Ang 810
1 ਸ੍ਰਮੁ ਕਰਤੇ ਦਮ ਆਢ ਕਉ ਤੇ ਗਨੀ ਧਨੀਤਾ ॥੩॥
2 ਕਵਨ ਵਡਾਈ ਕਹਿ ਸਕਉ ਬੇਅੰਤ ਗੁਨੀਤਾ ॥
3 ਕਰਿ ਕਿਰਪਾ ਮੋਹਿ ਨਾਮੁ ਦੇਹੁ ਨਾਨਕ ਦਰਸ ਰੀਤਾ ॥੪॥੭॥੩੭॥
4 ਬਿਲਾਵਲੁ ਮਹਲਾ ੫ ॥
5 ਅਹੰਬੁਧਿ ਪਰਬਾਦ ਨੀਤ ਲੋਭ ਰਸਨਾ ਸਾਦਿ ॥
6 ਲਪਟਿ ਕਪਟਿ ਗ੍ਰਿਹਿ ਬੇਧਿਆ ਮਿਥਿਆ ਬਿਖਿਆਦਿ ॥੧॥
7 ਐਸੀ ਪੇਖੀ ਨੇਤ੍ਰ ਮਹਿ ਪੂਰੇ ਗੁਰ ਪਰਸਾਦਿ ॥
8 ਰਾਜ ਮਿਲਖ ਧਨ ਜੋਬਨਾ ਨਾਮੈ ਬਿਨੁ ਬਾਦਿ ॥੧॥ ਰਹਾਉ ॥
9 ਰੂਪ ਧੂਪ ਸੋਗੰਧਤਾ ਕਾਪਰ ਭੋਗਾਦਿ ॥
10 ਮਿਲਤ ਸੰਗਿ ਪਾਪਿਸਟ ਤਨ ਹੋਏ ਦੁਰਗਾਦਿ ॥੨॥
11 ਫਿਰਤ ਫਿਰਤ ਮਾਨੁਖੁ ਭਇਆ ਖਿਨ ਭੰਗਨ ਦੇਹਾਦਿ ॥
12 ਇਹ ਅਉਸਰ ਤੇ ਚੂਕਿਆ ਬਹੁ ਜੋਨਿ ਭ੍ਰਮਾਦਿ ॥੩॥
13 ਪ੍ਰਭ ਕਿਰਪਾ ਤੇ ਗੁਰ ਮਿਲੇ ਹਰਿ ਹਰਿ ਬਿਸਮਾਦ ॥
14 ਸੂਖ ਸਹਜ ਨਾਨਕ ਅਨੰਦ ਤਾ ਕੈ ਪੂਰਨ ਨਾਦ ॥੪॥੮॥੩੮॥
15 ਬਿਲਾਵਲੁ ਮਹਲਾ ੫ ॥
16 ਚਰਨ ਭਏ ਸੰਤ ਬੋਹਿਥਾ ਤਰੇ ਸਾਗਰੁ ਜੇਤ ॥
17 ਮਾਰਗ ਪਾਏ ਉਦਿਆਨ ਮਹਿ ਗੁਰਿ ਦਸੇ ਭੇਤ ॥੧॥
18 ਹਰਿ ਹਰਿ ਹਰਿ ਹਰਿ ਹਰਿ ਹਰੇ ਹਰਿ ਹਰਿ ਹਰਿ ਹੇਤ ॥
19 ਊਠਤ ਬੈਠਤ ਸੋਵਤੇ ਹਰਿ ਹਰਿ ਹਰਿ ਚੇਤ ॥੧॥ ਰਹਾਉ ॥
20 ਪੰਚ ਚੋਰ ਆਗੈ ਭਗੇ ਜਬ ਸਾਧਸੰਗੇਤ ॥
21 ਪੂੰਜੀ ਸਾਬਤੁ ਘਣੋ ਲਾਭੁ ਗ੍ਰਿਹਿ ਸੋਭਾ ਸੇਤ ॥੨॥
22 ਨਿਹਚਲ ਆਸਣੁ ਮਿਟੀ ਚਿੰਤ ਨਾਹੀ ਡੋਲੇਤ ॥
23 ਭਰਮੁ ਭੁਲਾਵਾ ਮਿਟਿ ਗਇਆ ਪ੍ਰਭ ਪੇਖਤ ਨੇਤ ॥੩॥
24 ਗੁਣ ਗਭੀਰ ਗੁਨ ਨਾਇਕਾ ਗੁਣ ਕਹੀਅਹਿ ਕੇਤ ॥
25 ਨਾਨਕ ਪਾਇਆ ਸਾਧਸੰਗਿ ਹਰਿ ਹਰਿ ਅੰਮ੍ਰੇਤ ॥੪॥੯॥੩੯॥
26 ਬਿਲਾਵਲੁ ਮਹਲਾ ੫ ॥
27 ਬਿਨੁ ਸਾਧੂ ਜੋ ਜੀਵਨਾ ਤੇਤੋ ਬਿਰਥਾਰੀ ॥
28 ਮਿਲਤ ਸੰਗਿ ਸਭਿ ਭ੍ਰਮ ਮਿਟੇ ਗਤਿ ਭਈ ਹਮਾਰੀ ॥੧॥
29 ਜਾ ਦਿਨ ਭੇਟੇ ਸਾਧ ਮੋਹਿ ਉਆ ਦਿਨ ਬਲਿਹਾਰੀ ॥
30 ਤਨੁ ਮਨੁ ਅਪਨੋ ਜੀਅਰਾ ਫਿਰਿ ਫਿਰਿ ਹਉ ਵਾਰੀ ॥੧॥ ਰਹਾਉ ॥
31 ਏਤ ਛਡਾਈ ਮੋਹਿ ਤੇ ਇਤਨੀ ਦ੍ਰਿੜਤਾਰੀ ॥
32 ਸਗਲ ਰੇਨ ਇਹੁ ਮਨੁ ਭਇਆ ਬਿਨਸੀ ਅਪਧਾਰੀ ॥੨॥
33 ਨਿੰਦ ਚਿੰਦ ਪਰ ਦੂਖਨਾ ਏ ਖਿਨ ਮਹਿ ਜਾਰੀ ॥
34 ਦਇਆ ਮਇਆ ਅਰੁ ਨਿਕਟਿ ਪੇਖੁ ਨਾਹੀ ਦੂਰਾਰੀ ॥੩॥
35 ਤਨ ਮਨ ਸੀਤਲ ਭਏ ਅਬ ਮੁਕਤੇ ਸੰਸਾਰੀ ॥
36 ਹੀਤ ਚੀਤ ਸਭ ਪ੍ਰਾਨ ਧਨ ਨਾਨਕ ਦਰਸਾਰੀ ॥੪॥੧੦॥੪੦॥
37 ਬਿਲਾਵਲੁ ਮਹਲਾ ੫ ॥
38 ਟਹਲ ਕਰਉ ਤੇਰੇ ਦਾਸ ਕੀ ਪਗ ਝਾਰਉ ਬਾਲ ॥
39 ਮਸਤਕੁ ਅਪਨਾ ਭੇਟ ਦੇਉ ਗੁਨ ਸੁਨਉ ਰਸਾਲ ॥੧॥
40 ਤੁਮੑ ਮਿਲਤੇ ਮੇਰਾ ਮਨੁ ਜੀਓ ਤੁਮੑ ਮਿਲਹੁ ਦਇਆਲ ॥
41 ਨਿਸਿ ਬਾਸੁਰ ਮਨਿ ਅਨਦੁ ਹੋਤ ਚਿਤਵਤ ਕਿਰਪਾਲ ॥੧॥ ਰਹਾਉ ॥