Ang 890
1 ਤ੍ਰਿਤੀਅ ਬਿਵਸਥਾ ਸਿੰਚੇ ਮਾਇ ॥
2 ਬਿਰਧਿ ਭਇਆ ਛੋਡਿ ਚਲਿਓ ਪਛੁਤਾਇ ॥੨॥
3 ਚਿਰੰਕਾਲ ਪਾਈ ਦ੍ਰੁਲਭ ਦੇਹ ॥
4 ਨਾਮ ਬਿਹੂਣੀ ਹੋਈ ਖੇਹ ॥
5 ਪਸੂ ਪਰੇਤ ਮੁਗਧ ਤੇ ਬੁਰੀ ॥
6 ਤਿਸਹਿ ਨ ਬੂਝੈ ਜਿਨਿ ਏਹ ਸਿਰੀ ॥੩॥
7 ਸੁਣਿ ਕਰਤਾਰ ਗੋਵਿੰਦ ਗੋਪਾਲ ॥
8 ਦੀਨ ਦਇਆਲ ਸਦਾ ਕਿਰਪਾਲ ॥
9 ਤੁਮਹਿ ਛਡਾਵਹੁ ਛੁਟਕਹਿ ਬੰਧ ॥
10 ਬਖਸਿ ਮਿਲਾਵਹੁ ਨਾਨਕ ਜਗ ਅੰਧ ॥੪॥੧੨॥੨੩॥
11 ਰਾਮਕਲੀ ਮਹਲਾ ੫ ॥
12 ਕਰਿ ਸੰਜੋਗੁ ਬਨਾਈ ਕਾਛਿ ॥
13 ਤਿਸੁ ਸੰਗਿ ਰਹਿਓ ਇਆਨਾ ਰਾਚਿ ॥
14 ਪ੍ਰਤਿਪਾਰੈ ਨਿਤ ਸਾਰਿ ਸਮਾਰੈ ॥
15 ਅੰਤ ਕੀ ਬਾਰ ਊਠਿ ਸਿਧਾਰੈ ॥੧॥
16 ਨਾਮ ਬਿਨਾ ਸਭੁ ਝੂਠੁ ਪਰਾਨੀ ॥
17 ਗੋਵਿਦ ਭਜਨ ਬਿਨੁ ਅਵਰ ਸੰਗਿ ਰਾਤੇ ਤੇ ਸਭਿ ਮਾਇਆ ਮੂਠੁ ਪਰਾਨੀ ॥੧॥ ਰਹਾਉ ॥
18 ਤੀਰਥ ਨਾਇ ਨ ਉਤਰਸਿ ਮੈਲੁ ॥
19 ਕਰਮ ਧਰਮ ਸਭਿ ਹਉਮੈ ਫੈਲੁ ॥
20 ਲੋਕ ਪਚਾਰੈ ਗਤਿ ਨਹੀ ਹੋਇ ॥
21 ਨਾਮ ਬਿਹੂਣੇ ਚਲਸਹਿ ਰੋਇ ॥੨॥
22 ਬਿਨੁ ਹਰਿ ਨਾਮ ਨ ਟੂਟਸਿ ਪਟਲ ॥
23 ਸੋਧੇ ਸਾਸਤ੍ਰ ਸਿਮ੍ਰਿਤਿ ਸਗਲ ॥
24 ਸੋ ਨਾਮੁ ਜਪੈ ਜਿਸੁ ਆਪਿ ਜਪਾਏ ॥
25 ਸਗਲ ਫਲਾ ਸੇ ਸੂਖਿ ਸਮਾਏ ॥੩॥
26 ਰਾਖਨਹਾਰੇ ਰਾਖਹੁ ਆਪਿ ॥
27 ਸਗਲ ਸੁਖਾ ਪ੍ਰਭ ਤੁਮਰੈ ਹਾਥਿ ॥
28 ਜਿਤੁ ਲਾਵਹਿ ਤਿਤੁ ਲਾਗਹ ਸੁਆਮੀ ॥
29 ਨਾਨਕ ਸਾਹਿਬੁ ਅੰਤਰਜਾਮੀ ॥੪॥੧੩॥੨੪॥
30 ਰਾਮਕਲੀ ਮਹਲਾ ੫ ॥
31 ਜੋ ਕਿਛੁ ਕਰੈ ਸੋਈ ਸੁਖੁ ਜਾਨਾ ॥
32 ਮਨੁ ਅਸਮਝੁ ਸਾਧਸੰਗਿ ਪਤੀਆਨਾ ॥
33 ਡੋਲਨ ਤੇ ਚੂਕਾ ਠਹਰਾਇਆ ॥
34 ਸਤਿ ਮਾਹਿ ਲੇ ਸਤਿ ਸਮਾਇਆ ॥੧॥
35 ਦੂਖੁ ਗਇਆ ਸਭੁ ਰੋਗੁ ਗਇਆ ॥
36 ਪ੍ਰਭ ਕੀ ਆਗਿਆ ਮਨ ਮਹਿ ਮਾਨੀ ਮਹਾ ਪੁਰਖ ਕਾ ਸੰਗੁ ਭਇਆ ॥੧॥ ਰਹਾਉ ॥
37 ਸਗਲ ਪਵਿਤ੍ਰ ਸਰਬ ਨਿਰਮਲਾ ॥
38 ਜੋ ਵਰਤਾਏ ਸੋਈ ਭਲਾ ॥
39 ਜਹ ਰਾਖੈ ਸੋਈ ਮੁਕਤਿ ਥਾਨੁ ॥
40 ਜੋ ਜਪਾਏ ਸੋਈ ਨਾਮੁ ॥੨॥
41 ਅਠਸਠਿ ਤੀਰਥ ਜਹ ਸਾਧ ਪਗ ਧਰਹਿ ॥
42 ਤਹ ਬੈਕੁੰਠੁ ਜਹ ਨਾਮੁ ਉਚਰਹਿ ॥
43 ਸਰਬ ਅਨੰਦ ਜਬ ਦਰਸਨੁ ਪਾਈਐ ॥
44 ਰਾਮ ਗੁਣਾ ਨਿਤ ਨਿਤ ਹਰਿ ਗਾਈਐ ॥੩॥
45 ਆਪੇ ਘਟਿ ਘਟਿ ਰਹਿਆ ਬਿਆਪਿ ॥
46 ਦਇਆਲ ਪੁਰਖ ਪਰਗਟ ਪਰਤਾਪ ॥
47 ਕਪਟ ਖੁਲਾਨੇ ਭ੍ਰਮ ਨਾਠੇ ਦੂਰੇ ॥
48 ਨਾਨਕ ਕਉ ਗੁਰ ਭੇਟੇ ਪੂਰੇ ॥੪॥੧੪॥੨੫॥
49 ਰਾਮਕਲੀ ਮਹਲਾ ੫ ॥
50 ਕੋਟਿ ਜਾਪ ਤਾਪ ਬਿਸ੍ਰਾਮ ॥
51 ਰਿਧਿ ਬੁਧਿ ਸਿਧਿ ਸੁਰ ਗਿਆਨ ॥
52 ਅਨਿਕ ਰੂਪ ਰੰਗ ਭੋਗ ਰਸੈ ॥
53 ਗੁਰਮੁਖਿ ਨਾਮੁ ਨਿਮਖ ਰਿਦੈ ਵਸੈ ॥੧॥
54 ਹਰਿ ਕੇ ਨਾਮ ਕੀ ਵਡਿਆਈ ॥
55 ਕੀਮਤਿ ਕਹਣੁ ਨ ਜਾਈ ॥੧॥ ਰਹਾਉ ॥
56 ਸੂਰਬੀਰ ਧੀਰਜ ਮਤਿ ਪੂਰਾ ॥