Ang 94
1 ਰਾਗੁ ਮਾਝ ਚਉਪਦੇ ਘਰੁ ੧ ਮਹਲਾ ੪ ॥
2 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
3 ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ ॥
4 ਵਡਭਾਗੀ ਹਰਿ ਨਾਮੁ ਧਿਆਇਆ ॥
5 ਗੁਰਿ ਪੂਰੈ ਹਰਿ ਨਾਮ ਸਿਧਿ ਪਾਈ ਕੋ ਵਿਰਲਾ ਗੁਰਮਤਿ ਚਲੈ ਜੀਉ ॥੧॥
6 ਮੈ ਹਰਿ ਹਰਿ ਖਰਚੁ ਲਇਆ ਬੰਨਿ ਪਲੈ ॥
7 ਮੇਰਾ ਪ੍ਰਾਣ ਸਖਾਈ ਸਦਾ ਨਾਲਿ ਚਲੈ ॥
8 ਗੁਰਿ ਪੂਰੈ ਹਰਿ ਨਾਮੁ ਦਿੜਾਇਆ ਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥੨॥
9 ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ ॥
10 ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ ॥
11 ਹਉ ਰਹਿ ਨ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥
12 ਸਤਿਗੁਰੁ ਮਿਤ੍ਰੁ ਮੇਰਾ ਬਾਲ ਸਖਾਈ ॥
13 ਹਉ ਰਹਿ ਨ ਸਕਾ ਬਿਨੁ ਦੇਖੇ ਮੇਰੀ ਮਾਈ ॥
14 ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਜਨ ਨਾਨਕ ਹਰਿ ਧਨੁ ਪਲੈ ਜੀਉ ॥੪॥੧॥
15 ਮਾਝ ਮਹਲਾ ੪ ॥
16 ਮਧੁਸੂਦਨ ਮੇਰੇ ਮਨ ਤਨ ਪ੍ਰਾਨਾ ॥
17 ਹਉ ਹਰਿ ਬਿਨੁ ਦੂਜਾ ਅਵਰੁ ਨ ਜਾਨਾ ॥
18 ਕੋਈ ਸਜਣੁ ਸੰਤੁ ਮਿਲੈ ਵਡਭਾਗੀ ਮੈ ਹਰਿ ਪ੍ਰਭੁ ਪਿਆਰਾ ਦਸੈ ਜੀਉ ॥੧॥
19 ਹਉ ਮਨੁ ਤਨੁ ਖੋਜੀ ਭਾਲਿ ਭਾਲਾਈ ॥
20 ਕਿਉ ਪਿਆਰਾ ਪ੍ਰੀਤਮੁ ਮਿਲੈ ਮੇਰੀ ਮਾਈ ॥
21 ਮਿਲਿ ਸਤਸੰਗਤਿ ਖੋਜੁ ਦਸਾਈ ਵਿਚਿ ਸੰਗਤਿ ਹਰਿ ਪ੍ਰਭੁ ਵਸੈ ਜੀਉ ॥੨॥
22 ਮੇਰਾ ਪਿਆਰਾ ਪ੍ਰੀਤਮੁ ਸਤਿਗੁਰੁ ਰਖਵਾਲਾ ॥
23 ਹਮ ਬਾਰਿਕ ਦੀਨ ਕਰਹੁ ਪ੍ਰਤਿਪਾਲਾ ॥
24 ਮੇਰਾ ਮਾਤ ਪਿਤਾ ਗੁਰੁ ਸਤਿਗੁਰੁ ਪੂਰਾ ਗੁਰ ਜਲ ਮਿਲਿ ਕਮਲੁ ਵਿਗਸੈ ਜੀਉ ॥੩॥
25 ਮੈ ਬਿਨੁ ਗੁਰ ਦੇਖੇ ਨੀਦ ਨ ਆਵੈ ॥
26 ਮੇਰੇ ਮਨ ਤਨਿ ਵੇਦਨ ਗੁਰ ਬਿਰਹੁ ਲਗਾਵੈ ॥
27 ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਜਨ ਨਾਨਕ ਗੁਰ ਮਿਲਿ ਰਹਸੈ ਜੀਉ ॥੪॥੨॥