Ang 1257
1 ਨਿਤ ਨਿਤ ਲੇਹੁ ਨ ਛੀਜੈ ਦੇਹ ॥
2 ਅੰਤ ਕਾਲਿ ਜਮੁ ਮਾਰੈ ਠੇਹ ॥੧॥
3 ਐਸਾ ਦਾਰੂ ਖਾਹਿ ਗਵਾਰ ॥
4 ਜਿਤੁ ਖਾਧੈ ਤੇਰੇ ਜਾਹਿ ਵਿਕਾਰ ॥੧॥ ਰਹਾਉ ॥
5 ਰਾਜੁ ਮਾਲੁ ਜੋਬਨੁ ਸਭੁ ਛਾਂਵ ॥
6 ਰਥਿ ਫਿਰੰਦੈ ਦੀਸਹਿ ਥਾਵ ॥
7 ਦੇਹ ਨ ਨਾਉ ਨ ਹੋਵੈ ਜਾਤਿ ॥
8 ਓਥੈ ਦਿਹੁ ਐਥੈ ਸਭ ਰਾਤਿ ॥੨॥
9 ਸਾਦ ਕਰਿ ਸਮਧਾਂ ਤ੍ਰਿਸਨਾ ਘਿਉ ਤੇਲੁ ॥
10 ਕਾਮੁ ਕ੍ਰੋਧੁ ਅਗਨੀ ਸਿਉ ਮੇਲੁ ॥
11 ਹੋਮ ਜਗ ਅਰੁ ਪਾਠ ਪੁਰਾਣ ॥
12 ਜੋ ਤਿਸੁ ਭਾਵੈ ਸੋ ਪਰਵਾਣ ॥੩॥
13 ਤਪੁ ਕਾਗਦੁ ਤੇਰਾ ਨਾਮੁ ਨੀਸਾਨੁ ॥
14 ਜਿਨ ਕਉ ਲਿਖਿਆ ਏਹੁ ਨਿਧਾਨੁ ॥
15 ਸੇ ਧਨਵੰਤ ਦਿਸਹਿ ਘਰਿ ਜਾਇ ॥
16 ਨਾਨਕ ਜਨਨੀ ਧੰਨੀ ਮਾਇ ॥੪॥੩॥੮॥
17 ਮਲਾਰ ਮਹਲਾ ੧ ॥
18 ਬਾਗੇ ਕਾਪੜ ਬੋਲੈ ਬੈਣ ॥
19 ਲੰਮਾ ਨਕੁ ਕਾਲੇ ਤੇਰੇ ਨੈਣ ॥
20 ਕਬਹੂੰ ਸਾਹਿਬੁ ਦੇਖਿਆ ਭੈਣ ॥੧॥
21 ਊਡਾਂ ਊਡਿ ਚੜਾਂ ਅਸਮਾਨਿ ॥
22 ਸਾਹਿਬ ਸੰਮ੍ਰਿਥ ਤੇਰੈ ਤਾਣਿ ॥
23 ਜਲਿ ਥਲਿ ਡੂੰਗਰਿ ਦੇਖਾਂ ਤੀਰ ॥
24 ਥਾਨ ਥਨੰਤਰਿ ਸਾਹਿਬੁ ਬੀਰ ॥੨॥
25 ਜਿਨਿ ਤਨੁ ਸਾਜਿ ਦੀਏ ਨਾਲਿ ਖੰਭ ॥
26 ਅਤਿ ਤ੍ਰਿਸਨਾ ਉਡਣੈ ਕੀ ਡੰਝ ॥
27 ਨਦਰਿ ਕਰੇ ਤਾਂ ਬੰਧਾਂ ਧੀਰ ॥
28 ਜਿਉ ਵੇਖਾਲੇ ਤਿਉ ਵੇਖਾਂ ਬੀਰ ॥੩॥
29 ਨ ਇਹੁ ਤਨੁ ਜਾਇਗਾ ਨ ਜਾਹਿਗੇ ਖੰਭ ॥
30 ਪਉਣੈ ਪਾਣੀ ਅਗਨੀ ਕਾ ਸਨਬੰਧ ॥
31 ਨਾਨਕ ਕਰਮੁ ਹੋਵੈ ਜਪੀਐ ਕਰਿ ਗੁਰੁ ਪੀਰੁ ॥
32 ਸਚਿ ਸਮਾਵੈ ਏਹੁ ਸਰੀਰੁ ॥੪॥੪॥੯॥
33 ਮਲਾਰ ਮਹਲਾ ੩ ਚਉਪਦੇ ਘਰੁ ੧ ॥
34 ੴ ਸਤਿਗੁਰ ਪ੍ਰਸਾਦਿ ॥
35 ਨਿਰੰਕਾਰੁ ਆਕਾਰੁ ਹੈ ਆਪੇ ਆਪੇ ਭਰਮਿ ਭੁਲਾਏ ॥
36 ਕਰਿ ਕਰਿ ਕਰਤਾ ਆਪੇ ਵੇਖੈ ਜਿਤੁ ਭਾਵੈ ਤਿਤੁ ਲਾਏ ॥
37 ਸੇਵਕ ਕਉ ਏਹਾ ਵਡਿਆਈ ਜਾ ਕਉ ਹੁਕਮੁ ਮਨਾਏ ॥੧॥
38 ਆਪਣਾ ਭਾਣਾ ਆਪੇ ਜਾਣੈ ਗੁਰ ਕਿਰਪਾ ਤੇ ਲਹੀਐ ॥
39 ਏਹਾ ਸਕਤਿ ਸਿਵੈ ਘਰਿ ਆਵੈ ਜੀਵਦਿਆ ਮਰਿ ਰਹੀਐ ॥੧॥ ਰਹਾਉ ॥
40 ਵੇਦ ਪੜੈ ਪੜਿ ਵਾਦੁ ਵਖਾਣੈ ਬ੍ਰਹਮਾ ਬਿਸਨੁ ਮਹੇਸਾ ॥
41 ਏਹ ਤ੍ਰਿਗੁਣ ਮਾਇਆ ਜਿਨਿ ਜਗਤੁ ਭੁਲਾਇਆ ਜਨਮ ਮਰਣ ਕਾ ਸਹਸਾ ॥
42 ਗੁਰ ਪਰਸਾਦੀ ਏਕੋ ਜਾਣੈ ਚੂਕੈ ਮਨਹੁ ਅੰਦੇਸਾ ॥੨॥
43 ਹਮ ਦੀਨ ਮੂਰਖ ਅਵੀਚਾਰੀ ਤੁਮ ਚਿੰਤਾ ਕਰਹੁ ਹਮਾਰੀ ॥
44 ਹੋਹੁ ਦਇਆਲ ਕਰਿ ਦਾਸੁ ਦਾਸਾ ਕਾ ਸੇਵਾ ਕਰੀ ਤੁਮਾਰੀ ॥
45 ਏਕੁ ਨਿਧਾਨੁ ਦੇਹਿ ਤੂ ਅਪਣਾ ਅਹਿਨਿਸਿ ਨਾਮੁ ਵਖਾਣੀ ॥੩॥
46 ਕਹਤ ਨਾਨਕੁ ਗੁਰ ਪਰਸਾਦੀ ਬੂਝਹੁ ਕੋਈ ਐਸਾ ਕਰੇ ਵੀਚਾਰਾ ॥
47 ਜਿਉ ਜਲ ਊਪਰਿ ਫੇਨੁ ਬੁਦਬੁਦਾ ਤੈਸਾ ਇਹੁ ਸੰਸਾਰਾ ॥