Ang 1006
1 ਅਟਲ ਅਖਇਓ ਦੇਵਾ ਮੋਹਨ ਅਲਖ ਅਪਾਰਾ ॥
2 ਦਾਨੁ ਪਾਵਉ ਸੰਤਾ ਸੰਗੁ ਨਾਨਕ ਰੇਨੁ ਦਾਸਾਰਾ ॥੪॥੬॥੨੨॥
3 ਮਾਰੂ ਮਹਲਾ ੫ ॥
4 ਤ੍ਰਿਪਤਿ ਆਘਾਏ ਸੰਤਾ ॥
5 ਗੁਰ ਜਾਨੇ ਜਿਨ ਮੰਤਾ ॥
6 ਤਾ ਕੀ ਕਿਛੁ ਕਹਨੁ ਨ ਜਾਈ ॥
7 ਜਾ ਕਉ ਨਾਮ ਬਡਾਈ ॥੧॥
8 ਲਾਲੁ ਅਮੋਲਾ ਲਾਲੋ ॥
9 ਅਗਹ ਅਤੋਲਾ ਨਾਮੋ ॥੧॥ ਰਹਾਉ ॥
10 ਅਵਿਗਤ ਸਿਉ ਮਾਨਿਆ ਮਾਨੋ ॥
11 ਗੁਰਮੁਖਿ ਤਤੁ ਗਿਆਨੋ ॥
12 ਪੇਖਤ ਸਗਲ ਧਿਆਨੋ ॥
13 ਤਜਿਓ ਮਨ ਤੇ ਅਭਿਮਾਨੋ ॥੨॥
14 ਨਿਹਚਲੁ ਤਿਨ ਕਾ ਠਾਣਾ ॥
15 ਗੁਰ ਤੇ ਮਹਲੁ ਪਛਾਣਾ ॥
16 ਅਨਦਿਨੁ ਗੁਰ ਮਿਲਿ ਜਾਗੇ ॥
17 ਹਰਿ ਕੀ ਸੇਵਾ ਲਾਗੇ ॥੩॥
18 ਪੂਰਨ ਤ੍ਰਿਪਤਿ ਅਘਾਏ ॥
19 ਸਹਜ ਸਮਾਧਿ ਸੁਭਾਏ ॥
20 ਹਰਿ ਭੰਡਾਰੁ ਹਾਥਿ ਆਇਆ ॥
21 ਨਾਨਕ ਗੁਰ ਤੇ ਪਾਇਆ ॥੪॥੭॥੨੩॥
22 ਮਾਰੂ ਮਹਲਾ ੫ ਘਰੁ ੬ ਦੁਪਦੇ ॥
23 ੴ ਸਤਿਗੁਰ ਪ੍ਰਸਾਦਿ ॥
24 ਛੋਡਿ ਸਗਲ ਸਿਆਣਪਾ ਮਿਲਿ ਸਾਧ ਤਿਆਗਿ ਗੁਮਾਨੁ ॥
25 ਅਵਰੁ ਸਭੁ ਕਿਛੁ ਮਿਥਿਆ ਰਸਨਾ ਰਾਮ ਰਾਮ ਵਖਾਨੁ ॥੧॥
26 ਮੇਰੇ ਮਨ ਕਰਨ ਸੁਣਿ ਹਰਿ ਨਾਮੁ ॥
27 ਮਿਟਹਿ ਅਘ ਤੇਰੇ ਜਨਮ ਜਨਮ ਕੇ ਕਵਨੁ ਬਪੁਰੋ ਜਾਮੁ ॥੧॥ ਰਹਾਉ ॥
28 ਦੂਖ ਦੀਨ ਨ ਭਉ ਬਿਆਪੈ ਮਿਲੈ ਸੁਖ ਬਿਸ੍ਰਾਮੁ ॥
29 ਗੁਰ ਪ੍ਰਸਾਦਿ ਨਾਨਕੁ ਬਖਾਨੈ ਹਰਿ ਭਜਨੁ ਤਤੁ ਗਿਆਨੁ ॥੨॥੧॥੨੪॥
30 ਮਾਰੂ ਮਹਲਾ ੫ ॥
31 ਜਿਨੀ ਨਾਮੁ ਵਿਸਾਰਿਆ ਸੇ ਹੋਤ ਦੇਖੇ ਖੇਹ ॥
32 ਪੁਤ੍ਰ ਮਿਤ੍ਰ ਬਿਲਾਸ ਬਨਿਤਾ ਤੂਟਤੇ ਏ ਨੇਹ ॥੧॥
33 ਮੇਰੇ ਮਨ ਨਾਮੁ ਨਿਤ ਨਿਤ ਲੇਹ ॥
34 ਜਲਤ ਨਾਹੀ ਅਗਨਿ ਸਾਗਰ ਸੂਖੁ ਮਨਿ ਤਨਿ ਦੇਹ ॥੧॥ ਰਹਾਉ ॥
35 ਬਿਰਖ ਛਾਇਆ ਜੈਸੇ ਬਿਨਸਤ ਪਵਨ ਝੂਲਤ ਮੇਹ ॥
36 ਹਰਿ ਭਗਤਿ ਦ੍ਰਿੜੁ ਮਿਲੁ ਸਾਧ ਨਾਨਕ ਤੇਰੈ ਕਾਮਿ ਆਵਤ ਏਹ ॥੨॥੨॥੨੫॥
37 ਮਾਰੂ ਮਹਲਾ ੫ ॥
38 ਪੁਰਖੁ ਪੂਰਨ ਸੁਖਹ ਦਾਤਾ ਸੰਗਿ ਬਸਤੋ ਨੀਤ ॥
39 ਮਰੈ ਨ ਆਵੈ ਨ ਜਾਇ ਬਿਨਸੈ ਬਿਆਪਤ ਉਸਨ ਨ ਸੀਤ ॥੧॥
40 ਮੇਰੇ ਮਨ ਨਾਮ ਸਿਉ ਕਰਿ ਪ੍ਰੀਤਿ ॥
41 ਚੇਤਿ ਮਨ ਮਹਿ ਹਰਿ ਹਰਿ ਨਿਧਾਨਾ ਏਹ ਨਿਰਮਲ ਰੀਤਿ ॥੧॥ ਰਹਾਉ ॥
42 ਕ੍ਰਿਪਾਲ ਦਇਆਲ ਗੋਪਾਲ ਗੋਬਿਦ ਜੋ ਜਪੈ ਤਿਸੁ ਸੀਧਿ ॥
43 ਨਵਲ ਨਵਤਨ ਚਤੁਰ ਸੁੰਦਰ ਮਨੁ ਨਾਨਕ ਤਿਸੁ ਸੰਗਿ ਬੀਧਿ ॥੨॥੩॥੨੬॥
44 ਮਾਰੂ ਮਹਲਾ ੫ ॥
45 ਚਲਤ ਬੈਸਤ ਸੋਵਤ ਜਾਗਤ ਗੁਰ ਮੰਤ੍ਰੁ ਰਿਦੈ ਚਿਤਾਰਿ ॥
46 ਚਰਣ ਸਰਣ ਭਜੁ ਸੰਗਿ ਸਾਧੂ ਭਵ ਸਾਗਰ ਉਤਰਹਿ ਪਾਰਿ ॥੧॥