Ang 790
1 ਸਲੋਕ ਮਃ ੧ ॥
2 ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥
3 ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥
4 ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥
5 ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥
6 ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥
7 ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥੧॥
8 ਮਃ ੧ ॥
9 ਬਾਂਗਾ ਬੁਰਗੂ ਸਿੰਙੀਆ ਨਾਲੇ ਮਿਲੀ ਕਲਾਣ ॥
10 ਇਕਿ ਦਾਤੇ ਇਕਿ ਮੰਗਤੇ ਨਾਮੁ ਤੇਰਾ ਪਰਵਾਣੁ ॥
11 ਨਾਨਕ ਜਿਨੑੀ ਸੁਣਿ ਕੈ ਮੰਨਿਆ ਹਉ ਤਿਨਾ ਵਿਟਹੁ ਕੁਰਬਾਣੁ ॥੨॥
12 ਪਉੜੀ ॥
13 ਮਾਇਆ ਮੋਹੁ ਸਭੁ ਕੂੜੁ ਹੈ ਕੂੜੋ ਹੋਇ ਗਇਆ ॥
14 ਹਉਮੈ ਝਗੜਾ ਪਾਇਓਨੁ ਝਗੜੈ ਜਗੁ ਮੁਇਆ ॥
15 ਗੁਰਮੁਖਿ ਝਗੜੁ ਚੁਕਾਇਓਨੁ ਇਕੋ ਰਵਿ ਰਹਿਆ ॥
16 ਸਭੁ ਆਤਮ ਰਾਮੁ ਪਛਾਣਿਆ ਭਉਜਲੁ ਤਰਿ ਗਇਆ ॥
17 ਜੋਤਿ ਸਮਾਣੀ ਜੋਤਿ ਵਿਚਿ ਹਰਿ ਨਾਮਿ ਸਮਇਆ ॥੧੪॥
18 ਸਲੋਕ ਮਃ ੧ ॥
19 ਸਤਿਗੁਰ ਭੀਖਿਆ ਦੇਹਿ ਮੈ ਤੂੰ ਸੰਮ੍ਰਥੁ ਦਾਤਾਰੁ ॥
20 ਹਉਮੈ ਗਰਬੁ ਨਿਵਾਰੀਐ ਕਾਮੁ ਕ੍ਰੋਧੁ ਅਹੰਕਾਰੁ ॥
21 ਲਬੁ ਲੋਭੁ ਪਰਜਾਲੀਐ ਨਾਮੁ ਮਿਲੈ ਆਧਾਰੁ ॥
22 ਅਹਿਨਿਸਿ ਨਵਤਨ ਨਿਰਮਲਾ ਮੈਲਾ ਕਬਹੂੰ ਨ ਹੋਇ ॥
23 ਨਾਨਕ ਇਹ ਬਿਧਿ ਛੁਟੀਐ ਨਦਰਿ ਤੇਰੀ ਸੁਖੁ ਹੋਇ ॥੧॥
24 ਮਃ ੧ ॥
25 ਇਕੋ ਕੰਤੁ ਸਬਾਈਆ ਜਿਤੀ ਦਰਿ ਖੜੀਆਹ ॥
26 ਨਾਨਕ ਕੰਤੈ ਰਤੀਆ ਪੁਛਹਿ ਬਾਤੜੀਆਹ ॥੨॥
27 ਮਃ ੧ ॥
28 ਸਭੇ ਕੰਤੈ ਰਤੀਆ ਮੈ ਦੋਹਾਗਣਿ ਕਿਤੁ ॥
29 ਮੈ ਤਨਿ ਅਵਗਣ ਏਤੜੇ ਖਸਮੁ ਨ ਫੇਰੇ ਚਿਤੁ ॥੩॥
30 ਮਃ ੧ ॥
31 ਹਉ ਬਲਿਹਾਰੀ ਤਿਨ ਕਉ ਸਿਫਤਿ ਜਿਨਾ ਦੈ ਵਾਤਿ ॥
32 ਸਭਿ ਰਾਤੀ ਸੋਹਾਗਣੀ ਇਕ ਮੈ ਦੋਹਾਗਣਿ ਰਾਤਿ ॥੪॥
33 ਪਉੜੀ ॥
34 ਦਰਿ ਮੰਗਤੁ ਜਾਚੈ ਦਾਨੁ ਹਰਿ ਦੀਜੈ ਕ੍ਰਿਪਾ ਕਰਿ ॥
35 ਗੁਰਮੁਖਿ ਲੇਹੁ ਮਿਲਾਇ ਜਨੁ ਪਾਵੈ ਨਾਮੁ ਹਰਿ ॥
36 ਅਨਹਦ ਸਬਦੁ ਵਜਾਇ ਜੋਤੀ ਜੋਤਿ ਧਰਿ ॥
37 ਹਿਰਦੈ ਹਰਿ ਗੁਣ ਗਾਇ ਜੈ ਜੈ ਸਬਦੁ ਹਰਿ ॥
38 ਜਗ ਮਹਿ ਵਰਤੈ ਆਪਿ ਹਰਿ ਸੇਤੀ ਪ੍ਰੀਤਿ ਕਰਿ ॥੧੫॥
39 ਸਲੋਕ ਮਃ ੧ ॥
40 ਜਿਨੀ ਨ ਪਾਇਓ ਪ੍ਰੇਮ ਰਸੁ ਕੰਤ ਨ ਪਾਇਓ ਸਾਉ ॥
41 ਸੁੰਞੇ ਘਰ ਕਾ ਪਾਹੁਣਾ ਜਿਉ ਆਇਆ ਤਿਉ ਜਾਉ ॥੧॥
42 ਮਃ ੧ ॥
43 ਸਉ ਓਲਾਮੑੇ ਦਿਨੈ ਕੇ ਰਾਤੀ ਮਿਲਨੑਿ ਸਹੰਸ ॥
44 ਸਿਫਤਿ ਸਲਾਹਣੁ ਛਡਿ ਕੈ ਕਰੰਗੀ ਲਗਾ ਹੰਸੁ ॥
45 ਫਿਟੁ ਇਵੇਹਾ ਜੀਵਿਆ ਜਿਤੁ ਖਾਇ ਵਧਾਇਆ ਪੇਟੁ ॥
46 ਨਾਨਕ ਸਚੇ ਨਾਮ ਵਿਣੁ ਸਭੋ ਦੁਸਮਨੁ ਹੇਤੁ ॥੨॥
47 ਪਉੜੀ ॥
48 ਢਾਢੀ ਗੁਣ ਗਾਵੈ ਨਿਤ ਜਨਮੁ ਸਵਾਰਿਆ ॥
49 ਗੁਰਮੁਖਿ ਸੇਵਿ ਸਲਾਹਿ ਸਚਾ ਉਰ ਧਾਰਿਆ ॥