Ang 1218
1 ਸਾਰਗ ਮਹਲਾ ੫ ॥
2 ਮੇਰੈ ਗੁਰਿ ਮੋਰੋ ਸਹਸਾ ਉਤਾਰਿਆ ॥
3 ਤਿਸੁ ਗੁਰ ਕੈ ਜਾਈਐ ਬਲਿਹਾਰੀ ਸਦਾ ਸਦਾ ਹਉ ਵਾਰਿਆ ॥੧॥ ਰਹਾਉ ॥
4 ਗੁਰ ਕਾ ਨਾਮੁ ਜਪਿਓ ਦਿਨੁ ਰਾਤੀ ਗੁਰ ਕੇ ਚਰਨ ਮਨਿ ਧਾਰਿਆ ॥
5 ਗੁਰ ਕੀ ਧੂਰਿ ਕਰਉ ਨਿਤ ਮਜਨੁ ਕਿਲਵਿਖ ਮੈਲੁ ਉਤਾਰਿਆ ॥੧॥
6 ਗੁਰ ਪੂਰੇ ਕੀ ਕਰਉ ਨਿਤ ਸੇਵਾ ਗੁਰੁ ਅਪਨਾ ਨਮਸਕਾਰਿਆ ॥
7 ਸਰਬ ਫਲਾ ਦੀਨੑੇ ਗੁਰਿ ਪੂਰੈ ਨਾਨਕ ਗੁਰਿ ਨਿਸਤਾਰਿਆ ॥੨॥੪੭॥੭੦॥
8 ਸਾਰਗ ਮਹਲਾ ੫ ॥
9 ਸਿਮਰਤ ਨਾਮੁ ਪ੍ਰਾਨ ਗਤਿ ਪਾਵੈ ॥
10 ਮਿਟਹਿ ਕਲੇਸ ਤ੍ਰਾਸ ਸਭ ਨਾਸੈ ਸਾਧਸੰਗਿ ਹਿਤੁ ਲਾਵੈ ॥੧॥ ਰਹਾਉ ॥
11 ਹਰਿ ਹਰਿ ਹਰਿ ਹਰਿ ਮਨਿ ਆਰਾਧੇ ਰਸਨਾ ਹਰਿ ਜਸੁ ਗਾਵੈ ॥
12 ਤਜਿ ਅਭਿਮਾਨੁ ਕਾਮ ਕ੍ਰੋਧੁ ਨਿੰਦਾ ਬਾਸੁਦੇਵ ਰੰਗੁ ਲਾਵੈ ॥੧॥
13 ਦਾਮੋਦਰ ਦਇਆਲ ਆਰਾਧਹੁ ਗੋਬਿੰਦ ਕਰਤ ਸੋੁਹਾਵੈ ॥
14 ਕਹੁ ਨਾਨਕ ਸਭ ਕੀ ਹੋਇ ਰੇਨਾ ਹਰਿ ਹਰਿ ਦਰਸਿ ਸਮਾਵੈ ॥੨॥੪੮॥੭੧॥
15 ਸਾਰਗ ਮਹਲਾ ੫ ॥
16 ਅਪੁਨੇ ਗੁਰ ਪੂਰੇ ਬਲਿਹਾਰੈ ॥
17 ਪ੍ਰਗਟ ਪ੍ਰਤਾਪੁ ਕੀਓ ਨਾਮ ਕੋ ਰਾਖੇ ਰਾਖਨਹਾਰੈ ॥੧॥ ਰਹਾਉ ॥
18 ਨਿਰਭਉ ਕੀਏ ਸੇਵਕ ਦਾਸ ਅਪਨੇ ਸਗਲੇ ਦੂਖ ਬਿਦਾਰੈ ॥
19 ਆਨ ਉਪਾਵ ਤਿਆਗਿ ਜਨ ਸਗਲੇ ਚਰਨ ਕਮਲ ਰਿਦ ਧਾਰੈ ॥੧॥
20 ਪ੍ਰਾਨ ਅਧਾਰ ਮੀਤ ਸਾਜਨ ਪ੍ਰਭ ਏਕੈ ਏਕੰਕਾਰੈ ॥
21 ਸਭ ਤੇ ਊਚ ਠਾਕੁਰੁ ਨਾਨਕ ਕਾ ਬਾਰ ਬਾਰ ਨਮਸਕਾਰੈ ॥੨॥੪੯॥੭੨॥
22 ਸਾਰਗ ਮਹਲਾ ੫ ॥
23 ਬਿਨੁ ਹਰਿ ਹੈ ਕੋ ਕਹਾ ਬਤਾਵਹੁ ॥
24 ਸੁਖ ਸਮੂਹ ਕਰੁਣਾ ਮੈ ਕਰਤਾ ਤਿਸੁ ਪ੍ਰਭ ਸਦਾ ਧਿਆਵਹੁ ॥੧॥ ਰਹਾਉ ॥
25 ਜਾ ਕੈ ਸੂਤਿ ਪਰੋਏ ਜੰਤਾ ਤਿਸੁ ਪ੍ਰਭ ਕਾ ਜਸੁ ਗਾਵਹੁ ॥
26 ਸਿਮਰਿ ਠਾਕੁਰੁ ਜਿਨਿ ਸਭੁ ਕਿਛੁ ਦੀਨਾ ਆਨ ਕਹਾ ਪਹਿ ਜਾਵਹੁ ॥੧॥
27 ਸਫਲ ਸੇਵਾ ਸੁਆਮੀ ਮੇਰੇ ਕੀ ਮਨ ਬਾਂਛਤ ਫਲ ਪਾਵਹੁ ॥
28 ਕਹੁ ਨਾਨਕ ਲਾਭੁ ਲਾਹਾ ਲੈ ਚਾਲਹੁ ਸੁਖ ਸੇਤੀ ਘਰਿ ਜਾਵਹੁ ॥੨॥੫੦॥੭੩॥
29 ਸਾਰਗ ਮਹਲਾ ੫ ॥
30 ਠਾਕੁਰ ਤੁਮੑ ਸਰਣਾਈ ਆਇਆ ॥
31 ਉਤਰਿ ਗਇਓ ਮੇਰੇ ਮਨ ਕਾ ਸੰਸਾ ਜਬ ਤੇ ਦਰਸਨੁ ਪਾਇਆ ॥੧॥ ਰਹਾਉ ॥
32 ਅਨਬੋਲਤ ਮੇਰੀ ਬਿਰਥਾ ਜਾਨੀ ਅਪਨਾ ਨਾਮੁ ਜਪਾਇਆ ॥
33 ਦੁਖ ਨਾਠੇ ਸੁਖ ਸਹਜਿ ਸਮਾਏ ਅਨਦ ਅਨਦ ਗੁਣ ਗਾਇਆ ॥੧॥
34 ਬਾਹ ਪਕਰਿ ਕਢਿ ਲੀਨੇ ਅਪੁਨੇ ਗ੍ਰਿਹ ਅੰਧ ਕੂਪ ਤੇ ਮਾਇਆ ॥
35 ਕਹੁ ਨਾਨਕ ਗੁਰਿ ਬੰਧਨ ਕਾਟੇ ਬਿਛੁਰਤ ਆਨਿ ਮਿਲਾਇਆ ॥੨॥੫੧॥੭੪॥