Ang 1075
1 ਗੁਰੁ ਸਿਮਰਤ ਸਭਿ ਕਿਲਵਿਖ ਨਾਸਹਿ ॥
2 ਗੁਰੁ ਸਿਮਰਤ ਜਮ ਸੰਗਿ ਨ ਫਾਸਹਿ ॥
3 ਗੁਰੁ ਸਿਮਰਤ ਮਨੁ ਨਿਰਮਲੁ ਹੋਵੈ ਗੁਰੁ ਕਾਟੇ ਅਪਮਾਨਾ ਹੇ ॥੨॥
4 ਗੁਰ ਕਾ ਸੇਵਕੁ ਨਰਕਿ ਨ ਜਾਏ ॥
5 ਗੁਰ ਕਾ ਸੇਵਕੁ ਪਾਰਬ੍ਰਹਮੁ ਧਿਆਏ ॥
6 ਗੁਰ ਕਾ ਸੇਵਕੁ ਸਾਧਸੰਗੁ ਪਾਏ ਗੁਰੁ ਕਰਦਾ ਨਿਤ ਜੀਅ ਦਾਨਾ ਹੇ ॥੩॥
7 ਗੁਰ ਦੁਆਰੈ ਹਰਿ ਕੀਰਤਨੁ ਸੁਣੀਐ ॥
8 ਸਤਿਗੁਰੁ ਭੇਟਿ ਹਰਿ ਜਸੁ ਮੁਖਿ ਭਣੀਐ ॥
9 ਕਲਿ ਕਲੇਸ ਮਿਟਾਏ ਸਤਿਗੁਰੁ ਹਰਿ ਦਰਗਹ ਦੇਵੈ ਮਾਨਾਂ ਹੇ ॥੪॥
10 ਅਗਮੁ ਅਗੋਚਰੁ ਗੁਰੂ ਦਿਖਾਇਆ ॥
11 ਭੂਲਾ ਮਾਰਗਿ ਸਤਿਗੁਰਿ ਪਾਇਆ ॥
12 ਗੁਰ ਸੇਵਕ ਕਉ ਬਿਘਨੁ ਨ ਭਗਤੀ ਹਰਿ ਪੂਰ ਦ੍ਰਿੜੑਾਇਆ ਗਿਆਨਾਂ ਹੇ ॥੫॥
13 ਗੁਰਿ ਦ੍ਰਿਸਟਾਇਆ ਸਭਨੀ ਠਾਂਈ ॥
14 ਜਲਿ ਥਲਿ ਪੂਰਿ ਰਹਿਆ ਗੋਸਾਈ ॥
15 ਊਚ ਊਨ ਸਭ ਏਕ ਸਮਾਨਾਂ ਮਨਿ ਲਾਗਾ ਸਹਜਿ ਧਿਆਨਾ ਹੇ ॥੬॥
16 ਗੁਰਿ ਮਿਲਿਐ ਸਭ ਤ੍ਰਿਸਨ ਬੁਝਾਈ ॥
17 ਗੁਰਿ ਮਿਲਿਐ ਨਹ ਜੋਹੈ ਮਾਈ ॥
18 ਸਤੁ ਸੰਤੋਖੁ ਦੀਆ ਗੁਰਿ ਪੂਰੈ ਨਾਮੁ ਅੰਮ੍ਰਿਤੁ ਪੀ ਪਾਨਾਂ ਹੇ ॥੭॥
19 ਗੁਰ ਕੀ ਬਾਣੀ ਸਭ ਮਾਹਿ ਸਮਾਣੀ ॥
20 ਆਪਿ ਸੁਣੀ ਤੈ ਆਪਿ ਵਖਾਣੀ ॥
21 ਜਿਨਿ ਜਿਨਿ ਜਪੀ ਤੇਈ ਸਭਿ ਨਿਸਤ੍ਰੇ ਤਿਨ ਪਾਇਆ ਨਿਹਚਲ ਥਾਨਾਂ ਹੇ ॥੮॥
22 ਸਤਿਗੁਰ ਕੀ ਮਹਿਮਾ ਸਤਿਗੁਰੁ ਜਾਣੈ ॥
23 ਜੋ ਕਿਛੁ ਕਰੇ ਸੁ ਆਪਣ ਭਾਣੈ ॥
24 ਸਾਧੂ ਧੂਰਿ ਜਾਚਹਿ ਜਨ ਤੇਰੇ ਨਾਨਕ ਸਦ ਕੁਰਬਾਨਾਂ ਹੇ ॥੯॥੧॥੪॥
25 ਮਾਰੂ ਸੋਲਹੇ ਮਹਲਾ ੫ ॥
26 ੴ ਸਤਿਗੁਰ ਪ੍ਰਸਾਦਿ ॥
27 ਆਦਿ ਨਿਰੰਜਨੁ ਪ੍ਰਭੁ ਨਿਰੰਕਾਰਾ ॥
28 ਸਭ ਮਹਿ ਵਰਤੈ ਆਪਿ ਨਿਰਾਰਾ ॥
29 ਵਰਨੁ ਜਾਤਿ ਚਿਹਨੁ ਨਹੀ ਕੋਈ ਸਭ ਹੁਕਮੇ ਸ੍ਰਿਸਟਿ ਉਪਾਇਦਾ ॥੧॥
30 ਲਖ ਚਉਰਾਸੀਹ ਜੋਨਿ ਸਬਾਈ ॥
31 ਮਾਣਸ ਕਉ ਪ੍ਰਭਿ ਦੀਈ ਵਡਿਆਈ ॥
32 ਇਸੁ ਪਉੜੀ ਤੇ ਜੋ ਨਰੁ ਚੂਕੈ ਸੋ ਆਇ ਜਾਇ ਦੁਖੁ ਪਾਇਦਾ ॥੨॥
33 ਕੀਤਾ ਹੋਵੈ ਤਿਸੁ ਕਿਆ ਕਹੀਐ ॥
34 ਗੁਰਮੁਖਿ ਨਾਮੁ ਪਦਾਰਥੁ ਲਹੀਐ ॥
35 ਜਿਸੁ ਆਪਿ ਭੁਲਾਏ ਸੋਈ ਭੂਲੈ ਸੋ ਬੂਝੈ ਜਿਸਹਿ ਬੁਝਾਇਦਾ ॥੩॥
36 ਹਰਖ ਸੋਗ ਕਾ ਨਗਰੁ ਇਹੁ ਕੀਆ ॥
37 ਸੇ ਉਬਰੇ ਜੋ ਸਤਿਗੁਰ ਸਰਣੀਆ ॥
38 ਤ੍ਰਿਹਾ ਗੁਣਾ ਤੇ ਰਹੈ ਨਿਰਾਰਾ ਸੋ ਗੁਰਮੁਖਿ ਸੋਭਾ ਪਾਇਦਾ ॥੪॥
39 ਅਨਿਕ ਕਰਮ ਕੀਏ ਬਹੁਤੇਰੇ ॥
40 ਜੋ ਕੀਜੈ ਸੋ ਬੰਧਨੁ ਪੈਰੇ ॥
41 ਕੁਰੁਤਾ ਬੀਜੁ ਬੀਜੇ ਨਹੀ ਜੰਮੈ ਸਭੁ ਲਾਹਾ ਮੂਲੁ ਗਵਾਇਦਾ ॥੫॥
42 ਕਲਜੁਗ ਮਹਿ ਕੀਰਤਨੁ ਪਰਧਾਨਾ ॥
43 ਗੁਰਮੁਖਿ ਜਪੀਐ ਲਾਇ ਧਿਆਨਾ ॥