Ang 888
1 ਮਨੁ ਕੀਨੋ ਦਹ ਦਿਸ ਬਿਸ੍ਰਾਮੁ ॥
2 ਤਿਲਕੁ ਚਰਾਵੈ ਪਾਈ ਪਾਇ ॥
3 ਲੋਕ ਪਚਾਰਾ ਅੰਧੁ ਕਮਾਇ ॥੨॥
4 ਖਟੁ ਕਰਮਾ ਅਰੁ ਆਸਣੁ ਧੋਤੀ ॥
5 ਭਾਗਠਿ ਗ੍ਰਿਹਿ ਪੜੈ ਨਿਤ ਪੋਥੀ ॥
6 ਮਾਲਾ ਫੇਰੈ ਮੰਗੈ ਬਿਭੂਤ ॥
7 ਇਹ ਬਿਧਿ ਕੋਇ ਨ ਤਰਿਓ ਮੀਤ ॥੩॥
8 ਸੋ ਪੰਡਿਤੁ ਗੁਰਸਬਦੁ ਕਮਾਇ ॥
9 ਤ੍ਰੈ ਗੁਣ ਕੀ ਓਸੁ ਉਤਰੀ ਮਾਇ ॥
10 ਚਤੁਰ ਬੇਦ ਪੂਰਨ ਹਰਿ ਨਾਇ ॥
11 ਨਾਨਕ ਤਿਸ ਕੀ ਸਰਣੀ ਪਾਇ ॥੪॥੬॥੧੭॥
12 ਰਾਮਕਲੀ ਮਹਲਾ ੫ ॥
13 ਕੋਟਿ ਬਿਘਨ ਨਹੀ ਆਵਹਿ ਨੇਰਿ ॥
14 ਅਨਿਕ ਮਾਇਆ ਹੈ ਤਾ ਕੀ ਚੇਰਿ ॥
15 ਅਨਿਕ ਪਾਪ ਤਾ ਕੇ ਪਾਨੀਹਾਰ ॥
16 ਜਾ ਕਉ ਮਇਆ ਭਈ ਕਰਤਾਰ ॥੧॥
17 ਜਿਸਹਿ ਸਹਾਈ ਹੋਇ ਭਗਵਾਨ ॥
18 ਅਨਿਕ ਜਤਨ ਉਆ ਕੈ ਸਰੰਜਾਮ ॥੧॥ ਰਹਾਉ ॥
19 ਕਰਤਾ ਰਾਖੈ ਕੀਤਾ ਕਉਨੁ ॥
20 ਕੀਰੀ ਜੀਤੋ ਸਗਲਾ ਭਵਨੁ ॥
21 ਬੇਅੰਤ ਮਹਿਮਾ ਤਾ ਕੀ ਕੇਤਕ ਬਰਨ ॥
22 ਬਲਿ ਬਲਿ ਜਾਈਐ ਤਾ ਕੇ ਚਰਨ ॥੨॥
23 ਤਿਨ ਹੀ ਕੀਆ ਜਪੁ ਤਪੁ ਧਿਆਨੁ ॥
24 ਅਨਿਕ ਪ੍ਰਕਾਰ ਕੀਆ ਤਿਨਿ ਦਾਨੁ ॥
25 ਭਗਤੁ ਸੋਈ ਕਲਿ ਮਹਿ ਪਰਵਾਨੁ ॥
26 ਜਾ ਕਉ ਠਾਕੁਰਿ ਦੀਆ ਮਾਨੁ ॥੩॥
27 ਸਾਧਸੰਗਿ ਮਿਲਿ ਭਏ ਪ੍ਰਗਾਸ ॥
28 ਸਹਜ ਸੂਖ ਆਸ ਨਿਵਾਸ ॥
29 ਪੂਰੈ ਸਤਿਗੁਰਿ ਦੀਆ ਬਿਸਾਸ ॥
30 ਨਾਨਕ ਹੋਏ ਦਾਸਨਿ ਦਾਸ ॥੪॥੭॥੧੮॥
31 ਰਾਮਕਲੀ ਮਹਲਾ ੫ ॥
32 ਦੋਸੁ ਨ ਦੀਜੈ ਕਾਹੂ ਲੋਗ ॥
33 ਜੋ ਕਮਾਵਨੁ ਸੋਈ ਭੋਗ ॥
34 ਆਪਨ ਕਰਮ ਆਪੇ ਹੀ ਬੰਧ ॥
35 ਆਵਨੁ ਜਾਵਨੁ ਮਾਇਆ ਧੰਧ ॥੧॥
36 ਐਸੀ ਜਾਨੀ ਸੰਤ ਜਨੀ ॥
37 ਪਰਗਾਸੁ ਭਇਆ ਪੂਰੇ ਗੁਰ ਬਚਨੀ ॥੧॥ ਰਹਾਉ ॥
38 ਤਨੁ ਧਨੁ ਕਲਤੁ ਮਿਥਿਆ ਬਿਸਥਾਰ ॥
39 ਹੈਵਰ ਗੈਵਰ ਚਾਲਨਹਾਰ ॥
40 ਰਾਜ ਰੰਗ ਰੂਪ ਸਭਿ ਕੂਰ ॥
41 ਨਾਮ ਬਿਨਾ ਹੋਇ ਜਾਸੀ ਧੂਰ ॥੨॥
42 ਭਰਮਿ ਭੂਲੇ ਬਾਦਿ ਅਹੰਕਾਰੀ ॥
43 ਸੰਗਿ ਨਾਹੀ ਰੇ ਸਗਲ ਪਸਾਰੀ ॥
44 ਸੋਗ ਹਰਖ ਮਹਿ ਦੇਹ ਬਿਰਧਾਨੀ ॥
45 ਸਾਕਤ ਇਵ ਹੀ ਕਰਤ ਬਿਹਾਨੀ ॥੩॥
46 ਹਰਿ ਕਾ ਨਾਮੁ ਅੰਮ੍ਰਿਤੁ ਕਲਿ ਮਾਹਿ ॥
47 ਏਹੁ ਨਿਧਾਨਾ ਸਾਧੂ ਪਾਹਿ ॥
48 ਨਾਨਕ ਗੁਰੁ ਗੋਵਿਦੁ ਜਿਸੁ ਤੂਠਾ ॥
49 ਘਟਿ ਘਟਿ ਰਮਈਆ ਤਿਨ ਹੀ ਡੀਠਾ ॥੪॥੮॥੧੯॥
50 ਰਾਮਕਲੀ ਮਹਲਾ ੫ ॥
51 ਪੰਚ ਸਬਦ ਤਹ ਪੂਰਨ ਨਾਦ ॥
52 ਅਨਹਦ ਬਾਜੇ ਅਚਰਜ ਬਿਸਮਾਦ ॥
53 ਕੇਲ ਕਰਹਿ ਸੰਤ ਹਰਿ ਲੋਗ ॥
54 ਪਾਰਬ੍ਰਹਮ ਪੂਰਨ ਨਿਰਜੋਗ ॥੧॥
55 ਸੂਖ ਸਹਜ ਆਨੰਦ ਭਵਨ ॥
56 ਸਾਧਸੰਗਿ ਬੈਸਿ ਗੁਣ ਗਾਵਹਿ ਤਹ ਰੋਗ ਸੋਗ ਨਹੀ ਜਨਮ ਮਰਨ ॥੧॥ ਰਹਾਉ ॥
57 ਊਹਾ ਸਿਮਰਹਿ ਕੇਵਲ ਨਾਮੁ ॥
58 ਬਿਰਲੇ ਪਾਵਹਿ ਓਹੁ ਬਿਸ੍ਰਾਮੁ ॥
59 ਭੋਜਨੁ ਭਾਉ ਕੀਰਤਨ ਆਧਾਰੁ ॥