Ang 1214
1 ਕਹੁ ਨਾਨਕ ਮਿਲਿ ਸੰਤਸੰਗਤਿ ਤੇ ਮਗਨ ਭਏ ਲਿਵ ਲਾਈ ॥੨॥੨੫॥੪੮॥
2 ਸਾਰਗ ਮਹਲਾ ੫ ॥
3 ਅਪਨਾ ਮੀਤੁ ਸੁਆਮੀ ਗਾਈਐ ॥
4 ਆਸ ਨ ਅਵਰ ਕਾਹੂ ਕੀ ਕੀਜੈ ਸੁਖਦਾਤਾ ਪ੍ਰਭੁ ਧਿਆਈਐ ॥੧॥ ਰਹਾਉ ॥
5 ਸੂਖ ਮੰਗਲ ਕਲਿਆਣ ਜਿਸਹਿ ਘਰਿ ਤਿਸ ਹੀ ਸਰਣੀ ਪਾਈਐ ॥
6 ਤਿਸਹਿ ਤਿਆਗਿ ਮਾਨੁਖੁ ਜੇ ਸੇਵਹੁ ਤਉ ਲਾਜ ਲੋਨੁ ਹੋਇ ਜਾਈਐ ॥੧॥
7 ਏਕ ਓਟ ਪਕਰੀ ਠਾਕੁਰ ਕੀ ਗੁਰ ਮਿਲਿ ਮਤਿ ਬੁਧਿ ਪਾਈਐ ॥
8 ਗੁਣ ਨਿਧਾਨ ਨਾਨਕ ਪ੍ਰਭੁ ਮਿਲਿਆ ਸਗਲ ਚੁਕੀ ਮੁਹਤਾਈਐ ॥੨॥੨੬॥੪੯॥
9 ਸਾਰਗ ਮਹਲਾ ੫ ॥
10 ਓਟ ਸਤਾਣੀ ਪ੍ਰਭ ਜੀਉ ਮੇਰੈ ॥
11 ਦ੍ਰਿਸਟਿ ਨ ਲਿਆਵਉ ਅਵਰ ਕਾਹੂ ਕਉ ਮਾਣਿ ਮਹਤਿ ਪ੍ਰਭ ਤੇਰੈ ॥੧॥ ਰਹਾਉ ॥
12 ਅੰਗੀਕਾਰੁ ਕੀਓ ਪ੍ਰਭਿ ਅਪੁਨੈ ਕਾਢਿ ਲੀਆ ਬਿਖੁ ਘੇਰੈ ॥
13 ਅੰਮ੍ਰਿਤ ਨਾਮੁ ਅਉਖਧੁ ਮੁਖਿ ਦੀਨੋ ਜਾਇ ਪਇਆ ਗੁਰ ਪੈਰੈ ॥੧॥
14 ਕਵਨ ਉਪਮਾ ਕਹਉ ਏਕ ਮੁਖ ਨਿਰਗੁਣ ਕੇ ਦਾਤੇਰੈ ॥
15 ਕਾਟਿ ਸਿਲਕ ਜਉ ਅਪੁਨਾ ਕੀਨੋ ਨਾਨਕ ਸੂਖ ਘਨੇਰੈ ॥੨॥੨੭॥੫੦॥
16 ਸਾਰਗ ਮਹਲਾ ੫ ॥
17 ਪ੍ਰਭ ਸਿਮਰਤ ਦੂਖ ਬਿਨਾਸੀ ॥
18 ਭਇਓ ਕ੍ਰਿਪਾਲੁ ਜੀਅ ਸੁਖਦਾਤਾ ਹੋਈ ਸਗਲ ਖਲਾਸੀ ॥੧॥ ਰਹਾਉ ॥
19 ਅਵਰੁ ਨ ਕੋਊ ਸੂਝੈ ਪ੍ਰਭ ਬਿਨੁ ਕਹੁ ਕੋ ਕਿਸੁ ਪਹਿ ਜਾਸੀ ॥
20 ਜਿਉ ਜਾਣਹੁ ਤਿਉ ਰਾਖਹੁ ਠਾਕੁਰ ਸਭੁ ਕਿਛੁ ਤੁਮ ਹੀ ਪਾਸੀ ॥੧॥
21 ਹਾਥ ਦੇਇ ਰਾਖੇ ਪ੍ਰਭਿ ਅਪੁਨੇ ਸਦ ਜੀਵਨ ਅਬਿਨਾਸੀ ॥
22 ਕਹੁ ਨਾਨਕ ਮਨਿ ਅਨਦੁ ਭਇਆ ਹੈ ਕਾਟੀ ਜਮ ਕੀ ਫਾਸੀ ॥੨॥੨੮॥੫੧॥
23 ਸਾਰਗ ਮਹਲਾ ੫ ॥
24 ਮੇਰੋ ਮਨੁ ਜਤ ਕਤ ਤੁਝਹਿ ਸਮੑਾਰੈ ॥
25 ਹਮ ਬਾਰਿਕ ਦੀਨ ਪਿਤਾ ਪ੍ਰਭ ਮੇਰੇ ਜਿਉ ਜਾਨਹਿ ਤਿਉ ਪਾਰੈ ॥੧॥ ਰਹਾਉ ॥
26 ਜਬ ਭੁਖੌ ਤਬ ਭੋਜਨੁ ਮਾਂਗੈ ਅਘਾਏ ਸੂਖ ਸਘਾਰੈ ॥
27 ਤਬ ਅਰੋਗ ਜਬ ਤੁਮ ਸੰਗਿ ਬਸਤੌ ਛੁਟਕਤ ਹੋਇ ਰਵਾਰੈ ॥੧॥
28 ਕਵਨ ਬਸੇਰੋ ਦਾਸ ਦਾਸਨ ਕੋ ਥਾਪਿਉ ਥਾਪਨਹਾਰੈ ॥
29 ਨਾਮੁ ਨ ਬਿਸਰੈ ਤਬ ਜੀਵਨੁ ਪਾਈਐ ਬਿਨਤੀ ਨਾਨਕ ਇਹ ਸਾਰੈ ॥੨॥੨੯॥੫੨॥
30 ਸਾਰਗ ਮਹਲਾ ੫ ॥
31 ਮਨ ਤੇ ਭੈ ਭਉ ਦੂਰਿ ਪਰਾਇਓ ॥
32 ਲਾਲ ਦਇਆਲ ਗੁਲਾਲ ਲਾਡਿਲੇ ਸਹਜਿ ਸਹਜਿ ਗੁਨ ਗਾਇਓ ॥੧॥ ਰਹਾਉ ॥
33 ਗੁਰ ਬਚਨਾਤਿ ਕਮਾਤ ਕ੍ਰਿਪਾ ਤੇ ਬਹੁਰਿ ਨ ਕਤਹੂ ਧਾਇਓ ॥
34 ਰਹਤ ਉਪਾਧਿ ਸਮਾਧਿ ਸੁਖ ਆਸਨ ਭਗਤਿ ਵਛਲੁ ਗ੍ਰਿਹਿ ਪਾਇਓ ॥੧॥
35 ਨਾਦ ਬਿਨੋਦ ਕੋਡ ਆਨੰਦਾ ਸਹਜੇ ਸਹਜਿ ਸਮਾਇਓ ॥
36 ਕਰਨਾ ਆਪਿ ਕਰਾਵਨ ਆਪੇ ਕਹੁ ਨਾਨਕ ਆਪਿ ਆਪਾਇਓ ॥੨॥੩੦॥੫੩॥