Ang 1329
1 ਗੁਰੁ ਦਰੀਆਉ ਸਦਾ ਜਲੁ ਨਿਰਮਲੁ ਮਿਲਿਆ ਦੁਰਮਤਿ ਮੈਲੁ ਹਰੈ ॥
2 ਸਤਿਗੁਰਿ ਪਾਇਐ ਪੂਰਾ ਨਾਵਣੁ ਪਸੂ ਪਰੇਤਹੁ ਦੇਵ ਕਰੈ ॥੨॥
3 ਰਤਾ ਸਚਿ ਨਾਮਿ ਤਲ ਹੀਅਲੁ ਸੋ ਗੁਰੁ ਪਰਮਲੁ ਕਹੀਐ ॥
4 ਜਾ ਕੀ ਵਾਸੁ ਬਨਾਸਪਤਿ ਸਉਰੈ ਤਾਸੁ ਚਰਣ ਲਿਵ ਰਹੀਐ ॥੩॥
5 ਗੁਰਮੁਖਿ ਜੀਅ ਪ੍ਰਾਨ ਉਪਜਹਿ ਗੁਰਮੁਖਿ ਸਿਵ ਘਰਿ ਜਾਈਐ ॥
6 ਗੁਰਮੁਖਿ ਨਾਨਕ ਸਚਿ ਸਮਾਈਐ ਗੁਰਮੁਖਿ ਨਿਜ ਪਦੁ ਪਾਈਐ ॥੪॥੬॥
7 ਪ੍ਰਭਾਤੀ ਮਹਲਾ ੧ ॥
8 ਗੁਰ ਪਰਸਾਦੀ ਵਿਦਿਆ ਵੀਚਾਰੈ ਪੜਿ ਪੜਿ ਪਾਵੈ ਮਾਨੁ ॥
9 ਆਪਾ ਮਧੇ ਆਪੁ ਪਰਗਾਸਿਆ ਪਾਇਆ ਅੰਮ੍ਰਿਤੁ ਨਾਮੁ ॥੧॥
10 ਕਰਤਾ ਤੂ ਮੇਰਾ ਜਜਮਾਨੁ ॥
11 ਇਕ ਦਖਿਣਾ ਹਉ ਤੈ ਪਹਿ ਮਾਗਉ ਦੇਹਿ ਆਪਣਾ ਨਾਮੁ ॥੧॥ ਰਹਾਉ ॥
12 ਪੰਚ ਤਸਕਰ ਧਾਵਤ ਰਾਖੇ ਚੂਕਾ ਮਨਿ ਅਭਿਮਾਨੁ ॥
13 ਦਿਸਟਿ ਬਿਕਾਰੀ ਦੁਰਮਤਿ ਭਾਗੀ ਐਸਾ ਬ੍ਰਹਮ ਗਿਆਨੁ ॥੨॥
14 ਜਤੁ ਸਤੁ ਚਾਵਲ ਦਇਆ ਕਣਕ ਕਰਿ ਪ੍ਰਾਪਤਿ ਪਾਤੀ ਧਾਨੁ ॥
15 ਦੂਧੁ ਕਰਮੁ ਸੰਤੋਖੁ ਘੀਉ ਕਰਿ ਐਸਾ ਮਾਂਗਉ ਦਾਨੁ ॥੩॥
16 ਖਿਮਾ ਧੀਰਜੁ ਕਰਿ ਗਊ ਲਵੇਰੀ ਸਹਜੇ ਬਛਰਾ ਖੀਰੁ ਪੀਐ ॥
17 ਸਿਫਤਿ ਸਰਮ ਕਾ ਕਪੜਾ ਮਾਂਗਉ ਹਰਿ ਗੁਣ ਨਾਨਕ ਰਵਤੁ ਰਹੈ ॥੪॥੭॥
18 ਪ੍ਰਭਾਤੀ ਮਹਲਾ ੧ ॥
19 ਆਵਤੁ ਕਿਨੈ ਨ ਰਾਖਿਆ ਜਾਵਤੁ ਕਿਉ ਰਾਖਿਆ ਜਾਇ ॥
20 ਜਿਸ ਤੇ ਹੋਆ ਸੋਈ ਪਰੁ ਜਾਣੈ ਜਾਂ ਉਸ ਹੀ ਮਾਹਿ ਸਮਾਇ ॥੧॥
21 ਤੂਹੈ ਹੈ ਵਾਹੁ ਤੇਰੀ ਰਜਾਇ ॥
22 ਜੋ ਕਿਛੁ ਕਰਹਿ ਸੋਈ ਪਰੁ ਹੋਇਬਾ ਅਵਰੁ ਨ ਕਰਣਾ ਜਾਇ ॥੧॥ ਰਹਾਉ ॥
23 ਜੈਸੇ ਹਰਹਟ ਕੀ ਮਾਲਾ ਟਿੰਡ ਲਗਤ ਹੈ ਇਕ ਸਖਨੀ ਹੋਰ ਫੇਰ ਭਰੀਅਤ ਹੈ ॥
24 ਤੈਸੋ ਹੀ ਇਹੁ ਖੇਲੁ ਖਸਮ ਕਾ ਜਿਉ ਉਸ ਕੀ ਵਡਿਆਈ ॥੨॥
25 ਸੁਰਤੀ ਕੈ ਮਾਰਗਿ ਚਲਿ ਕੈ ਉਲਟੀ ਨਦਰਿ ਪ੍ਰਗਾਸੀ ॥
26 ਮਨਿ ਵੀਚਾਰਿ ਦੇਖੁ ਬ੍ਰਹਮ ਗਿਆਨੀ ਕਉਨੁ ਗਿਰਹੀ ਕਉਨੁ ਉਦਾਸੀ ॥੩॥
27 ਜਿਸ ਕੀ ਆਸਾ ਤਿਸ ਹੀ ਸਉਪਿ ਕੈ ਏਹੁ ਰਹਿਆ ਨਿਰਬਾਣੁ ॥
28 ਜਿਸ ਤੇ ਹੋਆ ਸੋਈ ਕਰਿ ਮਾਨਿਆ ਨਾਨਕ ਗਿਰਹੀ ਉਦਾਸੀ ਸੋ ਪਰਵਾਣੁ ॥੪॥੮॥
29 ਪ੍ਰਭਾਤੀ ਮਹਲਾ ੧ ॥
30 ਦਿਸਟਿ ਬਿਕਾਰੀ ਬੰਧਨਿ ਬਾਂਧੈ ਹਉ ਤਿਸ ਕੈ ਬਲਿ ਜਾਈ ॥
31 ਪਾਪ ਪੁੰਨ ਕੀ ਸਾਰ ਨ ਜਾਣੈ ਭੂਲਾ ਫਿਰੈ ਅਜਾਈ ॥੧॥
32 ਬੋਲਹੁ ਸਚੁ ਨਾਮੁ ਕਰਤਾਰ ॥
33 ਫੁਨਿ ਬਹੁੜਿ ਨ ਆਵਣ ਵਾਰ ॥੧॥ ਰਹਾਉ ॥
34 ਊਚਾ ਤੇ ਫੁਨਿ ਨੀਚੁ ਕਰਤੁ ਹੈ ਨੀਚ ਕਰੈ ਸੁਲਤਾਨੁ ॥
35 ਜਿਨੀ ਜਾਣੁ ਸੁਜਾਣਿਆ ਜਗਿ ਤੇ ਪੂਰੇ ਪਰਵਾਣੁ ॥੨॥
36 ਤਾ ਕਉ ਸਮਝਾਵਣ ਜਾਈਐ ਜੇ ਕੋ ਭੂਲਾ ਹੋਈ ॥