Ang 986
1 ਮੇਰੇ ਮਨ ਹਰਿ ਭਜੁ ਸਭ ਕਿਲਬਿਖ ਕਾਟ ॥
2 ਹਰਿ ਹਰਿ ਉਰ ਧਾਰਿਓ ਗੁਰਿ ਪੂਰੈ ਮੇਰਾ ਸੀਸੁ ਕੀਜੈ ਗੁਰ ਵਾਟ ॥੧॥ ਰਹਾਉ ॥
3 ਮੇਰੇ ਹਰਿ ਪ੍ਰਭ ਕੀ ਮੈ ਬਾਤ ਸੁਨਾਵੈ ਤਿਸੁ ਮਨੁ ਦੇਵਉ ਕਟਿ ਕਾਟ ॥
4 ਹਰਿ ਸਾਜਨੁ ਮੇਲਿਓ ਗੁਰਿ ਪੂਰੈ ਗੁਰ ਬਚਨਿ ਬਿਕਾਨੋ ਹਟਿ ਹਾਟ ॥੧॥
5 ਮਕਰ ਪ੍ਰਾਗਿ ਦਾਨੁ ਬਹੁ ਕੀਆ ਸਰੀਰੁ ਦੀਓ ਅਧ ਕਾਟਿ ॥
6 ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵੈ ਬਹੁ ਕੰਚਨੁ ਦੀਜੈ ਕਟਿ ਕਾਟ ॥੨॥
7 ਹਰਿ ਕੀਰਤਿ ਗੁਰਮਤਿ ਜਸੁ ਗਾਇਓ ਮਨਿ ਉਘਰੇ ਕਪਟ ਕਪਾਟ ॥
8 ਤ੍ਰਿਕੁਟੀ ਫੋਰਿ ਭਰਮੁ ਭਉ ਭਾਗਾ ਲਜ ਭਾਨੀ ਮਟੁਕੀ ਮਾਟ ॥੩॥
9 ਕਲਜੁਗਿ ਗੁਰੁ ਪੂਰਾ ਤਿਨ ਪਾਇਆ ਜਿਨ ਧੁਰਿ ਮਸਤਕਿ ਲਿਖੇ ਲਿਲਾਟ ॥
10 ਜਨ ਨਾਨਕ ਰਸੁ ਅੰਮ੍ਰਿਤੁ ਪੀਆ ਸਭ ਲਾਥੀ ਭੂਖ ਤਿਖਾਟ ॥੪॥੬॥ ਛਕਾ ੧ ॥
11 ਮਾਲੀ ਗਉੜਾ ਮਹਲਾ ੫ ॥
12 ੴ ਸਤਿਗੁਰ ਪ੍ਰਸਾਦਿ ॥
13 ਰੇ ਮਨ ਟਹਲ ਹਰਿ ਸੁਖ ਸਾਰ ॥
14 ਅਵਰ ਟਹਲਾ ਝੂਠੀਆ ਨਿਤ ਕਰੈ ਜਮੁ ਸਿਰਿ ਮਾਰ ॥੧॥ ਰਹਾਉ ॥
15 ਜਿਨਾ ਮਸਤਕਿ ਲੀਖਿਆ ਤੇ ਮਿਲੇ ਸੰਗਾਰ ॥
16 ਸੰਸਾਰੁ ਭਉਜਲੁ ਤਾਰਿਆ ਹਰਿ ਸੰਤ ਪੁਰਖ ਅਪਾਰ ॥੧॥
17 ਨਿਤ ਚਰਨ ਸੇਵਹੁ ਸਾਧ ਕੇ ਤਜਿ ਲੋਭ ਮੋਹ ਬਿਕਾਰ ॥
18 ਸਭ ਤਜਹੁ ਦੂਜੀ ਆਸੜੀ ਰਖੁ ਆਸ ਇਕ ਨਿਰੰਕਾਰ ॥੨॥
19 ਇਕਿ ਭਰਮਿ ਭੂਲੇ ਸਾਕਤਾ ਬਿਨੁ ਗੁਰ ਅੰਧ ਅੰਧਾਰ ॥
20 ਧੁਰਿ ਹੋਵਨਾ ਸੁ ਹੋਇਆ ਕੋ ਨ ਮੇਟਣਹਾਰ ॥੩॥
21 ਅਗਮ ਰੂਪੁ ਗੋਬਿੰਦ ਕਾ ਅਨਿਕ ਨਾਮ ਅਪਾਰ ॥
22 ਧਨੁ ਧੰਨੁ ਤੇ ਜਨ ਨਾਨਕਾ ਜਿਨ ਹਰਿ ਨਾਮਾ ਉਰਿ ਧਾਰ ॥੪॥੧॥
23 ਮਾਲੀ ਗਉੜਾ ਮਹਲਾ ੫ ॥
24 ਰਾਮ ਨਾਮ ਕਉ ਨਮਸਕਾਰ ॥
25 ਜਾਸੁ ਜਪਤ ਹੋਵਤ ਉਧਾਰ ॥੧॥ ਰਹਾਉ ॥
26 ਜਾ ਕੈ ਸਿਮਰਨਿ ਮਿਟਹਿ ਧੰਧ ॥
27 ਜਾ ਕੈ ਸਿਮਰਨਿ ਛੂਟਹਿ ਬੰਧ ॥
28 ਜਾ ਕੈ ਸਿਮਰਨਿ ਮੂਰਖ ਚਤੁਰ ॥
29 ਜਾ ਕੈ ਸਿਮਰਨਿ ਕੁਲਹ ਉਧਰ ॥੧॥
30 ਜਾ ਕੈ ਸਿਮਰਨਿ ਭਉ ਦੁਖ ਹਰੈ ॥
31 ਜਾ ਕੈ ਸਿਮਰਨਿ ਅਪਦਾ ਟਰੈ ॥
32 ਜਾ ਕੈ ਸਿਮਰਨਿ ਮੁਚਤ ਪਾਪ ॥
33 ਜਾ ਕੈ ਸਿਮਰਨਿ ਨਹੀ ਸੰਤਾਪ ॥੨॥
34 ਜਾ ਕੈ ਸਿਮਰਨਿ ਰਿਦ ਬਿਗਾਸ ॥
35 ਜਾ ਕੈ ਸਿਮਰਨਿ ਕਵਲਾ ਦਾਸਿ ॥
36 ਜਾ ਕੈ ਸਿਮਰਨਿ ਨਿਧਿ ਨਿਧਾਨ ॥
37 ਜਾ ਕੈ ਸਿਮਰਨਿ ਤਰੇ ਨਿਦਾਨ ॥੩॥
38 ਪਤਿਤ ਪਾਵਨੁ ਨਾਮੁ ਹਰੀ ॥
39 ਕੋਟਿ ਭਗਤ ਉਧਾਰੁ ਕਰੀ ॥
40 ਹਰਿ ਦਾਸ ਦਾਸਾ ਦੀਨੁ ਸਰਨ ॥
41 ਨਾਨਕ ਮਾਥਾ ਸੰਤ ਚਰਨ ॥੪॥੨॥
42 ਮਾਲੀ ਗਉੜਾ ਮਹਲਾ ੫ ॥
43 ਐਸੋ ਸਹਾਈ ਹਰਿ ਕੋ ਨਾਮ ॥
44 ਸਾਧਸੰਗਤਿ ਭਜੁ ਪੂਰਨ ਕਾਮ ॥੧॥ ਰਹਾਉ ॥
45 ਬੂਡਤ ਕਉ ਜੈਸੇ ਬੇੜੀ ਮਿਲਤ ॥