Ang 987
1 ਬੂਝਤ ਦੀਪਕ ਮਿਲਤ ਤਿਲਤ ॥
2 ਜਲਤ ਅਗਨੀ ਮਿਲਤ ਨੀਰ ॥
3 ਜੈਸੇ ਬਾਰਿਕ ਮੁਖਹਿ ਖੀਰ ॥੧॥
4 ਜੈਸੇ ਰਣ ਮਹਿ ਸਖਾ ਭ੍ਰਾਤ ॥
5 ਜੈਸੇ ਭੂਖੇ ਭੋਜਨ ਮਾਤ ॥
6 ਜੈਸੇ ਕਿਰਖਹਿ ਬਰਸ ਮੇਘ ॥
7 ਜੈਸੇ ਪਾਲਨ ਸਰਨਿ ਸੇਂਘ ॥੨॥
8 ਗਰੁੜ ਮੁਖਿ ਨਹੀ ਸਰਪ ਤ੍ਰਾਸ ॥
9 ਸੂਆ ਪਿੰਜਰਿ ਨਹੀ ਖਾਇ ਬਿਲਾਸੁ ॥
10 ਜੈਸੋ ਆਂਡੋ ਹਿਰਦੇ ਮਾਹਿ ॥
11 ਜੈਸੋ ਦਾਨੋ ਚਕੀ ਦਰਾਹਿ ॥੩॥
12 ਬਹੁਤੁ ਓਪਮਾ ਥੋਰ ਕਹੀ ॥
13 ਹਰਿ ਅਗਮ ਅਗਮ ਅਗਾਧਿ ਤੁਹੀ ॥
14 ਊਚ ਮੂਚੌ ਬਹੁ ਅਪਾਰ ॥
15 ਸਿਮਰਤ ਨਾਨਕ ਤਰੇ ਸਾਰ ॥੪॥੩॥
16 ਮਾਲੀ ਗਉੜਾ ਮਹਲਾ ੫ ॥
17 ਇਹੀ ਹਮਾਰੈ ਸਫਲ ਕਾਜ ॥
18 ਅਪੁਨੇ ਦਾਸ ਕਉ ਲੇਹੁ ਨਿਵਾਜਿ ॥੧॥ ਰਹਾਉ ॥
19 ਚਰਨ ਸੰਤਹ ਮਾਥ ਮੋਰ ॥
20 ਨੈਨਿ ਦਰਸੁ ਪੇਖਉ ਨਿਸਿ ਭੋਰ ॥
21 ਹਸਤ ਹਮਰੇ ਸੰਤ ਟਹਲ ॥
22 ਪ੍ਰਾਨ ਮਨੁ ਧਨੁ ਸੰਤ ਬਹਲ ॥੧॥
23 ਸੰਤਸੰਗਿ ਮੇਰੇ ਮਨ ਕੀ ਪ੍ਰੀਤਿ ॥
24 ਸੰਤ ਗੁਨ ਬਸਹਿ ਮੇਰੈ ਚੀਤਿ ॥
25 ਸੰਤ ਆਗਿਆ ਮਨਹਿ ਮੀਠ ॥
26 ਮੇਰਾ ਕਮਲੁ ਬਿਗਸੈ ਸੰਤ ਡੀਠ ॥੨॥
27 ਸੰਤਸੰਗਿ ਮੇਰਾ ਹੋਇ ਨਿਵਾਸੁ ॥
28 ਸੰਤਨ ਕੀ ਮੋਹਿ ਬਹੁਤੁ ਪਿਆਸ ॥
29 ਸੰਤ ਬਚਨ ਮੇਰੇ ਮਨਹਿ ਮੰਤ ॥
30 ਸੰਤ ਪ੍ਰਸਾਦਿ ਮੇਰੇ ਬਿਖੈ ਹੰਤ ॥੩॥
31 ਮੁਕਤਿ ਜੁਗਤਿ ਏਹਾ ਨਿਧਾਨ ॥
32 ਪ੍ਰਭ ਦਇਆਲ ਮੋਹਿ ਦੇਵਹੁ ਦਾਨ ॥
33 ਨਾਨਕ ਕਉ ਪ੍ਰਭ ਦਇਆ ਧਾਰਿ ॥
34 ਚਰਨ ਸੰਤਨ ਕੇ ਮੇਰੇ ਰਿਦੇ ਮਝਾਰਿ ॥੪॥੪॥
35 ਮਾਲੀ ਗਉੜਾ ਮਹਲਾ ੫ ॥
36 ਸਭ ਕੈ ਸੰਗੀ ਨਾਹੀ ਦੂਰਿ ॥
37 ਕਰਨ ਕਰਾਵਨ ਹਾਜਰਾ ਹਜੂਰਿ ॥੧॥ ਰਹਾਉ ॥
38 ਸੁਨਤ ਜੀਓ ਜਾਸੁ ਨਾਮੁ ॥
39 ਦੁਖ ਬਿਨਸੇ ਸੁਖ ਕੀਓ ਬਿਸ੍ਰਾਮੁ ॥
40 ਸਗਲ ਨਿਧਿ ਹਰਿ ਹਰਿ ਹਰੇ ॥
41 ਮੁਨਿ ਜਨ ਤਾ ਕੀ ਸੇਵ ਕਰੇ ॥੧॥
42 ਜਾ ਕੈ ਘਰਿ ਸਗਲੇ ਸਮਾਹਿ ॥
43 ਜਿਸ ਤੇ ਬਿਰਥਾ ਕੋਇ ਨਾਹਿ ॥
44 ਜੀਅ ਜੰਤ੍ਰ ਕਰੇ ਪ੍ਰਤਿਪਾਲ ॥
45 ਸਦਾ ਸਦਾ ਸੇਵਹੁ ਕਿਰਪਾਲ ॥੨॥
46 ਸਦਾ ਧਰਮੁ ਜਾ ਕੈ ਦੀਬਾਣਿ ॥
47 ਬੇਮੁਹਤਾਜ ਨਹੀ ਕਿਛੁ ਕਾਣਿ ॥
48 ਸਭ ਕਿਛੁ ਕਰਨਾ ਆਪਨ ਆਪਿ ॥
49 ਰੇ ਮਨ ਮੇਰੇ ਤੂ ਤਾ ਕਉ ਜਾਪਿ ॥੩॥
50 ਸਾਧਸੰਗਤਿ ਕਉ ਹਉ ਬਲਿਹਾਰ ॥
51 ਜਾਸੁ ਮਿਲਿ ਹੋਵੈ ਉਧਾਰੁ ॥
52 ਨਾਮ ਸੰਗਿ ਮਨ ਤਨਹਿ ਰਾਤ ॥
53 ਨਾਨਕ ਕਉ ਪ੍ਰਭਿ ਕਰੀ ਦਾਤਿ ॥੪॥੫॥
54 ਮਾਲੀ ਗਉੜਾ ਮਹਲਾ ੫ ਦੁਪਦੇ ॥
55 ੴ ਸਤਿਗੁਰ ਪ੍ਰਸਾਦਿ ॥
56 ਹਰਿ ਸਮਰਥ ਕੀ ਸਰਨਾ ॥
57 ਜੀਉ ਪਿੰਡੁ ਧਨੁ ਰਾਸਿ ਮੇਰੀ ਪ੍ਰਭ ਏਕ ਕਾਰਨ ਕਰਨਾ ॥੧॥ ਰਹਾਉ ॥
58 ਸਿਮਰਿ ਸਿਮਰਿ ਸਦਾ ਸੁਖੁ ਪਾਈਐ ਜੀਵਣੈ ਕਾ ਮੂਲੁ ॥
59 ਰਵਿ ਰਹਿਆ ਸਰਬਤ ਠਾਈ ਸੂਖਮੋ ਅਸਥੂਲ ॥੧॥