Ang 1057
1 ਗੁਰ ਕੈ ਸਬਦਿ ਹਰਿ ਨਾਮੁ ਵਖਾਣੈ ॥
2 ਅਨਦਿਨੁ ਨਾਮਿ ਰਤਾ ਦਿਨੁ ਰਾਤੀ ਮਾਇਆ ਮੋਹੁ ਚੁਕਾਹਾ ਹੇ ॥੮॥
3 ਗੁਰ ਸੇਵਾ ਤੇ ਸਭੁ ਕਿਛੁ ਪਾਏ ॥
4 ਹਉਮੈ ਮੇਰਾ ਆਪੁ ਗਵਾਏ ॥
5 ਆਪੇ ਕ੍ਰਿਪਾ ਕਰੇ ਸੁਖਦਾਤਾ ਗੁਰ ਕੈ ਸਬਦੇ ਸੋਹਾ ਹੇ ॥੯॥
6 ਗੁਰ ਕਾ ਸਬਦੁ ਅੰਮ੍ਰਿਤ ਹੈ ਬਾਣੀ ॥
7 ਅਨਦਿਨੁ ਹਰਿ ਕਾ ਨਾਮੁ ਵਖਾਣੀ ॥
8 ਹਰਿ ਹਰਿ ਸਚਾ ਵਸੈ ਘਟ ਅੰਤਰਿ ਸੋ ਘਟੁ ਨਿਰਮਲੁ ਤਾਹਾ ਹੇ ॥੧੦॥
9 ਸੇਵਕ ਸੇਵਹਿ ਸਬਦਿ ਸਲਾਹਹਿ ॥
10 ਸਦਾ ਰੰਗਿ ਰਾਤੇ ਹਰਿ ਗੁਣ ਗਾਵਹਿ ॥
11 ਆਪੇ ਬਖਸੇ ਸਬਦਿ ਮਿਲਾਏ ਪਰਮਲ ਵਾਸੁ ਮਨਿ ਤਾਹਾ ਹੇ ॥੧੧॥
12 ਸਬਦੇ ਅਕਥੁ ਕਥੇ ਸਾਲਾਹੇ ॥
13 ਮੇਰੇ ਪ੍ਰਭ ਸਾਚੇ ਵੇਪਰਵਾਹੇ ॥
14 ਆਪੇ ਗੁਣਦਾਤਾ ਸਬਦਿ ਮਿਲਾਏ ਸਬਦੈ ਕਾ ਰਸੁ ਤਾਹਾ ਹੇ ॥੧੨॥
15 ਮਨਮੁਖੁ ਭੂਲਾ ਠਉਰ ਨ ਪਾਏ ॥
16 ਜੋ ਧੁਰਿ ਲਿਖਿਆ ਸੁ ਕਰਮ ਕਮਾਏ ॥
17 ਬਿਖਿਆ ਰਾਤੇ ਬਿਖਿਆ ਖੋਜੈ ਮਰਿ ਜਨਮੈ ਦੁਖੁ ਤਾਹਾ ਹੇ ॥੧੩॥
18 ਆਪੇ ਆਪਿ ਆਪਿ ਸਾਲਾਹੇ ॥
19 ਤੇਰੇ ਗੁਣ ਪ੍ਰਭ ਤੁਝ ਹੀ ਮਾਹੇ ॥
20 ਤੂ ਆਪਿ ਸਚਾ ਤੇਰੀ ਬਾਣੀ ਸਚੀ ਆਪੇ ਅਲਖੁ ਅਥਾਹਾ ਹੇ ॥੧੪॥
21 ਬਿਨੁ ਗੁਰ ਦਾਤੇ ਕੋਇ ਨ ਪਾਏ ॥
22 ਲਖ ਕੋਟੀ ਜੇ ਕਰਮ ਕਮਾਏ ॥
23 ਗੁਰ ਕਿਰਪਾ ਤੇ ਘਟ ਅੰਤਰਿ ਵਸਿਆ ਸਬਦੇ ਸਚੁ ਸਾਲਾਹਾ ਹੇ ॥੧੫॥
24 ਸੇ ਜਨ ਮਿਲੇ ਧੁਰਿ ਆਪਿ ਮਿਲਾਏ ॥
25 ਸਾਚੀ ਬਾਣੀ ਸਬਦਿ ਸੁਹਾਏ ॥
26 ਨਾਨਕ ਜਨੁ ਗੁਣ ਗਾਵੈ ਨਿਤ ਸਾਚੇ ਗੁਣ ਗਾਵਹ ਗੁਣੀ ਸਮਾਹਾ ਹੇ ॥੧੬॥੪॥੧੩॥
27 ਮਾਰੂ ਮਹਲਾ ੩ ॥
28 ਨਿਹਚਲੁ ਏਕੁ ਸਦਾ ਸਚੁ ਸੋਈ ॥
29 ਪੂਰੇ ਗੁਰ ਤੇ ਸੋਝੀ ਹੋਈ ॥
30 ਹਰਿ ਰਸਿ ਭੀਨੇ ਸਦਾ ਧਿਆਇਨਿ ਗੁਰਮਤਿ ਸੀਲੁ ਸੰਨਾਹਾ ਹੇ ॥੧॥
31 ਅੰਦਰਿ ਰੰਗੁ ਸਦਾ ਸਚਿਆਰਾ ॥
32 ਗੁਰ ਕੈ ਸਬਦਿ ਹਰਿ ਨਾਮਿ ਪਿਆਰਾ ॥
33 ਨਉ ਨਿਧਿ ਨਾਮੁ ਵਸਿਆ ਘਟ ਅੰਤਰਿ ਛੋਡਿਆ ਮਾਇਆ ਕਾ ਲਾਹਾ ਹੇ ॥੨॥
34 ਰਈਅਤਿ ਰਾਜੇ ਦੁਰਮਤਿ ਦੋਈ ॥
35 ਬਿਨੁ ਸਤਿਗੁਰ ਸੇਵੇ ਏਕੁ ਨ ਹੋਈ ॥
36 ਏਕੁ ਧਿਆਇਨਿ ਸਦਾ ਸੁਖੁ ਪਾਇਨਿ ਨਿਹਚਲੁ ਰਾਜੁ ਤਿਨਾਹਾ ਹੇ ॥੩॥
37 ਆਵਣੁ ਜਾਣਾ ਰਖੈ ਨ ਕੋਈ ॥
38 ਜੰਮਣੁ ਮਰਣੁ ਤਿਸੈ ਤੇ ਹੋਈ ॥
39 ਗੁਰਮੁਖਿ ਸਾਚਾ ਸਦਾ ਧਿਆਵਹੁ ਗਤਿ ਮੁਕਤਿ ਤਿਸੈ ਤੇ ਪਾਹਾ ਹੇ ॥੪॥
40 ਸਚੁ ਸੰਜਮੁ ਸਤਿਗੁਰੂ ਦੁਆਰੈ ॥
41 ਹਉਮੈ ਕ੍ਰੋਧੁ ਸਬਦਿ ਨਿਵਾਰੈ ॥
42 ਸਤਿਗੁਰੁ ਸੇਵਿ ਸਦਾ ਸੁਖੁ ਪਾਈਐ ਸੀਲੁ ਸੰਤੋਖੁ ਸਭੁ ਤਾਹਾ ਹੇ ॥੫॥
43 ਹਉਮੈ ਮੋਹੁ ਉਪਜੈ ਸੰਸਾਰਾ ॥
44 ਸਭੁ ਜਗੁ ਬਿਨਸੈ ਨਾਮੁ ਵਿਸਾਰਾ ॥
45 ਬਿਨੁ ਸਤਿਗੁਰ ਸੇਵੇ ਨਾਮੁ ਨ ਪਾਈਐ ਨਾਮੁ ਸਚਾ ਜਗਿ ਲਾਹਾ ਹੇ ॥੬॥
46 ਸਚਾ ਅਮਰੁ ਸਬਦਿ ਸੁਹਾਇਆ ॥
47 ਪੰਚ ਸਬਦ ਮਿਲਿ ਵਾਜਾ ਵਾਇਆ ॥