Ang 1167
1 ਜਉ ਗੁਰਦੇਉ ਬੁਰਾ ਭਲਾ ਏਕ ॥
2 ਜਉ ਗੁਰਦੇਉ ਲਿਲਾਟਹਿ ਲੇਖ ॥੫॥
3 ਜਉ ਗੁਰਦੇਉ ਕੰਧੁ ਨਹੀ ਹਿਰੈ ॥
4 ਜਉ ਗੁਰਦੇਉ ਦੇਹੁਰਾ ਫਿਰੈ ॥
5 ਜਉ ਗੁਰਦੇਉ ਤ ਛਾਪਰਿ ਛਾਈ ॥
6 ਜਉ ਗੁਰਦੇਉ ਸਿਹਜ ਨਿਕਸਾਈ ॥੬॥
7 ਜਉ ਗੁਰਦੇਉ ਤ ਅਠਸਠਿ ਨਾਇਆ ॥
8 ਜਉ ਗੁਰਦੇਉ ਤਨਿ ਚਕ੍ਰ ਲਗਾਇਆ ॥
9 ਜਉ ਗੁਰਦੇਉ ਤ ਦੁਆਦਸ ਸੇਵਾ ॥
10 ਜਉ ਗੁਰਦੇਉ ਸਭੈ ਬਿਖੁ ਮੇਵਾ ॥੭॥
11 ਜਉ ਗੁਰਦੇਉ ਤ ਸੰਸਾ ਟੂਟੈ ॥
12 ਜਉ ਗੁਰਦੇਉ ਤ ਜਮ ਤੇ ਛੂਟੈ ॥
13 ਜਉ ਗੁਰਦੇਉ ਤ ਭਉਜਲ ਤਰੈ ॥
14 ਜਉ ਗੁਰਦੇਉ ਤ ਜਨਮਿ ਨ ਮਰੈ ॥੮॥
15 ਜਉ ਗੁਰਦੇਉ ਅਠਦਸ ਬਿਉਹਾਰ ॥
16 ਜਉ ਗੁਰਦੇਉ ਅਠਾਰਹ ਭਾਰ ॥
17 ਬਿਨੁ ਗੁਰਦੇਉ ਅਵਰ ਨਹੀ ਜਾਈ ॥
18 ਨਾਮਦੇਉ ਗੁਰ ਕੀ ਸਰਣਾਈ ॥੯॥੧॥੨॥੧੧॥
19 ਭੈਰਉ ਬਾਣੀ ਰਵਿਦਾਸ ਜੀਉ ਕੀ ਘਰੁ ੨ ॥
20 ੴ ਸਤਿਗੁਰ ਪ੍ਰਸਾਦਿ ॥
21 ਬਿਨੁ ਦੇਖੇ ਉਪਜੈ ਨਹੀ ਆਸਾ ॥
22 ਜੋ ਦੀਸੈ ਸੋ ਹੋਇ ਬਿਨਾਸਾ ॥
23 ਬਰਨ ਸਹਿਤ ਜੋ ਜਾਪੈ ਨਾਮੁ ॥
24 ਸੋ ਜੋਗੀ ਕੇਵਲ ਨਿਹਕਾਮੁ ॥੧॥
25 ਪਰਚੈ ਰਾਮੁ ਰਵੈ ਜਉ ਕੋਈ ॥
26 ਪਾਰਸੁ ਪਰਸੈ ਦੁਬਿਧਾ ਨ ਹੋਈ ॥੧॥ ਰਹਾਉ ॥
27 ਸੋ ਮੁਨਿ ਮਨ ਕੀ ਦੁਬਿਧਾ ਖਾਇ ॥
28 ਬਿਨੁ ਦੁਆਰੇ ਤ੍ਰੈ ਲੋਕ ਸਮਾਇ ॥
29 ਮਨ ਕਾ ਸੁਭਾਉ ਸਭੁ ਕੋਈ ਕਰੈ ॥
30 ਕਰਤਾ ਹੋਇ ਸੁ ਅਨਭੈ ਰਹੈ ॥੨॥
31 ਫਲ ਕਾਰਨ ਫੂਲੀ ਬਨਰਾਇ ॥
32 ਫਲੁ ਲਾਗਾ ਤਬ ਫੂਲੁ ਬਿਲਾਇ ॥
33 ਗਿਆਨੈ ਕਾਰਨ ਕਰਮ ਅਭਿਆਸੁ ॥
34 ਗਿਆਨੁ ਭਇਆ ਤਹ ਕਰਮਹ ਨਾਸੁ ॥੩॥
35 ਘ੍ਰਿਤ ਕਾਰਨ ਦਧਿ ਮਥੈ ਸਇਆਨ ॥
36 ਜੀਵਤ ਮੁਕਤ ਸਦਾ ਨਿਰਬਾਨ ॥
37 ਕਹਿ ਰਵਿਦਾਸ ਪਰਮ ਬੈਰਾਗ ॥
38 ਰਿਦੈ ਰਾਮੁ ਕੀ ਨ ਜਪਸਿ ਅਭਾਗ ॥੪॥੧॥
39 ਨਾਮਦੇਵ ॥
40 ਆਉ ਕਲੰਦਰ ਕੇਸਵਾ ॥
41 ਕਰਿ ਅਬਦਾਲੀ ਭੇਸਵਾ ॥ ਰਹਾਉ ॥
42 ਜਿਨਿ ਆਕਾਸ ਕੁਲਹ ਸਿਰਿ ਕੀਨੀ ਕਉਸੈ ਸਪਤ ਪਯਾਲਾ ॥
43 ਚਮਰ ਪੋਸ ਕਾ ਮੰਦਰੁ ਤੇਰਾ ਇਹ ਬਿਧਿ ਬਨੇ ਗੁਪਾਲਾ ॥੧॥
44 ਛਪਨ ਕੋਟਿ ਕਾ ਪੇਹਨੁ ਤੇਰਾ ਸੋਲਹ ਸਹਸ ਇਜਾਰਾ ॥
45 ਭਾਰ ਅਠਾਰਹ ਮੁਦਗਰੁ ਤੇਰਾ ਸਹਨਕ ਸਭ ਸੰਸਾਰਾ ॥੨॥
46 ਦੇਹੀ ਮਹਜਿਦਿ ਮਨੁ ਮਉਲਾਨਾ ਸਹਜ ਨਿਵਾਜ ਗੁਜਾਰੈ ॥
47 ਬੀਬੀ ਕਉਲਾ ਸਉ ਕਾਇਨੁ ਤੇਰਾ ਨਿਰੰਕਾਰ ਆਕਾਰੈ ॥੩॥
48 ਭਗਤਿ ਕਰਤ ਮੇਰੇ ਤਾਲ ਛਿਨਾਏ ਕਿਹ ਪਹਿ ਕਰਉ ਪੁਕਾਰਾ ॥
49 ਨਾਮੇ ਕਾ ਸੁਆਮੀ ਅੰਤਰਜਾਮੀ ਫਿਰੇ ਸਗਲ ਬੇਦੇਸਵਾ ॥੪॥੧॥