Ang 828
1 ਤੁਮੑ ਸਮਰਥਾ ਕਾਰਨ ਕਰਨ ॥
2 ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥
3 ਜੋ ਜੋ ਕੀਨੋ ਸੋ ਤੁਮੑ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥
4 ਬਡ ਪਰਤਾਪੁ ਸੁਨਿਓ ਪ੍ਰਭ ਤੁਮੑਰੋ ਕੋਟਿ ਅਘਾ ਤੇਰੋ ਨਾਮ ਹਰਨ ॥੧॥
5 ਹਮਰੋ ਸਹਾਉ ਸਦਾ ਸਦ ਭੂਲਨ ਤੁਮੑਰੋ ਬਿਰਦੁ ਪਤਿਤ ਉਧਰਨ ॥
6 ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮॥
7 ਬਿਲਾਵਲੁ ਮਹਲਾ ੫ ॥
8 ਐਸੀ ਕਿਰਪਾ ਮੋਹਿ ਕਰਹੁ ॥
9 ਸੰਤਹ ਚਰਣ ਹਮਾਰੋ ਮਾਥਾ ਨੈਨ ਦਰਸੁ ਤਨਿ ਧੂਰਿ ਪਰਹੁ ॥੧॥ ਰਹਾਉ ॥
10 ਗੁਰ ਕੋ ਸਬਦੁ ਮੇਰੈ ਹੀਅਰੈ ਬਾਸੈ ਹਰਿ ਨਾਮਾ ਮਨ ਸੰਗਿ ਧਰਹੁ ॥
11 ਤਸਕਰ ਪੰਚ ਨਿਵਾਰਹੁ ਠਾਕੁਰ ਸਗਲੋ ਭਰਮਾ ਹੋਮਿ ਜਰਹੁ ॥੧॥
12 ਜੋ ਤੁਮੑ ਕਰਹੁ ਸੋਈ ਭਲ ਮਾਨੈ ਭਾਵਨੁ ਦੁਬਿਧਾ ਦੂਰਿ ਟਰਹੁ ॥
13 ਨਾਨਕ ਕੇ ਪ੍ਰਭ ਤੁਮ ਹੀ ਦਾਤੇ ਸੰਤਸੰਗਿ ਲੇ ਮੋਹਿ ਉਧਰਹੁ ॥੨॥੩॥੧੧੯॥
14 ਬਿਲਾਵਲੁ ਮਹਲਾ ੫ ॥
15 ਐਸੀ ਦੀਖਿਆ ਜਨ ਸਿਉ ਮੰਗਾ ॥
16 ਤੁਮੑਰੋ ਧਿਆਨੁ ਤੁਮੑਾਰੋ ਰੰਗਾ ॥
17 ਤੁਮੑਰੀ ਸੇਵਾ ਤੁਮੑਾਰੇ ਅੰਗਾ ॥੧॥ ਰਹਾਉ ॥
18 ਜਨ ਕੀ ਟਹਲ ਸੰਭਾਖਨੁ ਜਨ ਸਿਉ ਊਠਨੁ ਬੈਠਨੁ ਜਨ ਕੈ ਸੰਗਾ ॥
19 ਜਨ ਚਰ ਰਜ ਮੁਖਿ ਮਾਥੈ ਲਾਗੀ ਆਸਾ ਪੂਰਨ ਅਨੰਤ ਤਰੰਗਾ ॥੧॥
20 ਜਨ ਪਾਰਬ੍ਰਹਮ ਜਾ ਕੀ ਨਿਰਮਲ ਮਹਿਮਾ ਜਨ ਕੇ ਚਰਨ ਤੀਰਥ ਕੋਟਿ ਗੰਗਾ ॥
21 ਜਨ ਕੀ ਧੂਰਿ ਕੀਓ ਮਜਨੁ ਨਾਨਕ ਜਨਮ ਜਨਮ ਕੇ ਹਰੇ ਕਲੰਗਾ ॥੨॥੪॥੧੨੦॥
22 ਬਿਲਾਵਲੁ ਮਹਲਾ ੫ ॥
23 ਜਿਉ ਭਾਵੈ ਤਿਉ ਮੋਹਿ ਪ੍ਰਤਿਪਾਲ ॥
24 ਪਾਰਬ੍ਰਹਮ ਪਰਮੇਸਰ ਸਤਿਗੁਰ ਹਮ ਬਾਰਿਕ ਤੁਮੑ ਪਿਤਾ ਕਿਰਪਾਲ ॥੧॥ ਰਹਾਉ ॥
25 ਮੋਹਿ ਨਿਰਗੁਣ ਗੁਣੁ ਨਾਹੀ ਕੋਈ ਪਹੁਚਿ ਨ ਸਾਕਉ ਤੁਮੑਰੀ ਘਾਲ ॥
26 ਤੁਮਰੀ ਗਤਿ ਮਿਤਿ ਤੁਮ ਹੀ ਜਾਨਹੁ ਜੀਉ ਪਿੰਡੁ ਸਭੁ ਤੁਮਰੋ ਮਾਲ ॥੧॥
27 ਅੰਤਰਜਾਮੀ ਪੁਰਖ ਸੁਆਮੀ ਅਨਬੋਲਤ ਹੀ ਜਾਨਹੁ ਹਾਲ ॥
28 ਤਨੁ ਮਨੁ ਸੀਤਲੁ ਹੋਇ ਹਮਾਰੋ ਨਾਨਕ ਪ੍ਰਭ ਜੀਉ ਨਦਰਿ ਨਿਹਾਲ ॥੨॥੫॥੧੨੧॥
29 ਬਿਲਾਵਲੁ ਮਹਲਾ ੫ ॥
30 ਰਾਖੁ ਸਦਾ ਪ੍ਰਭ ਅਪਨੈ ਸਾਥ ॥
31 ਤੂ ਹਮਰੋ ਪ੍ਰੀਤਮੁ ਮਨਮੋਹਨੁ ਤੁਝ ਬਿਨੁ ਜੀਵਨੁ ਸਗਲ ਅਕਾਥ ॥੧॥ ਰਹਾਉ ॥
32 ਰੰਕ ਤੇ ਰਾਉ ਕਰਤ ਖਿਨ ਭੀਤਰਿ ਪ੍ਰਭੁ ਮੇਰੋ ਅਨਾਥ ਕੋ ਨਾਥ ॥
33 ਜਲਤ ਅਗਨਿ ਮਹਿ ਜਨ ਆਪਿ ਉਧਾਰੇ ਕਰਿ ਅਪੁਨੇ ਦੇ ਰਾਖੇ ਹਾਥ ॥੧॥
34 ਸੀਤਲ ਸੁਖੁ ਪਾਇਓ ਮਨ ਤ੍ਰਿਪਤੇ ਹਰਿ ਸਿਮਰਤ ਸ੍ਰਮ ਸਗਲੇ ਲਾਥ ॥
35 ਨਿਧਿ ਨਿਧਾਨ ਨਾਨਕ ਹਰਿ ਸੇਵਾ ਅਵਰ ਸਿਆਨਪ ਸਗਲ ਅਕਾਥ ॥੨॥੬॥੧੨੨॥