Ang 91
1 ਹਰਿ ਭਗਤਾ ਨੋ ਦੇਇ ਅਨੰਦੁ ਥਿਰੁ ਘਰੀ ਬਹਾਲਿਅਨੁ ॥
2 ਪਾਪੀਆ ਨੋ ਨ ਦੇਈ ਥਿਰੁ ਰਹਣਿ ਚੁਣਿ ਨਰਕ ਘੋਰਿ ਚਾਲਿਅਨੁ ॥
3 ਹਰਿ ਭਗਤਾ ਨੋ ਦੇਇ ਪਿਆਰੁ ਕਰਿ ਅੰਗੁ ਨਿਸਤਾਰਿਅਨੁ ॥੧੯॥
4 ਸਲੋਕ ਮਃ ੧ ॥
5 ਕੁਬੁਧਿ ਡੂਮਣੀ ਕੁਦਇਆ ਕਸਾਇਣਿ ਪਰ ਨਿੰਦਾ ਘਟ ਚੂਹੜੀ ਮੁਠੀ ਕ੍ਰੋਧਿ ਚੰਡਾਲਿ ॥
6 ਕਾਰੀ ਕਢੀ ਕਿਆ ਥੀਐ ਜਾਂ ਚਾਰੇ ਬੈਠੀਆ ਨਾਲਿ ॥
7 ਸਚੁ ਸੰਜਮੁ ਕਰਣੀ ਕਾਰਾਂ ਨਾਵਣੁ ਨਾਉ ਜਪੇਹੀ ॥
8 ਨਾਨਕ ਅਗੈ ਊਤਮ ਸੇਈ ਜਿ ਪਾਪਾਂ ਪੰਦਿ ਨ ਦੇਹੀ ॥੧॥
9 ਮਃ ੧ ॥
10 ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ ॥
11 ਜੋ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇਇ ॥੨॥
12 ਪਉੜੀ ॥
13 ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ ॥
14 ਕਾਰਜੁ ਦੇਇ ਸਵਾਰਿ ਸਤਿਗੁਰ ਸਚੁ ਸਾਖੀਐ ॥
15 ਸੰਤਾ ਸੰਗਿ ਨਿਧਾਨੁ ਅੰਮ੍ਰਿਤੁ ਚਾਖੀਐ ॥
16 ਭੈ ਭੰਜਨ ਮਿਹਰਵਾਨ ਦਾਸ ਕੀ ਰਾਖੀਐ ॥
17 ਨਾਨਕ ਹਰਿ ਗੁਣ ਗਾਇ ਅਲਖੁ ਪ੍ਰਭੁ ਲਾਖੀਐ ॥੨੦॥
18 ਸਲੋਕ ਮਃ ੩ ॥
19 ਜੀਉ ਪਿੰਡੁ ਸਭੁ ਤਿਸ ਕਾ ਸਭਸੈ ਦੇਇ ਅਧਾਰੁ ॥
20 ਨਾਨਕ ਗੁਰਮੁਖਿ ਸੇਵੀਐ ਸਦਾ ਸਦਾ ਦਾਤਾਰੁ ॥
21 ਹਉ ਬਲਿਹਾਰੀ ਤਿਨ ਕਉ ਜਿਨਿ ਧਿਆਇਆ ਹਰਿ ਨਿਰੰਕਾਰੁ ॥
22 ਓਨਾ ਕੇ ਮੁਖ ਸਦ ਉਜਲੇ ਓਨਾ ਨੋ ਸਭੁ ਜਗਤੁ ਕਰੇ ਨਮਸਕਾਰੁ ॥੧॥
23 ਮਃ ੩ ॥
24 ਸਤਿਗੁਰ ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ ਖਾਉ ॥
25 ਅਠਾਰਹ ਸਿਧੀ ਪਿਛੈ ਲਗੀਆ ਫਿਰਨਿ ਨਿਜ ਘਰਿ ਵਸੈ ਨਿਜ ਥਾਇ ॥
26 ਅਨਹਦ ਧੁਨੀ ਸਦ ਵਜਦੇ ਉਨਮਨਿ ਹਰਿ ਲਿਵ ਲਾਇ ॥
27 ਨਾਨਕ ਹਰਿ ਭਗਤਿ ਤਿਨਾ ਕੈ ਮਨਿ ਵਸੈ ਜਿਨ ਮਸਤਕਿ ਲਿਖਿਆ ਧੁਰਿ ਪਾਇ ॥੨॥
28 ਪਉੜੀ ॥
29 ਹਉ ਢਾਢੀ ਹਰਿ ਪ੍ਰਭ ਖਸਮ ਕਾ ਹਰਿ ਕੈ ਦਰਿ ਆਇਆ ॥
30 ਹਰਿ ਅੰਦਰਿ ਸੁਣੀ ਪੂਕਾਰ ਢਾਢੀ ਮੁਖਿ ਲਾਇਆ ॥
31 ਹਰਿ ਪੁਛਿਆ ਢਾਢੀ ਸਦਿ ਕੈ ਕਿਤੁ ਅਰਥਿ ਤੂੰ ਆਇਆ ॥
32 ਨਿਤ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਨਾਮੁ ਧਿਆਇਆ ॥
33 ਹਰਿ ਦਾਤੈ ਹਰਿ ਨਾਮੁ ਜਪਾਇਆ ਨਾਨਕੁ ਪੈਨਾਇਆ ॥੨੧॥੧॥ ਸੁਧੁ
34 ੴ ਸਤਿਗੁਰ ਪ੍ਰਸਾਦਿ ॥
35 ਸਿਰੀਰਾਗੁ ਕਬੀਰ ਜੀਉ ਕਾ ॥ ਏਕੁ ਸੁਆਨੁ ਕੈ ਘਰਿ ਗਾਵਣਾ ॥
36 ਜਨਨੀ ਜਾਨਤ ਸੁਤੁ ਬਡਾ ਹੋਤੁ ਹੈ ਇਤਨਾ ਕੁ ਨ ਜਾਨੈ ਜਿ ਦਿਨ ਦਿਨ ਅਵਧ ਘਟਤੁ ਹੈ ॥
37 ਮੋਰ ਮੋਰ ਕਰਿ ਅਧਿਕ ਲਾਡੁ ਧਰਿ ਪੇਖਤ ਹੀ ਜਮਰਾਉ ਹਸੈ ॥੧॥