Ang 845
1 ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ॥
2 ਬਿਨੁ ਹਰਿ ਨਾਮ ਨ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ ॥
3 ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥੪॥੧॥੩॥
4 ਬਿਲਾਵਲੁ ਮਹਲਾ ੪ ਸਲੋਕੁ ॥
5 ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ ॥
6 ਗੁਰਿ ਪੂਰੈ ਵੇਖਾਲਿਆ ਨਾਨਕ ਹਰਿ ਲਿਵ ਲਾਗੁ ॥੧॥
7 ਛੰਤ ॥
8 ਮੇਰਾ ਹਰਿ ਪ੍ਰਭੁ ਰਾਵਣਿ ਆਈਆ ਹਉਮੈ ਬਿਖੁ ਝਾਗੇ ਰਾਮ ॥
9 ਗੁਰਮਤਿ ਆਪੁ ਮਿਟਾਇਆ ਹਰਿ ਹਰਿ ਲਿਵ ਲਾਗੇ ਰਾਮ ॥
10 ਅੰਤਰਿ ਕਮਲੁ ਪਰਗਾਸਿਆ ਗੁਰ ਗਿਆਨੀ ਜਾਗੇ ਰਾਮ ॥
11 ਜਨ ਨਾਨਕ ਹਰਿ ਪ੍ਰਭੁ ਪਾਇਆ ਪੂਰੈ ਵਡਭਾਗੇ ਰਾਮ ॥੧॥
12 ਹਰਿ ਪ੍ਰਭੁ ਹਰਿ ਮਨਿ ਭਾਇਆ ਹਰਿ ਨਾਮਿ ਵਧਾਈ ਰਾਮ ॥
13 ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ ਲਿਵ ਲਾਈ ਰਾਮ ॥
14 ਅਗਿਆਨੁ ਅੰਧੇਰਾ ਕਟਿਆ ਜੋਤਿ ਪਰਗਟਿਆਈ ਰਾਮ ॥
15 ਜਨ ਨਾਨਕ ਨਾਮੁ ਅਧਾਰੁ ਹੈ ਹਰਿ ਨਾਮਿ ਸਮਾਈ ਰਾਮ ॥੨॥
16 ਧਨ ਹਰਿ ਪ੍ਰਭਿ ਪਿਆਰੈ ਰਾਵੀਆ ਜਾਂ ਹਰਿ ਪ੍ਰਭ ਭਾਈ ਰਾਮ ॥
17 ਅਖੀ ਪ੍ਰੇਮ ਕਸਾਈਆ ਜਿਉ ਬਿਲਕ ਮਸਾਈ ਰਾਮ ॥
18 ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ ਆਘਾਈ ਰਾਮ ॥
19 ਜਨ ਨਾਨਕ ਨਾਮਿ ਵਿਗਸਿਆ ਹਰਿ ਹਰਿ ਲਿਵ ਲਾਈ ਰਾਮ ॥੩॥
20 ਹਮ ਮੂਰਖ ਮੁਗਧ ਮਿਲਾਇਆ ਹਰਿ ਕਿਰਪਾ ਧਾਰੀ ਰਾਮ ॥
21 ਧਨੁ ਧੰਨੁ ਗੁਰੂ ਸਾਬਾਸਿ ਹੈ ਜਿਨਿ ਹਉਮੈ ਮਾਰੀ ਰਾਮ ॥
22 ਜਿਨੑ ਵਡਭਾਗੀਆ ਵਡਭਾਗੁ ਹੈ ਹਰਿ ਹਰਿ ਉਰ ਧਾਰੀ ਰਾਮ ॥
23 ਜਨ ਨਾਨਕ ਨਾਮੁ ਸਲਾਹਿ ਤੂ ਨਾਮੇ ਬਲਿਹਾਰੀ ਰਾਮ ॥੪॥੨॥੪॥
24 ਬਿਲਾਵਲੁ ਮਹਲਾ ੫ ਛੰਤ ॥
25 ੴ ਸਤਿਗੁਰ ਪ੍ਰਸਾਦਿ ॥
26 ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥
27 ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥
28 ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥
29 ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥
30 ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥
31 ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥
32 ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥
33 ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥
34 ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥
35 ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥
36 ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥
37 ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥