Ang 1155
1 ਪ੍ਰਹਲਾਦੁ ਜਨੁ ਚਰਣੀ ਲਾਗਾ ਆਇ ॥੧੧॥
2 ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ॥
3 ਰਾਜੁ ਮਾਲੁ ਝੂਠੀ ਸਭ ਮਾਇਆ ॥
4 ਲੋਭੀ ਨਰ ਰਹੇ ਲਪਟਾਇ ॥
5 ਹਰਿ ਕੇ ਨਾਮ ਬਿਨੁ ਦਰਗਹ ਮਿਲੈ ਸਜਾਇ ॥੧੨॥
6 ਕਹੈ ਨਾਨਕੁ ਸਭੁ ਕੋ ਕਰੇ ਕਰਾਇਆ ॥
7 ਸੇ ਪਰਵਾਣੁ ਜਿਨੀ ਹਰਿ ਸਿਉ ਚਿਤੁ ਲਾਇਆ ॥
8 ਭਗਤਾ ਕਾ ਅੰਗੀਕਾਰੁ ਕਰਦਾ ਆਇਆ ॥
9 ਕਰਤੈ ਅਪਣਾ ਰੂਪੁ ਦਿਖਾਇਆ ॥੧੩॥੧॥੨॥
10 ਭੈਰਉ ਮਹਲਾ ੩ ॥
11 ਗੁਰ ਸੇਵਾ ਤੇ ਅੰਮ੍ਰਿਤ ਫਲੁ ਪਾਇਆ ਹਉਮੈ ਤ੍ਰਿਸਨ ਬੁਝਾਈ ॥
12 ਹਰਿ ਕਾ ਨਾਮੁ ਹ੍ਰਿਦੈ ਮਨਿ ਵਸਿਆ ਮਨਸਾ ਮਨਹਿ ਸਮਾਈ ॥੧॥
13 ਹਰਿ ਜੀਉ ਕ੍ਰਿਪਾ ਕਰਹੁ ਮੇਰੇ ਪਿਆਰੇ ॥
14 ਅਨਦਿਨੁ ਹਰਿ ਗੁਣ ਦੀਨ ਜਨੁ ਮਾਂਗੈ ਗੁਰ ਕੈ ਸਬਦਿ ਉਧਾਰੇ ॥੧॥ ਰਹਾਉ ॥
15 ਸੰਤ ਜਨਾ ਕਉ ਜਮੁ ਜੋਹਿ ਨ ਸਾਕੈ ਰਤੀ ਅੰਚ ਦੂਖ ਨ ਲਾਈ ॥
16 ਆਪਿ ਤਰਹਿ ਸਗਲੇ ਕੁਲ ਤਾਰਹਿ ਜੋ ਤੇਰੀ ਸਰਣਾਈ ॥੨॥
17 ਭਗਤਾ ਕੀ ਪੈਜ ਰਖਹਿ ਤੂ ਆਪੇ ਏਹ ਤੇਰੀ ਵਡਿਆਈ ॥
18 ਜਨਮ ਜਨਮ ਕੇ ਕਿਲਵਿਖ ਦੁਖ ਕਾਟਹਿ ਦੁਬਿਧਾ ਰਤੀ ਨ ਰਾਈ ॥੩॥
19 ਹਮ ਮੂੜ ਮੁਗਧ ਕਿਛੁ ਬੂਝਹਿ ਨਾਹੀ ਤੂ ਆਪੇ ਦੇਹਿ ਬੁਝਾਈ ॥
20 ਜੋ ਤੁਧੁ ਭਾਵੈ ਸੋਈ ਕਰਸੀ ਅਵਰੁ ਨ ਕਰਣਾ ਜਾਈ ॥੪॥
21 ਜਗਤੁ ਉਪਾਇ ਤੁਧੁ ਧੰਧੈ ਲਾਇਆ ਭੂੰਡੀ ਕਾਰ ਕਮਾਈ ॥
22 ਜਨਮੁ ਪਦਾਰਥੁ ਜੂਐ ਹਾਰਿਆ ਸਬਦੈ ਸੁਰਤਿ ਨ ਪਾਈ ॥੫॥
23 ਮਨਮੁਖਿ ਮਰਹਿ ਤਿਨ ਕਿਛੂ ਨ ਸੂਝੈ ਦੁਰਮਤਿ ਅਗਿਆਨ ਅੰਧਾਰਾ ॥
24 ਭਵਜਲੁ ਪਾਰਿ ਨ ਪਾਵਹਿ ਕਬ ਹੀ ਡੂਬਿ ਮੁਏ ਬਿਨੁ ਗੁਰ ਸਿਰਿ ਭਾਰਾ ॥੬॥
25 ਸਾਚੈ ਸਬਦਿ ਰਤੇ ਜਨ ਸਾਚੇ ਹਰਿ ਪ੍ਰਭਿ ਆਪਿ ਮਿਲਾਏ ॥
26 ਗੁਰ ਕੀ ਬਾਣੀ ਸਬਦਿ ਪਛਾਤੀ ਸਾਚਿ ਰਹੇ ਲਿਵ ਲਾਏ ॥੭॥
27 ਤੂੰ ਆਪਿ ਨਿਰਮਲੁ ਤੇਰੇ ਜਨ ਹੈ ਨਿਰਮਲ ਗੁਰ ਕੈ ਸਬਦਿ ਵੀਚਾਰੇ ॥
28 ਨਾਨਕੁ ਤਿਨ ਕੈ ਸਦ ਬਲਿਹਾਰੈ ਰਾਮ ਨਾਮੁ ਉਰਿ ਧਾਰੇ ॥੮॥੨॥੩॥
29 ਭੈਰਉ ਮਹਲਾ ੫ ਅਸਟਪਦੀਆ ਘਰੁ ੨ ॥
30 ੴ ਸਤਿਗੁਰ ਪ੍ਰਸਾਦਿ ॥
31 ਜਿਸੁ ਨਾਮੁ ਰਿਦੈ ਸੋਈ ਵਡ ਰਾਜਾ ॥
32 ਜਿਸੁ ਨਾਮੁ ਰਿਦੈ ਤਿਸੁ ਪੂਰੇ ਕਾਜਾ ॥
33 ਜਿਸੁ ਨਾਮੁ ਰਿਦੈ ਤਿਨਿ ਕੋਟਿ ਧਨ ਪਾਏ ॥
34 ਨਾਮ ਬਿਨਾ ਜਨਮੁ ਬਿਰਥਾ ਜਾਏ ॥੧॥
35 ਤਿਸੁ ਸਾਲਾਹੀ ਜਿਸੁ ਹਰਿ ਧਨੁ ਰਾਸਿ ॥
36 ਸੋ ਵਡਭਾਗੀ ਜਿਸੁ ਗੁਰ ਮਸਤਕਿ ਹਾਥੁ ॥੧॥ ਰਹਾਉ ॥
37 ਜਿਸੁ ਨਾਮੁ ਰਿਦੈ ਤਿਸੁ ਕੋਟ ਕਈ ਸੈਨਾ ॥
38 ਜਿਸੁ ਨਾਮੁ ਰਿਦੈ ਤਿਸੁ ਸਹਜ ਸੁਖੈਨਾ ॥