Ang 1078
1 ਜਿਸੁ ਨਾਮੈ ਕਉ ਤਰਸਹਿ ਬਹੁ ਦੇਵਾ ॥
2 ਸਗਲ ਭਗਤ ਜਾ ਕੀ ਕਰਦੇ ਸੇਵਾ ॥
3 ਅਨਾਥਾ ਨਾਥੁ ਦੀਨ ਦੁਖ ਭੰਜਨੁ ਸੋ ਗੁਰ ਪੂਰੇ ਤੇ ਪਾਇਣਾ ॥੩॥
4 ਹੋਰੁ ਦੁਆਰਾ ਕੋਇ ਨ ਸੂਝੈ ॥
5 ਤ੍ਰਿਭਵਣ ਧਾਵੈ ਤਾ ਕਿਛੂ ਨ ਬੂਝੈ ॥
6 ਸਤਿਗੁਰੁ ਸਾਹੁ ਭੰਡਾਰੁ ਨਾਮ ਜਿਸੁ ਇਹੁ ਰਤਨੁ ਤਿਸੈ ਤੇ ਪਾਇਣਾ ॥੪॥
7 ਜਾ ਕੀ ਧੂਰਿ ਕਰੇ ਪੁਨੀਤਾ ॥
8 ਸੁਰਿ ਨਰ ਦੇਵ ਨ ਪਾਵਹਿ ਮੀਤਾ ॥
9 ਸਤਿ ਪੁਰਖੁ ਸਤਿਗੁਰੁ ਪਰਮੇਸਰੁ ਜਿਸੁ ਭੇਟਤ ਪਾਰਿ ਪਰਾਇਣਾ ॥੫॥
10 ਪਾਰਜਾਤੁ ਲੋੜਹਿ ਮਨ ਪਿਆਰੇ ॥
11 ਕਾਮਧੇਨੁ ਸੋਹੀ ਦਰਬਾਰੇ ॥
12 ਤ੍ਰਿਪਤਿ ਸੰਤੋਖੁ ਸੇਵਾ ਗੁਰ ਪੂਰੇ ਨਾਮੁ ਕਮਾਇ ਰਸਾਇਣਾ ॥੬॥
13 ਗੁਰ ਕੈ ਸਬਦਿ ਮਰਹਿ ਪੰਚ ਧਾਤੂ ॥
14 ਭੈ ਪਾਰਬ੍ਰਹਮ ਹੋਵਹਿ ਨਿਰਮਲਾ ਤੂ ॥
15 ਪਾਰਸੁ ਜਬ ਭੇਟੈ ਗੁਰੁ ਪੂਰਾ ਤਾ ਪਾਰਸੁ ਪਰਸਿ ਦਿਖਾਇਣਾ ॥੭॥
16 ਕਈ ਬੈਕੁੰਠ ਨਾਹੀ ਲਵੈ ਲਾਗੇ ॥
17 ਮੁਕਤਿ ਬਪੁੜੀ ਭੀ ਗਿਆਨੀ ਤਿਆਗੇ ॥
18 ਏਕੰਕਾਰੁ ਸਤਿਗੁਰ ਤੇ ਪਾਈਐ ਹਉ ਬਲਿ ਬਲਿ ਗੁਰ ਦਰਸਾਇਣਾ ॥੮॥
19 ਗੁਰ ਕੀ ਸੇਵ ਨ ਜਾਣੈ ਕੋਈ ॥
20 ਗੁਰੁ ਪਾਰਬ੍ਰਹਮੁ ਅਗੋਚਰੁ ਸੋਈ ॥
21 ਜਿਸ ਨੋ ਲਾਇ ਲਏ ਸੋ ਸੇਵਕੁ ਜਿਸੁ ਵਡਭਾਗ ਮਥਾਇਣਾ ॥੯॥
22 ਗੁਰ ਕੀ ਮਹਿਮਾ ਬੇਦ ਨ ਜਾਣਹਿ ॥
23 ਤੁਛ ਮਾਤ ਸੁਣਿ ਸੁਣਿ ਵਖਾਣਹਿ ॥
24 ਪਾਰਬ੍ਰਹਮ ਅਪਰੰਪਰ ਸਤਿਗੁਰ ਜਿਸੁ ਸਿਮਰਤ ਮਨੁ ਸੀਤਲਾਇਣਾ ॥੧੦॥
25 ਜਾ ਕੀ ਸੋਇ ਸੁਣੀ ਮਨੁ ਜੀਵੈ ॥
26 ਰਿਦੈ ਵਸੈ ਤਾ ਠੰਢਾ ਥੀਵੈ ॥
27 ਗੁਰੁਮੁਖਹੁ ਅਲਾਏ ਤਾ ਸੋਭਾ ਪਾਏ ਤਿਸੁ ਜਮ ਕੈ ਪੰਥਿ ਨ ਪਾਇਣਾ ॥੧੧॥
28 ਸੰਤਨ ਕੀ ਸਰਣਾਈ ਪੜਿਆ ॥
29 ਜੀਉ ਪ੍ਰਾਣ ਧਨੁ ਆਗੈ ਧਰਿਆ ॥
30 ਸੇਵਾ ਸੁਰਤਿ ਨ ਜਾਣਾ ਕਾਈ ਤੁਮ ਕਰਹੁ ਦਇਆ ਕਿਰਮਾਇਣਾ ॥੧੨॥
31 ਨਿਰਗੁਣ ਕਉ ਸੰਗਿ ਲੇਹੁ ਰਲਾਏ ॥
32 ਕਰਿ ਕਿਰਪਾ ਮੋਹਿ ਟਹਲੈ ਲਾਏ ॥
33 ਪਖਾ ਫੇਰਉ ਪੀਸਉ ਸੰਤ ਆਗੈ ਚਰਣ ਧੋਇ ਸੁਖੁ ਪਾਇਣਾ ॥੧੩॥
34 ਬਹੁਤੁ ਦੁਆਰੇ ਭ੍ਰਮਿ ਭ੍ਰਮਿ ਆਇਆ ॥
35 ਤੁਮਰੀ ਕ੍ਰਿਪਾ ਤੇ ਤੁਮ ਸਰਣਾਇਆ ॥
36 ਸਦਾ ਸਦਾ ਸੰਤਹ ਸੰਗਿ ਰਾਖਹੁ ਏਹੁ ਨਾਮ ਦਾਨੁ ਦੇਵਾਇਣਾ ॥੧੪॥
37 ਭਏ ਕ੍ਰਿਪਾਲ ਗੁਸਾਈ ਮੇਰੇ ॥
38 ਦਰਸਨੁ ਪਾਇਆ ਸਤਿਗੁਰ ਪੂਰੇ ॥
39 ਸੂਖ ਸਹਜ ਸਦਾ ਆਨੰਦਾ ਨਾਨਕ ਦਾਸ ਦਸਾਇਣਾ ॥੧੫॥੨॥੭॥
40 ਮਾਰੂ ਸੋਲਹੇ ਮਹਲਾ ੫ ॥
41 ੴ ਸਤਿਗੁਰ ਪ੍ਰਸਾਦਿ ॥
42 ਸਿਮਰੈ ਧਰਤੀ ਅਰੁ ਆਕਾਸਾ ॥
43 ਸਿਮਰਹਿ ਚੰਦ ਸੂਰਜ ਗੁਣਤਾਸਾ ॥
44 ਪਉਣ ਪਾਣੀ ਬੈਸੰਤਰ ਸਿਮਰਹਿ ਸਿਮਰੈ ਸਗਲ ਉਪਾਰਜਨਾ ॥੧॥