Ang 982
1 ਲਗਿ ਲਗਿ ਪ੍ਰੀਤਿ ਬਹੁ ਪ੍ਰੀਤਿ ਲਗਾਈ ਲਗਿ ਸਾਧੂ ਸੰਗਿ ਸਵਾਰੇ ॥
2 ਗੁਰ ਕੇ ਬਚਨ ਸਤਿ ਸਤਿ ਕਰਿ ਮਾਨੇ ਮੇਰੇ ਠਾਕੁਰ ਬਹੁਤੁ ਪਿਆਰੇ ॥੬॥
3 ਪੂਰਬਿ ਜਨਮਿ ਪਰਚੂਨ ਕਮਾਏ ਹਰਿ ਹਰਿ ਹਰਿ ਨਾਮਿ ਪਿਆਰੇ ॥
4 ਗੁਰ ਪ੍ਰਸਾਦਿ ਅੰਮ੍ਰਿਤ ਰਸੁ ਪਾਇਆ ਰਸੁ ਗਾਵੈ ਰਸੁ ਵੀਚਾਰੇ ॥੭॥
5 ਹਰਿ ਹਰਿ ਰੂਪ ਰੰਗ ਸਭਿ ਤੇਰੇ ਮੇਰੇ ਲਾਲਨ ਲਾਲ ਗੁਲਾਰੇ ॥
6 ਜੈਸਾ ਰੰਗੁ ਦੇਹਿ ਸੋ ਹੋਵੈ ਕਿਆ ਨਾਨਕ ਜੰਤ ਵਿਚਾਰੇ ॥੮॥੩॥
7 ਨਟ ਮਹਲਾ ੪ ॥
8 ਰਾਮ ਗੁਰ ਸਰਨਿ ਪ੍ਰਭੂ ਰਖਵਾਰੇ ॥
9 ਜਿਉ ਕੁੰਚਰੁ ਤਦੂਐ ਪਕਰਿ ਚਲਾਇਓ ਕਰਿ ਊਪਰੁ ਕਢਿ ਨਿਸਤਾਰੇ ॥੧॥ ਰਹਾਉ ॥
10 ਪ੍ਰਭ ਕੇ ਸੇਵਕ ਬਹੁਤੁ ਅਤਿ ਨੀਕੇ ਮਨਿ ਸਰਧਾ ਕਰਿ ਹਰਿ ਧਾਰੇ ॥
11 ਮੇਰੇ ਪ੍ਰਭਿ ਸਰਧਾ ਭਗਤਿ ਮਨਿ ਭਾਵੈ ਜਨ ਕੀ ਪੈਜ ਸਵਾਰੇ ॥੧॥
12 ਹਰਿ ਹਰਿ ਸੇਵਕੁ ਸੇਵਾ ਲਾਗੈ ਸਭੁ ਦੇਖੈ ਬ੍ਰਹਮ ਪਸਾਰੇ ॥
13 ਏਕੁ ਪੁਰਖੁ ਇਕੁ ਨਦਰੀ ਆਵੈ ਸਭ ਏਕਾ ਨਦਰਿ ਨਿਹਾਰੇ ॥੨॥
14 ਹਰਿ ਪ੍ਰਭੁ ਠਾਕੁਰੁ ਰਵਿਆ ਸਭ ਠਾਈ ਸਭੁ ਚੇਰੀ ਜਗਤੁ ਸਮਾਰੇ ॥
15 ਆਪਿ ਦਇਆਲੁ ਦਇਆ ਦਾਨੁ ਦੇਵੈ ਵਿਚਿ ਪਾਥਰ ਕੀਰੇ ਕਾਰੇ ॥੩॥
16 ਅੰਤਰਿ ਵਾਸੁ ਬਹੁਤੁ ਮੁਸਕਾਈ ਭ੍ਰਮਿ ਭੂਲਾ ਮਿਰਗੁ ਸਿੰਙ੍ਹਾਰੇ ॥
17 ਬਨੁ ਬਨੁ ਢੂਢਿ ਢੂਢਿ ਫਿਰਿ ਥਾਕੀ ਗੁਰਿ ਪੂਰੈ ਘਰਿ ਨਿਸਤਾਰੇ ॥੪॥
18 ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ ॥
19 ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ ॥੫॥
20 ਸਭੁ ਹੈ ਬ੍ਰਹਮੁ ਬ੍ਰਹਮੁ ਹੈ ਪਸਰਿਆ ਮਨਿ ਬੀਜਿਆ ਖਾਵਾਰੇ ॥
21 ਜਿਉ ਜਨ ਚੰਦ੍ਰਹਾਂਸੁ ਦੁਖਿਆ ਧ੍ਰਿਸਟਬੁਧੀ ਅਪੁਨਾ ਘਰੁ ਲੂਕੀ ਜਾਰੇ ॥੬॥
22 ਪ੍ਰਭ ਕਉ ਜਨੁ ਅੰਤਰਿ ਰਿਦ ਲੋਚੈ ਪ੍ਰਭ ਜਨ ਕੇ ਸਾਸ ਨਿਹਾਰੇ ॥
23 ਕ੍ਰਿਪਾ ਕ੍ਰਿਪਾ ਕਰਿ ਭਗਤਿ ਦ੍ਰਿੜਾਏ ਜਨ ਪੀਛੈ ਜਗੁ ਨਿਸਤਾਰੇ ॥੭॥
24 ਆਪਨ ਆਪਿ ਆਪਿ ਪ੍ਰਭੁ ਠਾਕੁਰੁ ਪ੍ਰਭੁ ਆਪੇ ਸ੍ਰਿਸਟਿ ਸਵਾਰੇ ॥
25 ਜਨ ਨਾਨਕ ਆਪੇ ਆਪਿ ਸਭੁ ਵਰਤੈ ਕਰਿ ਕ੍ਰਿਪਾ ਆਪਿ ਨਿਸਤਾਰੇ ॥੮॥੪॥
26 ਨਟ ਮਹਲਾ ੪ ॥
27 ਰਾਮ ਕਰਿ ਕਿਰਪਾ ਲੇਹੁ ਉਬਾਰੇ ॥
28 ਜਿਉ ਪਕਰਿ ਦ੍ਰੋਪਤੀ ਦੁਸਟਾਂ ਆਨੀ ਹਰਿ ਹਰਿ ਲਾਜ ਨਿਵਾਰੇ ॥੧॥ ਰਹਾਉ ॥
29 ਕਰਿ ਕਿਰਪਾ ਜਾਚਿਕ ਜਨ ਤੇਰੇ ਇਕੁ ਮਾਗਉ ਦਾਨੁ ਪਿਆਰੇ ॥
30 ਸਤਿਗੁਰ ਕੀ ਨਿਤ ਸਰਧਾ ਲਾਗੀ ਮੋ ਕਉ ਹਰਿ ਗੁਰੁ ਮੇਲਿ ਸਵਾਰੇ ॥੧॥
31 ਸਾਕਤ ਕਰਮ ਪਾਣੀ ਜਿਉ ਮਥੀਐ ਨਿਤ ਪਾਣੀ ਝੋਲ ਝੁਲਾਰੇ ॥
32 ਮਿਲਿ ਸਤਸੰਗਤਿ ਪਰਮ ਪਦੁ ਪਾਇਆ ਕਢਿ ਮਾਖਨ ਕੇ ਗਟਕਾਰੇ ॥੨॥
33 ਨਿਤ ਨਿਤ ਕਾਇਆ ਮਜਨੁ ਕੀਆ ਨਿਤ ਮਲਿ ਮਲਿ ਦੇਹ ਸਵਾਰੇ ॥