੀ ਘਟਿ ਘਟਿ ਨਦਰਿ ਨਿਹਾਲੇ ॥
19 ਨਾਨਕੁ ਸਿਖ ਦੇਇ ਮਨ ਪ੍ਰੀਤਮ ਸਾਧਸੰਗਿ ਭ੍ਰਮੁ ਜਾਲੇ ॥੧॥
20 ਮਨ ਪਿਆਰਿਆ ਜੀ ਮਿਤ੍ਰਾ ਹਰਿ ਬਿਨੁ ਝੂਠੁ ਪਸਾਰੇ ॥
21 ਮਨ ਪਿਆਰਿਆ ਜੀਉ ਮਿਤ੍ਰਾ ਬਿਖੁ ਸਾਗਰੁ ਸੰਸਾਰੇ ॥
22 ਚਰਣ ਕਮਲ ਕਰਿ ਬੋਹਿਥੁ ਕਰਤੇ ਸਹਸਾ ਦੂਖੁ ਨ ਬਿਆਪੈ ॥
23 ਗੁਰੁ ਪੂਰਾ ਭੇਟੈ ਵਡਭਾਗੀ ਆਠ ਪਹਰ ਪ੍ਰਭੁ ਜਾਪੈ ॥
24 ਆਦਿ ਜੁਗਾਦੀ ਸੇਵਕ ਸੁਆਮੀ ਭਗਤਾ ਨਾਮੁ ਅਧਾਰੇ ॥
25 ਨਾਨਕੁ ਸਿਖ ਦੇਇ ਮਨ ਪ੍ਰੀਤਮ ਬਿਨੁ ਹਰਿ ਝੂਠ ਪਸਾਰੇ ॥੨॥
26 ਮਨ ਪਿਆਰਿਆ ਜੀਉ ਮਿਤ੍ਰਾ ਹਰਿ ਲਦੇ ਖੇਪ ਸਵਲੀ ॥
27 ਮਨ ਪਿਆਰਿਆ ਜੀਉ ਮਿਤ੍ਰਾ ਹਰਿ ਦਰੁ ਨਿਹਚਲੁ ਮਲੀ ॥
28 ਹਰਿ ਦਰੁ ਸੇਵੇ ਅਲਖ ਅਭੇਵੇ ਨਿਹਚਲੁ ਆਸਣੁ ਪਾਇਆ ॥
29 ਤਹ ਜਨਮ ਨ ਮਰਣੁ ਨ ਆਵਣ ਜਾਣਾ ਸੰਸਾ ਦੂਖੁ ਮਿਟਾਇਆ ॥
30 ਚਿਤ੍ਰ ਗੁਪਤ ਕਾ ਕਾਗਦੁ ਫਾਰਿਆ ਜਮਦੂਤਾ ਕਛੂ ਨ ਚਲੀ ॥
31 ਨਾਨਕੁ ਸਿਖ ਦੇਇ ਮਨ ਪ੍ਰੀਤਮ ਹਰਿ ਲਦੇ ਖੇਪ ਸਵਲੀ ॥੩॥
32 ਮਨ ਪਿਆਰਿਆ ਜੀਉ ਮਿਤ੍ਰਾ ਕਰਿ ਸੰਤਾ ਸੰਗਿ ਨਿਵਾਸੋ ॥
33 ਮਨ ਪਿਆਰਿਆ ਜੀਉ ਮਿਤ੍ਰਾ ਹਰਿ ਨਾਮੁ ਜਪਤ ਪਰਗਾਸੋ ॥
34 ਸਿਮਰਿ ਸੁਆਮੀ ਸੁਖਹ ਗਾਮੀ ਇਛ ਸਗਲੀ ਪੁੰਨੀਆ ॥