Ang 793
1 ਸੂਹੀ ਕਬੀਰ ਜੀਉ ਲਲਿਤ ॥
2 ਥਾਕੇ ਨੈਨ ਸ੍ਰਵਨ ਸੁਨਿ ਥਾਕੇ ਥਾਕੀ ਸੁੰਦਰਿ ਕਾਇਆ ॥
3 ਜਰਾ ਹਾਕ ਦੀ ਸਭ ਮਤਿ ਥਾਕੀ ਏਕ ਨ ਥਾਕਸਿ ਮਾਇਆ ॥੧॥
4 ਬਾਵਰੇ ਤੈ ਗਿਆਨ ਬੀਚਾਰੁ ਨ ਪਾਇਆ ॥
5 ਬਿਰਥਾ ਜਨਮੁ ਗਵਾਇਆ ॥੧॥ ਰਹਾਉ ॥
6 ਤਬ ਲਗੁ ਪ੍ਰਾਨੀ ਤਿਸੈ ਸਰੇਵਹੁ ਜਬ ਲਗੁ ਘਟ ਮਹਿ ਸਾਸਾ ॥
7 ਜੇ ਘਟੁ ਜਾਇ ਤ ਭਾਉ ਨ ਜਾਸੀ ਹਰਿ ਕੇ ਚਰਨ ਨਿਵਾਸਾ ॥੨॥
8 ਜਿਸ ਕਉ ਸਬਦੁ ਬਸਾਵੈ ਅੰਤਰਿ ਚੂਕੈ ਤਿਸਹਿ ਪਿਆਸਾ ॥
9 ਹੁਕਮੈ ਬੂਝੈ ਚਉਪੜਿ ਖੇਲੈ ਮਨੁ ਜਿਣਿ ਢਾਲੇ ਪਾਸਾ ॥੩॥
10 ਜੋ ਜਨ ਜਾਨਿ ਭਜਹਿ ਅਬਿਗਤ ਕਉ ਤਿਨ ਕਾ ਕਛੂ ਨ ਨਾਸਾ ॥
11 ਕਹੁ ਕਬੀਰ ਤੇ ਜਨ ਕਬਹੁ ਨ ਹਾਰਹਿ ਢਾਲਿ ਜੁ ਜਾਨਹਿ ਪਾਸਾ ॥੪॥੪॥
12 ਸੂਹੀ ਲਲਿਤ ਕਬੀਰ ਜੀਉ ॥
13 ਏਕੁ ਕੋਟੁ ਪੰਚ ਸਿਕਦਾਰਾ ਪੰਚੇ ਮਾਗਹਿ ਹਾਲਾ ॥
14 ਜਿਮੀ ਨਾਹੀ ਮੈ ਕਿਸੀ ਕੀ ਬੋਈ ਐਸਾ ਦੇਨੁ ਦੁਖਾਲਾ ॥੧॥
15 ਹਰਿ ਕੇ ਲੋਗਾ ਮੋ ਕਉ ਨੀਤਿ ਡਸੈ ਪਟਵਾਰੀ ॥
16 ਊਪਰਿ ਭੁਜਾ ਕਰਿ ਮੈ ਗੁਰ ਪਹਿ ਪੁਕਾਰਿਆ ਤਿਨਿ ਹਉ ਲੀਆ ਉਬਾਰੀ ॥੧॥ ਰਹਾਉ ॥
17 ਨਉ ਡਾਡੀ ਦਸ ਮੁੰਸਫ ਧਾਵਹਿ ਰਈਅਤਿ ਬਸਨ ਨ ਦੇਹੀ ॥
18 ਡੋਰੀ ਪੂਰੀ ਮਾਪਹਿ ਨਾਹੀ ਬਹੁ ਬਿਸਟਾਲਾ ਲੇਹੀ ॥੨॥
19 ਬਹਤਰਿ ਘਰ ਇਕੁ ਪੁਰਖੁ ਸਮਾਇਆ ਉਨਿ ਦੀਆ ਨਾਮੁ ਲਿਖਾਈ ॥
20 ਧਰਮ ਰਾਇ ਕਾ ਦਫਤਰੁ ਸੋਧਿਆ ਬਾਕੀ ਰਿਜਮ ਨ ਕਾਈ ॥੩॥
21 ਸੰਤਾ ਕਉ ਮਤਿ ਕੋਈ ਨਿੰਦਹੁ ਸੰਤ ਰਾਮੁ ਹੈ ਏਕੋੁ ॥
22 ਕਹੁ ਕਬੀਰ ਮੈ ਸੋ ਗੁਰੁ ਪਾਇਆ ਜਾ ਕਾ ਨਾਉ ਬਿਬੇਕੋੁ ॥੪॥੫॥
23 ਰਾਗੁ ਸੂਹੀ ਬਾਣੀ ਸ੍ਰੀ ਰਵਿਦਾਸ ਜੀਉ ਕੀ ॥
24 ੴ ਸਤਿਗੁਰ ਪ੍ਰਸਾਦਿ ॥
25 ਸਹ ਕੀ ਸਾਰ ਸੁਹਾਗਨਿ ਜਾਨੈ ॥
26 ਤਜਿ ਅਭਿਮਾਨੁ ਸੁਖ ਰਲੀਆ ਮਾਨੈ ॥
27 ਤਨੁ ਮਨੁ ਦੇਇ ਨ ਅੰਤਰੁ ਰਾਖੈ ॥
28 ਅਵਰਾ ਦੇਖਿ ਨ ਸੁਨੈ ਅਭਾਖੈ ॥੧॥
29 ਸੋ ਕਤ ਜਾਨੈ ਪੀਰ ਪਰਾਈ ॥
30 ਜਾ ਕੈ ਅੰਤਰਿ ਦਰਦੁ ਨ ਪਾਈ ॥੧॥ ਰਹਾਉ ॥
31 ਦੁਖੀ ਦੁਹਾਗਨਿ ਦੁਇ ਪਖ ਹੀਨੀ ॥
32 ਜਿਨਿ ਨਾਹ ਨਿਰੰਤਰਿ ਭਗਤਿ ਨ ਕੀਨੀ ॥
33 ਪੁਰ ਸਲਾਤ ਕਾ ਪੰਥੁ ਦੁਹੇਲਾ ॥
34 ਸੰਗਿ ਨ ਸਾਥੀ ਗਵਨੁ ਇਕੇਲਾ ॥੨॥
35 ਦੁਖੀਆ ਦਰਦਵੰਦੁ ਦਰਿ ਆਇਆ ॥
36 ਬਹੁਤੁ ਪਿਆਸ ਜਬਾਬੁ ਨ ਪਾਇਆ ॥
37 ਕਹਿ ਰਵਿਦਾਸ ਸਰਨਿ ਪ੍ਰਭ ਤੇਰੀ ॥
38 ਜਿਉ ਜਾਨਹੁ ਤਿਉ ਕਰੁ ਗਤਿ ਮੇਰੀ ॥੩॥੧॥
39 ਸੂਹੀ ॥
40 ਜੋ ਦਿਨ ਆਵਹਿ ਸੋ ਦਿਨ ਜਾਹੀ ॥
41 ਕਰਨਾ ਕੂਚੁ ਰਹਨੁ ਥਿਰੁ ਨਾਹੀ ॥
42 ਸੰਗੁ ਚਲਤ ਹੈ ਹਮ ਭੀ ਚਲਨਾ ॥
43 ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥