Ang 1188
1 ਮਨੁ ਭੂਲਉ ਭਰਮਸਿ ਭਵਰ ਤਾਰ ॥
2 ਬਿਲ ਬਿਰਥੇ ਚਾਹੈ ਬਹੁ ਬਿਕਾਰ ॥
3 ਮੈਗਲ ਜਿਉ ਫਾਸਸਿ ਕਾਮਹਾਰ ॥
4 ਕੜਿ ਬੰਧਨਿ ਬਾਧਿਓ ਸੀਸ ਮਾਰ ॥੨॥
5 ਮਨੁ ਮੁਗਧੌ ਦਾਦਰੁ ਭਗਤਿਹੀਨੁ ॥
6 ਦਰਿ ਭ੍ਰਸਟ ਸਰਾਪੀ ਨਾਮ ਬੀਨੁ ॥
7 ਤਾ ਕੈ ਜਾਤਿ ਨ ਪਾਤੀ ਨਾਮ ਲੀਨ ॥
8 ਸਭਿ ਦੂਖ ਸਖਾਈ ਗੁਣਹ ਬੀਨ ॥੩॥
9 ਮਨੁ ਚਲੈ ਨ ਜਾਈ ਠਾਕਿ ਰਾਖੁ ॥
10 ਬਿਨੁ ਹਰਿ ਰਸ ਰਾਤੇ ਪਤਿ ਨ ਸਾਖੁ ॥
11 ਤੂ ਆਪੇ ਸੁਰਤਾ ਆਪਿ ਰਾਖੁ ॥
12 ਧਰਿ ਧਾਰਣ ਦੇਖੈ ਜਾਣੈ ਆਪਿ ॥੪॥
13 ਆਪਿ ਭੁਲਾਏ ਕਿਸੁ ਕਹਉ ਜਾਇ ॥
14 ਗੁਰੁ ਮੇਲੇ ਬਿਰਥਾ ਕਹਉ ਮਾਇ ॥
15 ਅਵਗਣ ਛੋਡਉ ਗੁਣ ਕਮਾਇ ॥
16 ਗੁਰਸਬਦੀ ਰਾਤਾ ਸਚਿ ਸਮਾਇ ॥੫॥
17 ਸਤਿਗੁਰ ਮਿਲਿਐ ਮਤਿ ਊਤਮ ਹੋਇ ॥
18 ਮਨੁ ਨਿਰਮਲੁ ਹਉਮੈ ਕਢੈ ਧੋਇ ॥
19 ਸਦਾ ਮੁਕਤੁ ਬੰਧਿ ਨ ਸਕੈ ਕੋਇ ॥
20 ਸਦਾ ਨਾਮੁ ਵਖਾਣੈ ਅਉਰੁ ਨ ਕੋਇ ॥੬॥
21 ਮਨੁ ਹਰਿ ਕੈ ਭਾਣੈ ਆਵੈ ਜਾਇ ॥
22 ਸਭ ਮਹਿ ਏਕੋ ਕਿਛੁ ਕਹਣੁ ਨ ਜਾਇ ॥
23 ਸਭੁ ਹੁਕਮੋ ਵਰਤੈ ਹੁਕਮਿ ਸਮਾਇ ॥
24 ਦੂਖ ਸੂਖ ਸਭ ਤਿਸੁ ਰਜਾਇ ॥੭॥
25 ਤੂ ਅਭੁਲੁ ਨ ਭੂਲੌ ਕਦੇ ਨਾਹਿ ॥
26 ਗੁਰਸਬਦੁ ਸੁਣਾਏ ਮਤਿ ਅਗਾਹਿ ॥
27 ਤੂ ਮੋਟਉ ਠਾਕੁਰੁ ਸਬਦ ਮਾਹਿ ॥
28 ਮਨੁ ਨਾਨਕ ਮਾਨਿਆ ਸਚੁ ਸਲਾਹਿ ॥੮॥੨॥
29 ਬਸੰਤੁ ਮਹਲਾ ੧ ॥
30 ਦਰਸਨ ਕੀ ਪਿਆਸ ਜਿਸੁ ਨਰ ਹੋਇ ॥
31 ਏਕਤੁ ਰਾਚੈ ਪਰਹਰਿ ਦੋਇ ॥
32 ਦੂਰਿ ਦਰਦੁ ਮਥਿ ਅੰਮ੍ਰਿਤੁ ਖਾਇ ॥
33 ਗੁਰਮੁਖਿ ਬੂਝੈ ਏਕ ਸਮਾਇ ॥੧॥
34 ਤੇਰੇ ਦਰਸਨ ਕਉ ਕੇਤੀ ਬਿਲਲਾਇ ॥
35 ਵਿਰਲਾ ਕੋ ਚੀਨਸਿ ਗੁਰ ਸਬਦਿ ਮਿਲਾਇ ॥੧॥ ਰਹਾਉ ॥
36 ਬੇਦ ਵਖਾਣਿ ਕਹਹਿ ਇਕੁ ਕਹੀਐ ॥
37 ਓਹੁ ਬੇਅੰਤੁ ਅੰਤੁ ਕਿਨਿ ਲਹੀਐ ॥
38 ਏਕੋ ਕਰਤਾ ਜਿਨਿ ਜਗੁ ਕੀਆ ॥
39 ਬਾਝੁ ਕਲਾ ਧਰਿ ਗਗਨੁ ਧਰੀਆ ॥੨॥
40 ਏਕੋ ਗਿਆਨੁ ਧਿਆਨੁ ਧੁਨਿ ਬਾਣੀ ॥
41 ਏਕੁ ਨਿਰਾਲਮੁ ਅਕਥ ਕਹਾਣੀ ॥
42 ਏਕੋ ਸਬਦੁ ਸਚਾ ਨੀਸਾਣੁ ॥
43 ਪੂਰੇ ਗੁਰ ਤੇ ਜਾਣੈ ਜਾਣੁ ॥੩॥
44 ਏਕੋ ਧਰਮੁ ਦ੍ਰਿੜੈ ਸਚੁ ਕੋਈ ॥
45 ਗੁਰਮਤਿ ਪੂਰਾ ਜੁਗਿ ਜੁਗਿ ਸੋਈ ॥
46 ਅਨਹਦਿ ਰਾਤਾ ਏਕ ਲਿਵ ਤਾਰ ॥
47 ਓਹੁ ਗੁਰਮੁਖਿ ਪਾਵੈ ਅਲਖ ਅਪਾਰ ॥੪॥
48 ਏਕੋ ਤਖਤੁ ਏਕੋ ਪਾਤਿਸਾਹੁ ॥
49 ਸਰਬੀ ਥਾਈ ਵੇਪਰਵਾਹੁ ॥
50 ਤਿਸ ਕਾ ਕੀਆ ਤ੍ਰਿਭਵਣ ਸਾਰੁ ॥
51 ਓਹੁ ਅਗਮੁ ਅਗੋਚਰੁ ਏਕੰਕਾਰੁ ॥੫॥
52 ਏਕਾ ਮੂਰਤਿ ਸਾਚਾ ਨਾਉ ॥
53 ਤਿਥੈ ਨਿਬੜੈ ਸਾਚੁ ਨਿਆਉ ॥
54 ਸਾਚੀ ਕਰਣੀ ਪਤਿ ਪਰਵਾਣੁ ॥
55 ਸਾਚੀ ਦਰਗਹ ਪਾਵੈ ਮਾਣੁ ॥੬॥
56 ਏਕਾ ਭਗਤਿ ਏਕੋ ਹੈ ਭਾਉ ॥
57 ਬਿਨੁ ਭੈ ਭਗਤੀ ਆਵਉ ਜਾਉ ॥
58 ਗੁਰ ਤੇ ਸਮਝਿ ਰਹੈ ਮਿਹਮਾਣੁ ॥