Ang 1309
1 ਕ੍ਰਿਪਾ ਕ੍ਰਿਪਾ ਕ੍ਰਿਪਾ ਕਰਿ ਹਰਿ ਜੀਉ ਕਰਿ ਕਿਰਪਾ ਨਾਮਿ ਲਗਾਵੈਗੋ ॥
2 ਕਰਿ ਕਿਰਪਾ ਸਤਿਗੁਰੂ ਮਿਲਾਵਹੁ ਮਿਲਿ ਸਤਿਗੁਰ ਨਾਮੁ ਧਿਆਵੈਗੋ ॥੧॥
3 ਜਨਮ ਜਨਮ ਕੀ ਹਉਮੈ ਮਲੁ ਲਾਗੀ ਮਿਲਿ ਸੰਗਤਿ ਮਲੁ ਲਹਿ ਜਾਵੈਗੋ ॥
4 ਜਿਉ ਲੋਹਾ ਤਰਿਓ ਸੰਗਿ ਕਾਸਟ ਲਗਿ ਸਬਦਿ ਗੁਰੂ ਹਰਿ ਪਾਵੈਗੋ ॥੨॥
5 ਸੰਗਤਿ ਸੰਤ ਮਿਲਹੁ ਸਤਸੰਗਤਿ ਮਿਲਿ ਸੰਗਤਿ ਹਰਿ ਰਸੁ ਆਵੈਗੋ ॥
6 ਬਿਨੁ ਸੰਗਤਿ ਕਰਮ ਕਰੈ ਅਭਿਮਾਨੀ ਕਢਿ ਪਾਣੀ ਚੀਕੜੁ ਪਾਵੈਗੋ ॥੩॥
7 ਭਗਤ ਜਨਾ ਕੇ ਹਰਿ ਰਖਵਾਰੇ ਜਨ ਹਰਿ ਰਸੁ ਮੀਠ ਲਗਾਵੈਗੋ ॥
8 ਖਿਨੁ ਖਿਨੁ ਨਾਮੁ ਦੇਇ ਵਡਿਆਈ ਸਤਿਗੁਰ ਉਪਦੇਸਿ ਸਮਾਵੈਗੋ ॥੪॥
9 ਭਗਤ ਜਨਾ ਕਉ ਸਦਾ ਨਿਵਿ ਰਹੀਐ ਜਨ ਨਿਵਹਿ ਤਾ ਫਲ ਗੁਨ ਪਾਵੈਗੋ ॥
10 ਜੋ ਨਿੰਦਾ ਦੁਸਟ ਕਰਹਿ ਭਗਤਾ ਕੀ ਹਰਨਾਖਸ ਜਿਉ ਪਚਿ ਜਾਵੈਗੋ ॥੫॥
11 ਬ੍ਰਹਮ ਕਮਲ ਪੁਤੁ ਮੀਨ ਬਿਆਸਾ ਤਪੁ ਤਾਪਨ ਪੂਜ ਕਰਾਵੈਗੋ ॥
12 ਜੋ ਜੋ ਭਗਤੁ ਹੋਇ ਸੋ ਪੂਜਹੁ ਭਰਮਨ ਭਰਮੁ ਚੁਕਾਵੈਗੋ ॥੬॥
13 ਜਾਤ ਨਜਾਤਿ ਦੇਖਿ ਮਤ ਭਰਮਹੁ ਸੁਕ ਜਨਕ ਪਗੀਂ ਲਗਿ ਧਿਆਵੈਗੋ ॥
14 ਜੂਠਨ ਜੂਠਿ ਪਈ ਸਿਰ ਊਪਰਿ ਖਿਨੁ ਮਨੂਆ ਤਿਲੁ ਨ ਡੁਲਾਵੈਗੋ ॥੭॥
15 ਜਨਕ ਜਨਕ ਬੈਠੇ ਸਿੰਘਾਸਨਿ ਨਉ ਮੁਨੀ ਧੂਰਿ ਲੈ ਲਾਵੈਗੋ ॥
16 ਨਾਨਕ ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੈ ਦਾਸਨਿ ਦਾਸ ਕਰਾਵੈਗੋ ॥੮॥੨॥
17 ਕਾਨੜਾ ਮਹਲਾ ੪ ॥
18 ਮਨੁ ਗੁਰਮਤਿ ਰਸਿ ਗੁਨ ਗਾਵੈਗੋ ॥
19 ਜਿਹਵਾ ਏਕ ਹੋਇ ਲਖ ਕੋਟੀ ਲਖ ਕੋਟੀ ਕੋਟਿ ਧਿਆਵੈਗੋ ॥੧॥ ਰਹਾਉ ॥
20 ਸਹਸ ਫਨੀ ਜਪਿਓ ਸੇਖਨਾਗੈ ਹਰਿ ਜਪਤਿਆ ਅੰਤੁ ਨ ਪਾਵੈਗੋ ॥
21 ਤੂ ਅਥਾਹੁ ਅਤਿ ਅਗਮੁ ਅਗਮੁ ਹੈ ਮਤਿ ਗੁਰਮਤਿ ਮਨੁ ਠਹਰਾਵੈਗੋ ॥੧॥
22 ਜਿਨ ਤੂ ਜਪਿਓ ਤੇਈ ਜਨ ਨੀਕੇ ਹਰਿ ਜਪਤਿਅਹੁ ਕਉ ਸੁਖੁ ਪਾਵੈਗੋ ॥
23 ਬਿਦਰ ਦਾਸੀ ਸੁਤੁ ਛੋਕ ਛੋਹਰਾ ਕ੍ਰਿਸਨੁ ਅੰਕਿ ਗਲਿ ਲਾਵੈਗੋ ॥੨॥
24 ਜਲ ਤੇ ਓਪਤਿ ਭਈ ਹੈ ਕਾਸਟ ਕਾਸਟ ਅੰਗਿ ਤਰਾਵੈਗੋ ॥
25 ਰਾਮ ਜਨਾ ਹਰਿ ਆਪਿ ਸਵਾਰੇ ਅਪਨਾ ਬਿਰਦੁ ਰਖਾਵੈਗੋ ॥੩॥
26 ਹਮ ਪਾਥਰ ਲੋਹ ਲੋਹ ਬਡ ਪਾਥਰ ਗੁਰ ਸੰਗਤਿ ਨਾਵ ਤਰਾਵੈਗੋ ॥
27 ਜਿਉ ਸਤਸੰਗਤਿ ਤਰਿਓ ਜੁਲਾਹੋ ਸੰਤ ਜਨਾ ਮਨਿ ਭਾਵੈਗੋ ॥੪॥
28 ਖਰੇ ਖਰੋਏ ਬੈਠਤ ਊਠਤ ਮਾਰਗਿ ਪੰਥਿ ਧਿਆਵੈਗੋ ॥
29 ਸਤਿਗੁਰ ਬਚਨ ਬਚਨ ਹੈ ਸਤਿਗੁਰ ਪਾਧਰੁ ਮੁਕਤਿ ਜਨਾਵੈਗੋ ॥੫॥
30 ਸਾਸਨਿ ਸਾਸਿ ਸਾਸਿ ਬਲੁ ਪਾਈ ਹੈ ਨਿਹਸਾਸਨਿ ਨਾਮੁ ਧਿਆਵੈਗੋ ॥
31 ਗੁਰ ਪਰਸਾਦੀ ਹਉਮੈ ਬੂਝੈ ਤੌ ਗੁਰਮਤਿ ਨਾਮਿ ਸਮਾਵੈਗੋ ॥੬॥