Ang 834
1 ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥
2 ਜਪਿ ਜਗੰਨਾਥ ਜਗਦੀਸ ਗੁਸਈਆ ॥
3 ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥
4 ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥
5 ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥
6 ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥
7 ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥
8 ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲੑਈਆ ॥
9 ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥
10 ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥
11 ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥
12 ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥
13 ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥
14 ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥
15 ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥
16 ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥
17 ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥
18 ਬਿਲਾਵਲੁ ਮਹਲਾ ੪ ॥
19 ਗੁਰਮੁਖਿ ਅਗਮ ਅਗੋਚਰੁ ਧਿਆਇਆ ਹਉ ਬਲਿ ਬਲਿ ਸਤਿਗੁਰ ਸਤਿ ਪੁਰਖਈਆ ॥
20 ਰਾਮ ਨਾਮੁ ਮੇਰੈ ਪ੍ਰਾਣਿ ਵਸਾਏ ਸਤਿਗੁਰ ਪਰਸਿ ਹਰਿ ਨਾਮਿ ਸਮਈਆ ॥੧॥
21 ਜਨ ਕੀ ਟੇਕ ਹਰਿ ਨਾਮੁ ਟਿਕਈਆ ॥
22 ਸਤਿਗੁਰ ਕੀ ਧਰ ਲਾਗਾ ਜਾਵਾ ਗੁਰ ਕਿਰਪਾ ਤੇ ਹਰਿ ਦਰੁ ਲਹੀਆ ॥੧॥ ਰਹਾਉ ॥
23 ਇਹੁ ਸਰੀਰੁ ਕਰਮ ਕੀ ਧਰਤੀ ਗੁਰਮੁਖਿ ਮਥਿ ਮਥਿ ਤਤੁ ਕਢਈਆ ॥
24 ਲਾਲੁ ਜਵੇਹਰ ਨਾਮੁ ਪ੍ਰਗਾਸਿਆ ਭਾਂਡੈ ਭਾਉ ਪਵੈ ਤਿਤੁ ਅਈਆ ॥੨॥
25 ਦਾਸਨਿ ਦਾਸ ਦਾਸ ਹੋਇ ਰਹੀਐ ਜੋ ਜਨ ਰਾਮ ਭਗਤ ਨਿਜ ਭਈਆ ॥
26 ਮਨੁ ਬੁਧਿ ਅਰਪਿ ਧਰਉ ਗੁਰ ਆਗੈ ਗੁਰ ਪਰਸਾਦੀ ਮੈ ਅਕਥੁ ਕਥਈਆ ॥੩॥
27 ਮਨਮੁਖ ਮਾਇਆ ਮੋਹਿ ਵਿਆਪੇ ਇਹੁ ਮਨੁ ਤ੍ਰਿਸਨਾ ਜਲਤ ਤਿਖਈਆ ॥
28 ਗੁਰਮਤਿ ਨਾਮੁ ਅੰਮ੍ਰਿਤ ਜਲੁ ਪਾਇਆ ਅਗਨਿ ਬੁਝੀ ਗੁਰ ਸਬਦਿ ਬੁਝਈਆ ॥੪॥
29 ਇਹੁ ਮਨੁ ਨਾਚੈ ਸਤਿਗੁਰ ਆਗੈ ਅਨਹਦ ਸਬਦ ਧੁਨਿ ਤੂਰ ਵਜਈਆ ॥