Ang 1011
1 ਗੁਰ ਪੂਰੇ ਸਾਬਾਸਿ ਹੈ ਕਾਟੈ ਮਨ ਪੀਰਾ ॥੨॥
2 ਲਾਲਾ ਗੋਲਾ ਧਣੀ ਕੋ ਕਿਆ ਕਹਉ ਵਡਿਆਈਐ ॥
3 ਭਾਣੈ ਬਖਸੇ ਪੂਰਾ ਧਣੀ ਸਚੁ ਕਾਰ ਕਮਾਈਐ ॥
4 ਵਿਛੁੜਿਆ ਕਉ ਮੇਲਿ ਲਏ ਗੁਰ ਕਉ ਬਲਿ ਜਾਈਐ ॥੩॥
5 ਲਾਲੇ ਗੋਲੇ ਮਤਿ ਖਰੀ ਗੁਰ ਕੀ ਮਤਿ ਨੀਕੀ ॥
6 ਸਾਚੀ ਸੁਰਤਿ ਸੁਹਾਵਣੀ ਮਨਮੁਖ ਮਤਿ ਫੀਕੀ ॥
7 ਮਨੁ ਤਨੁ ਤੇਰਾ ਤੂ ਪ੍ਰਭੂ ਸਚੁ ਧੀਰਕ ਧੁਰ ਕੀ ॥੪॥
8 ਸਾਚੈ ਬੈਸਣੁ ਉਠਣਾ ਸਚੁ ਭੋਜਨੁ ਭਾਖਿਆ ॥
9 ਚਿਤਿ ਸਚੈ ਵਿਤੋ ਸਚਾ ਸਾਚਾ ਰਸੁ ਚਾਖਿਆ ॥
10 ਸਾਚੈ ਘਰਿ ਸਾਚੈ ਰਖੇ ਗੁਰ ਬਚਨਿ ਸੁਭਾਖਿਆ ॥੫॥
11 ਮਨਮੁਖ ਕਉ ਆਲਸੁ ਘਣੋ ਫਾਥੇ ਓਜਾੜੀ ॥
12 ਫਾਥਾ ਚੁਗੈ ਨਿਤ ਚੋਗੜੀ ਲਗਿ ਬੰਧੁ ਵਿਗਾੜੀ ॥
13 ਗੁਰ ਪਰਸਾਦੀ ਮੁਕਤੁ ਹੋਇ ਸਾਚੇ ਨਿਜ ਤਾੜੀ ॥੬॥
14 ਅਨਹਤਿ ਲਾਲਾ ਬੇਧਿਆ ਪ੍ਰਭ ਹੇਤਿ ਪਿਆਰੀ ॥
15 ਬਿਨੁ ਸਾਚੇ ਜੀਉ ਜਲਿ ਬਲਉ ਝੂਠੇ ਵੇਕਾਰੀ ॥
16 ਬਾਦਿ ਕਾਰਾ ਸਭਿ ਛੋਡੀਆ ਸਾਚੀ ਤਰੁ ਤਾਰੀ ॥੭॥
17 ਜਿਨੀ ਨਾਮੁ ਵਿਸਾਰਿਆ ਤਿਨਾ ਠਉਰ ਨ ਠਾਉ ॥
18 ਲਾਲੈ ਲਾਲਚੁ ਤਿਆਗਿਆ ਪਾਇਆ ਹਰਿ ਨਾਉ ॥
19 ਤੂ ਬਖਸਹਿ ਤਾ ਮੇਲਿ ਲੈਹਿ ਨਾਨਕ ਬਲਿ ਜਾਉ ॥੮॥੪॥
20 ਮਾਰੂ ਮਹਲਾ ੧ ॥
21 ਲਾਲੈ ਗਾਰਬੁ ਛੋਡਿਆ ਗੁਰ ਕੈ ਭੈ ਸਹਜਿ ਸੁਭਾਈ ॥
22 ਲਾਲੈ ਖਸਮੁ ਪਛਾਣਿਆ ਵਡੀ ਵਡਿਆਈ ॥
23 ਖਸਮਿ ਮਿਲਿਐ ਸੁਖੁ ਪਾਇਆ ਕੀਮਤਿ ਕਹਣੁ ਨ ਜਾਈ ॥੧॥
24 ਲਾਲਾ ਗੋਲਾ ਖਸਮ ਕਾ ਖਸਮੈ ਵਡਿਆਈ ॥
25 ਗੁਰ ਪਰਸਾਦੀ ਉਬਰੇ ਹਰਿ ਕੀ ਸਰਣਾਈ ॥੧॥ ਰਹਾਉ ॥
26 ਲਾਲੇ ਨੋ ਸਿਰਿ ਕਾਰ ਹੈ ਧੁਰਿ ਖਸਮਿ ਫੁਰਮਾਈ ॥
27 ਲਾਲੈ ਹੁਕਮੁ ਪਛਾਣਿਆ ਸਦਾ ਰਹੈ ਰਜਾਈ ॥
28 ਆਪੇ ਮੀਰਾ ਬਖਸਿ ਲਏ ਵਡੀ ਵਡਿਆਈ ॥੨॥
29 ਆਪਿ ਸਚਾ ਸਭੁ ਸਚੁ ਹੈ ਗੁਰ ਸਬਦਿ ਬੁਝਾਈ ॥
30 ਤੇਰੀ ਸੇਵਾ ਸੋ ਕਰੇ ਜਿਸ ਨੋ ਲੈਹਿ ਤੂ ਲਾਈ ॥
31 ਬਿਨੁ ਸੇਵਾ ਕਿਨੈ ਨ ਪਾਇਆ ਦੂਜੈ ਭਰਮਿ ਖੁਆਈ ॥੩॥
32 ਸੋ ਕਿਉ ਮਨਹੁ ਵਿਸਾਰੀਐ ਨਿਤ ਦੇਵੈ ਚੜੈ ਸਵਾਇਆ ॥
33 ਜੀਉ ਪਿੰਡੁ ਸਭੁ ਤਿਸ ਦਾ ਸਾਹੁ ਤਿਨੈ ਵਿਚਿ ਪਾਇਆ ॥
34 ਜਾ ਕ੍ਰਿਪਾ ਕਰੇ ਤਾ ਸੇਵੀਐ ਸੇਵਿ ਸਚਿ ਸਮਾਇਆ ॥੪॥
35 ਲਾਲਾ ਸੋ ਜੀਵਤੁ ਮਰੈ ਮਰਿ ਵਿਚਹੁ ਆਪੁ ਗਵਾਏ ॥
36 ਬੰਧਨ ਤੂਟਹਿ ਮੁਕਤਿ ਹੋਇ ਤ੍ਰਿਸਨਾ ਅਗਨਿ ਬੁਝਾਏ ॥
37 ਸਭ ਮਹਿ ਨਾਮੁ ਨਿਧਾਨੁ ਹੈ ਗੁਰਮੁਖਿ ਕੋ ਪਾਏ ॥੫॥
38 ਲਾਲੇ ਵਿਚਿ ਗੁਣੁ ਕਿਛੁ ਨਹੀ ਲਾਲਾ ਅਵਗਣਿਆਰੁ ॥
39 ਤੁਧੁ ਜੇਵਡੁ ਦਾਤਾ ਕੋ ਨਹੀ ਤੂ ਬਖਸਣਹਾਰੁ ॥
40 ਤੇਰਾ ਹੁਕਮੁ ਲਾਲਾ ਮੰਨੇ ਏਹ ਕਰਣੀ ਸਾਰੁ ॥੬॥
41 ਗੁਰੁ ਸਾਗਰੁ ਅੰਮ੍ਰਿਤ ਸਰੁ ਜੋ ਇਛੇ ਸੋ ਫਲੁ ਪਾਏ ॥
42 ਨਾਮੁ ਪਦਾਰਥੁ ਅਮਰੁ ਹੈ ਹਿਰਦੈ ਮੰਨਿ ਵਸਾਏ ॥