Ang 1163
1 ਸੁਰ ਤੇਤੀਸਉ ਜੇਵਹਿ ਪਾਕ ॥
2 ਨਵ ਗ੍ਰਹ ਕੋਟਿ ਠਾਢੇ ਦਰਬਾਰ ॥
3 ਧਰਮ ਕੋਟਿ ਜਾ ਕੈ ਪ੍ਰਤਿਹਾਰ ॥੨॥
4 ਪਵਨ ਕੋਟਿ ਚਉਬਾਰੇ ਫਿਰਹਿ ॥
5 ਬਾਸਕ ਕੋਟਿ ਸੇਜ ਬਿਸਥਰਹਿ ॥
6 ਸਮੁੰਦ ਕੋਟਿ ਜਾ ਕੇ ਪਾਨੀਹਾਰ ॥
7 ਰੋਮਾਵਲਿ ਕੋਟਿ ਅਠਾਰਹ ਭਾਰ ॥੩॥
8 ਕੋਟਿ ਕਮੇਰ ਭਰਹਿ ਭੰਡਾਰ ॥
9 ਕੋਟਿਕ ਲਖਿਮੀ ਕਰੈ ਸੀਗਾਰ ॥
10 ਕੋਟਿਕ ਪਾਪ ਪੁੰਨ ਬਹੁ ਹਿਰਹਿ ॥
11 ਇੰਦ੍ਰ ਕੋਟਿ ਜਾ ਕੇ ਸੇਵਾ ਕਰਹਿ ॥੪॥
12 ਛਪਨ ਕੋਟਿ ਜਾ ਕੈ ਪ੍ਰਤਿਹਾਰ ॥
13 ਨਗਰੀ ਨਗਰੀ ਖਿਅਤ ਅਪਾਰ ॥
14 ਲਟ ਛੂਟੀ ਵਰਤੈ ਬਿਕਰਾਲ ॥
15 ਕੋਟਿ ਕਲਾ ਖੇਲੈ ਗੋਪਾਲ ॥੫॥
16 ਕੋਟਿ ਜਗ ਜਾ ਕੈ ਦਰਬਾਰ ॥
17 ਗੰਧ੍ਰਬ ਕੋਟਿ ਕਰਹਿ ਜੈਕਾਰ ॥
18 ਬਿਦਿਆ ਕੋਟਿ ਸਭੈ ਗੁਨ ਕਹੈ ॥
19 ਤਊ ਪਾਰਬ੍ਰਹਮ ਕਾ ਅੰਤੁ ਨ ਲਹੈ ॥੬॥
20 ਬਾਵਨ ਕੋਟਿ ਜਾ ਕੈ ਰੋਮਾਵਲੀ ॥
21 ਰਾਵਨ ਸੈਨਾ ਜਹ ਤੇ ਛਲੀ ॥
22 ਸਹਸ ਕੋਟਿ ਬਹੁ ਕਹਤ ਪੁਰਾਨ ॥
23 ਦੁਰਜੋਧਨ ਕਾ ਮਥਿਆ ਮਾਨੁ ॥੭॥
24 ਕੰਦ੍ਰਪ ਕੋਟਿ ਜਾ ਕੈ ਲਵੈ ਨ ਧਰਹਿ ॥
25 ਅੰਤਰ ਅੰਤਰਿ ਮਨਸਾ ਹਰਹਿ ॥
26 ਕਹਿ ਕਬੀਰ ਸੁਨਿ ਸਾਰਿਗਪਾਨ ॥
27 ਦੇਹਿ ਅਭੈ ਪਦੁ ਮਾਂਗਉ ਦਾਨ ॥੮॥੨॥੧੮॥੨੦॥
28 ਭੈਰਉ ਬਾਣੀ ਨਾਮਦੇਉ ਜੀਉ ਕੀ ਘਰੁ ੧ ॥
29 ੴ ਸਤਿਗੁਰ ਪ੍ਰਸਾਦਿ ॥
30 ਰੇ ਜਿਹਬਾ ਕਰਉ ਸਤ ਖੰਡ ॥
31 ਜਾਮਿ ਨ ਉਚਰਸਿ ਸ੍ਰੀ ਗੋਬਿੰਦ ॥੧॥
32 ਰੰਗੀ ਲੇ ਜਿਹਬਾ ਹਰਿ ਕੈ ਨਾਇ ॥
33 ਸੁਰੰਗ ਰੰਗੀਲੇ ਹਰਿ ਹਰਿ ਧਿਆਇ ॥੧॥ ਰਹਾਉ ॥
34 ਮਿਥਿਆ ਜਿਹਬਾ ਅਵਰੇਂ ਕਾਮ ॥
35 ਨਿਰਬਾਣ ਪਦੁ ਇਕੁ ਹਰਿ ਕੋ ਨਾਮੁ ॥੨॥
36 ਅਸੰਖ ਕੋਟਿ ਅਨ ਪੂਜਾ ਕਰੀ ॥
37 ਏਕ ਨ ਪੂਜਸਿ ਨਾਮੈ ਹਰੀ ॥੩॥
38 ਪ੍ਰਣਵੈ ਨਾਮਦੇਉ ਇਹੁ ਕਰਣਾ ॥
39 ਅਨੰਤ ਰੂਪ ਤੇਰੇ ਨਾਰਾਇਣਾ ॥੪॥੧॥
40 ਪਰ ਧਨ ਪਰ ਦਾਰਾ ਪਰਹਰੀ ॥
41 ਤਾ ਕੈ ਨਿਕਟਿ ਬਸੈ ਨਰਹਰੀ ॥੧॥
42 ਜੋ ਨ ਭਜੰਤੇ ਨਾਰਾਇਣਾ ॥
43 ਤਿਨ ਕਾ ਮੈ ਨ ਕਰਉ ਦਰਸਨਾ ॥੧॥ ਰਹਾਉ ॥
44 ਜਿਨ ਕੈ ਭੀਤਰਿ ਹੈ ਅੰਤਰਾ ॥
45 ਜੈਸੇ ਪਸੁ ਤੈਸੇ ਓਇ ਨਰਾ ॥੨॥
46 ਪ੍ਰਣਵਤਿ ਨਾਮਦੇਉ ਨਾਕਹਿ ਬਿਨਾ ॥
47 ਨਾ ਸੋਹੈ ਬਤੀਸ ਲਖਨਾ ॥੩॥੨॥
48 ਦੂਧੁ ਕਟੋਰੈ ਗਡਵੈ ਪਾਨੀ ॥
49 ਕਪਲ ਗਾਇ ਨਾਮੈ ਦੁਹਿ ਆਨੀ ॥੧॥
50 ਦੂਧੁ ਪੀਉ ਗੋਬਿੰਦੇ ਰਾਇ ॥
51 ਦੂਧੁ ਪੀਉ ਮੇਰੋ ਮਨੁ ਪਤੀਆਇ ॥
52 ਨਾਹੀ ਤ ਘਰ ਕੋ ਬਾਪੁ ਰਿਸਾਇ ॥੧॥ ਰਹਾਉ ॥
53 ਸੋੁਇਨ ਕਟੋਰੀ ਅੰਮ੍ਰਿਤ ਭਰੀ ॥
54 ਲੈ ਨਾਮੈ ਹਰਿ ਆਗੈ ਧਰੀ ॥੨॥
55 ਏਕੁ ਭਗਤੁ ਮੇਰੇ ਹਿਰਦੇ ਬਸੈ ॥
56 ਨਾਮੇ ਦੇਖਿ ਨਰਾਇਨੁ ਹਸੈ ॥੩॥
57 ਦੂਧੁ ਪੀਆਇ ਭਗਤੁ ਘਰਿ ਗਇਆ ॥