Ang 1138
1 ਨਾਮ ਬਿਨਾ ਸਭ ਦੁਨੀਆ ਛਾਰੁ ॥੧॥
2 ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ ॥
3 ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥੨॥
4 ਨੀਧਰਿਆ ਧਰ ਪਨਹ ਖੁਦਾਇ ॥
5 ਗਰੀਬ ਨਿਵਾਜੁ ਦਿਨੁ ਰੈਣਿ ਧਿਆਇ ॥੩॥
6 ਨਾਨਕ ਕਉ ਖੁਦਿ ਖਸਮ ਮਿਹਰਵਾਨ ॥
7 ਅਲਹੁ ਨ ਵਿਸਰੈ ਦਿਲ ਜੀਅ ਪਰਾਨ ॥੪॥੧੦॥
8 ਭੈਰਉ ਮਹਲਾ ੫ ॥
9 ਸਾਚ ਪਦਾਰਥੁ ਗੁਰਮੁਖਿ ਲਹਹੁ ॥
10 ਪ੍ਰਭ ਕਾ ਭਾਣਾ ਸਤਿ ਕਰਿ ਸਹਹੁ ॥੧॥
11 ਜੀਵਤ ਜੀਵਤ ਜੀਵਤ ਰਹਹੁ ॥
12 ਰਾਮ ਰਸਾਇਣੁ ਨਿਤ ਉਠਿ ਪੀਵਹੁ ॥
13 ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥੧॥ ਰਹਾਉ ॥
14 ਕਲਿਜੁਗ ਮਹਿ ਇਕ ਨਾਮਿ ਉਧਾਰੁ ॥
15 ਨਾਨਕੁ ਬੋਲੈ ਬ੍ਰਹਮ ਬੀਚਾਰੁ ॥੨॥੧੧॥
16 ਭੈਰਉ ਮਹਲਾ ੫ ॥
17 ਸਤਿਗੁਰੁ ਸੇਵਿ ਸਰਬ ਫਲ ਪਾਏ ॥
18 ਜਨਮ ਜਨਮ ਕੀ ਮੈਲੁ ਮਿਟਾਏ ॥੧॥
19 ਪਤਿਤ ਪਾਵਨ ਪ੍ਰਭ ਤੇਰੋ ਨਾਉ ॥
20 ਪੂਰਬਿ ਕਰਮ ਲਿਖੇ ਗੁਣ ਗਾਉ ॥੧॥ ਰਹਾਉ ॥
21 ਸਾਧੂ ਸੰਗਿ ਹੋਵੈ ਉਧਾਰੁ ॥
22 ਸੋਭਾ ਪਾਵੈ ਪ੍ਰਭ ਕੈ ਦੁਆਰ ॥੨॥
23 ਸਰਬ ਕਲਿਆਣ ਚਰਣ ਪ੍ਰਭ ਸੇਵਾ ॥
24 ਧੂਰਿ ਬਾਛਹਿ ਸਭਿ ਸੁਰਿ ਨਰ ਦੇਵਾ ॥੩॥
25 ਨਾਨਕ ਪਾਇਆ ਨਾਮ ਨਿਧਾਨੁ ॥
26 ਹਰਿ ਜਪਿ ਜਪਿ ਉਧਰਿਆ ਸਗਲ ਜਹਾਨੁ ॥੪॥੧੨॥
27 ਭੈਰਉ ਮਹਲਾ ੫ ॥
28 ਅਪਣੇ ਦਾਸ ਕਉ ਕੰਠਿ ਲਗਾਵੈ ॥
29 ਨਿੰਦਕ ਕਉ ਅਗਨਿ ਮਹਿ ਪਾਵੈ ॥੧॥
30 ਪਾਪੀ ਤੇ ਰਾਖੇ ਨਾਰਾਇਣ ॥
31 ਪਾਪੀ ਕੀ ਗਤਿ ਕਤਹੂ ਨਾਹੀ ਪਾਪੀ ਪਚਿਆ ਆਪ ਕਮਾਇਣ ॥੧॥ ਰਹਾਉ ॥
32 ਦਾਸ ਰਾਮ ਜੀਉ ਲਾਗੀ ਪ੍ਰੀਤਿ ॥
33 ਨਿੰਦਕ ਕੀ ਹੋਈ ਬਿਪਰੀਤਿ ॥੨॥
34 ਪਾਰਬ੍ਰਹਮਿ ਅਪਣਾ ਬਿਰਦੁ ਪ੍ਰਗਟਾਇਆ ॥
35 ਦੋਖੀ ਅਪਣਾ ਕੀਤਾ ਪਾਇਆ ॥੩॥
36 ਆਇ ਨ ਜਾਈ ਰਹਿਆ ਸਮਾਈ ॥
37 ਨਾਨਕ ਦਾਸ ਹਰਿ ਕੀ ਸਰਣਾਈ ॥੪॥੧੩॥
38 ਰਾਗੁ ਭੈਰਉ ਮਹਲਾ ੫ ਚਉਪਦੇ ਘਰੁ ੨ ॥
39 ੴ ਸਤਿਗੁਰ ਪ੍ਰਸਾਦਿ ॥
40 ਸ੍ਰੀਧਰ ਮੋਹਨ ਸਗਲ ਉਪਾਵਨ ਨਿਰੰਕਾਰ ਸੁਖਦਾਤਾ ॥
41 ਐਸਾ ਪ੍ਰਭੁ ਛੋਡਿ ਕਰਹਿ ਅਨ ਸੇਵਾ ਕਵਨ ਬਿਖਿਆ ਰਸ ਮਾਤਾ ॥੧॥
42 ਰੇ ਮਨ ਮੇਰੇ ਤੂ ਗੋਵਿਦ ਭਾਜੁ ॥
43 ਅਵਰ ਉਪਾਵ ਸਗਲ ਮੈ ਦੇਖੇ ਜੋ ਚਿਤਵੀਐ ਤਿਤੁ ਬਿਗਰਸਿ ਕਾਜੁ ॥੧॥ ਰਹਾਉ ॥
44 ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ ਅਗਿਆਨਾ ॥
45 ਹਰਿ ਕੀ ਭਗਤਿ ਕਰਹਿ ਤਿਨ ਨਿੰਦਹਿ ਨਿਗੁਰੇ ਪਸੂ ਸਮਾਨਾ ॥੨॥
46 ਜੀਉ ਪਿੰਡੁ ਤਨੁ ਧਨੁ ਸਭੁ ਪ੍ਰਭ ਕਾ ਸਾਕਤ ਕਹਤੇ ਮੇਰਾ ॥