Ang 1277
1 ਬਿਨੁ ਸਤਿਗੁਰ ਕਿਨੈ ਨ ਪਾਇਓ ਮਨਿ ਵੇਖਹੁ ਕੋ ਪਤੀਆਇ ॥
2 ਹਰਿ ਕਿਰਪਾ ਤੇ ਸਤਿਗੁਰੁ ਪਾਈਐ ਭੇਟੈ ਸਹਜਿ ਸੁਭਾਇ ॥
3 ਮਨਮੁਖ ਭਰਮਿ ਭੁਲਾਇਆ ਬਿਨੁ ਭਾਗਾ ਹਰਿ ਧਨੁ ਨ ਪਾਇ ॥੫॥
4 ਤ੍ਰੈ ਗੁਣ ਸਭਾ ਧਾਤੁ ਹੈ ਪੜਿ ਪੜਿ ਕਰਹਿ ਵੀਚਾਰੁ ॥
5 ਮੁਕਤਿ ਕਦੇ ਨ ਹੋਵਈ ਨਹੁ ਪਾਇਨੑਿ ਮੋਖ ਦੁਆਰੁ ॥
6 ਬਿਨੁ ਸਤਿਗੁਰ ਬੰਧਨ ਨ ਤੁਟਹੀ ਨਾਮਿ ਨ ਲਗੈ ਪਿਆਰੁ ॥੬॥
7 ਪੜਿ ਪੜਿ ਪੰਡਿਤ ਮੋਨੀ ਥਕੇ ਬੇਦਾਂ ਕਾ ਅਭਿਆਸੁ ॥
8 ਹਰਿ ਨਾਮੁ ਚਿਤਿ ਨ ਆਵਈ ਨਹ ਨਿਜ ਘਰਿ ਹੋਵੈ ਵਾਸੁ ॥
9 ਜਮਕਾਲੁ ਸਿਰਹੁ ਨ ਉਤਰੈ ਅੰਤਰਿ ਕਪਟ ਵਿਣਾਸੁ ॥੭॥
10 ਹਰਿ ਨਾਵੈ ਨੋ ਸਭੁ ਕੋ ਪਰਤਾਪਦਾ ਵਿਣੁ ਭਾਗਾਂ ਪਾਇਆ ਨ ਜਾਇ ॥
11 ਨਦਰਿ ਕਰੇ ਗੁਰੁ ਭੇਟੀਐ ਹਰਿ ਨਾਮੁ ਵਸੈ ਮਨਿ ਆਇ ॥
12 ਨਾਨਕ ਨਾਮੇ ਹੀ ਪਤਿ ਊਪਜੈ ਹਰਿ ਸਿਉ ਰਹਾਂ ਸਮਾਇ ॥੮॥੨॥
13 ਮਲਾਰ ਮਹਲਾ ੩ ਅਸਟਪਦੀ ਘਰੁ ੨ ॥
14 ੴ ਸਤਿਗੁਰ ਪ੍ਰਸਾਦਿ ॥
15 ਹਰਿ ਹਰਿ ਕ੍ਰਿਪਾ ਕਰੇ ਗੁਰ ਕੀ ਕਾਰੈ ਲਾਏ ॥
16 ਦੁਖੁ ਪਲੑਰਿ ਹਰਿ ਨਾਮੁ ਵਸਾਏ ॥
17 ਸਾਚੀ ਗਤਿ ਸਾਚੈ ਚਿਤੁ ਲਾਏ ॥
18 ਗੁਰ ਕੀ ਬਾਣੀ ਸਬਦਿ ਸੁਣਾਏ ॥੧॥
19 ਮਨ ਮੇਰੇ ਹਰਿ ਹਰਿ ਸੇਵਿ ਨਿਧਾਨੁ ॥
20 ਗੁਰ ਕਿਰਪਾ ਤੇ ਹਰਿ ਧਨੁ ਪਾਈਐ ਅਨਦਿਨੁ ਲਾਗੈ ਸਹਜਿ ਧਿਆਨੁ ॥੧॥ ਰਹਾਉ ॥
21 ਬਿਨੁ ਪਿਰ ਕਾਮਣਿ ਕਰੇ ਸਂੀਗਾਰੁ ॥
22 ਦੁਹਚਾਰਣੀ ਕਹੀਐ ਨਿਤ ਹੋਇ ਖੁਆਰੁ ॥
23 ਮਨਮੁਖ ਕਾ ਇਹੁ ਬਾਦਿ ਆਚਾਰੁ ॥
24 ਬਹੁ ਕਰਮ ਦ੍ਰਿੜਾਵਹਿ ਨਾਮੁ ਵਿਸਾਰਿ ॥੨॥
25 ਗੁਰਮੁਖਿ ਕਾਮਣਿ ਬਣਿਆ ਸੀਗਾਰੁ ॥
26 ਸਬਦੇ ਪਿਰੁ ਰਾਖਿਆ ਉਰ ਧਾਰਿ ॥
27 ਏਕੁ ਪਛਾਣੈ ਹਉਮੈ ਮਾਰਿ ॥
28 ਸੋਭਾਵੰਤੀ ਕਹੀਐ ਨਾਰਿ ॥੩॥
29 ਬਿਨੁ ਗੁਰ ਦਾਤੇ ਕਿਨੈ ਨ ਪਾਇਆ ॥
30 ਮਨਮੁਖ ਲੋਭਿ ਦੂਜੈ ਲੋਭਾਇਆ ॥
31 ਐਸੇ ਗਿਆਨੀ ਬੂਝਹੁ ਕੋਇ ॥
32 ਬਿਨੁ ਗੁਰ ਭੇਟੇ ਮੁਕਤਿ ਨ ਹੋਇ ॥੪॥
33 ਕਹਿ ਕਹਿ ਕਹਣੁ ਕਹੈ ਸਭੁ ਕੋਇ ॥
34 ਬਿਨੁ ਮਨ ਮੂਏ ਭਗਤਿ ਨ ਹੋਇ ॥
35 ਗਿਆਨ ਮਤੀ ਕਮਲ ਪਰਗਾਸੁ ॥
36 ਤਿਤੁ ਘਟਿ ਨਾਮੈ ਨਾਮਿ ਨਿਵਾਸੁ ॥੫॥
37 ਹਉਮੈ ਭਗਤਿ ਕਰੇ ਸਭੁ ਕੋਇ ॥
38 ਨਾ ਮਨੁ ਭੀਜੈ ਨਾ ਸੁਖੁ ਹੋਇ ॥
39 ਕਹਿ ਕਹਿ ਕਹਣੁ ਆਪੁ ਜਾਣਾਏ ॥
40 ਬਿਰਥੀ ਭਗਤਿ ਸਭੁ ਜਨਮੁ ਗਵਾਏ ॥੬॥
41 ਸੇ ਭਗਤ ਸਤਿਗੁਰ ਮਨਿ ਭਾਏ ॥
42 ਅਨਦਿਨੁ ਨਾਮਿ ਰਹੇ ਲਿਵ ਲਾਏ ॥
43 ਸਦ ਹੀ ਨਾਮੁ ਵੇਖਹਿ ਹਜੂਰਿ ॥