Ang 1338
1 ਕਿਰਤ ਸੰਜੋਗੀ ਪਾਇਆ ਭਾਲਿ ॥
2 ਸਾਧਸੰਗਤਿ ਮਹਿ ਬਸੇ ਗੁਪਾਲ ॥
3 ਗੁਰ ਮਿਲਿ ਆਏ ਤੁਮਰੈ ਦੁਆਰ ॥
4 ਜਨ ਨਾਨਕ ਦਰਸਨੁ ਦੇਹੁ ਮੁਰਾਰਿ ॥੪॥੧॥
5 ਪ੍ਰਭਾਤੀ ਮਹਲਾ ੫ ॥
6 ਪ੍ਰਭ ਕੀ ਸੇਵਾ ਜਨ ਕੀ ਸੋਭਾ ॥
7 ਕਾਮ ਕ੍ਰੋਧ ਮਿਟੇ ਤਿਸੁ ਲੋਭਾ ॥
8 ਨਾਮੁ ਤੇਰਾ ਜਨ ਕੈ ਭੰਡਾਰਿ ॥
9 ਗੁਨ ਗਾਵਹਿ ਪ੍ਰਭ ਦਰਸ ਪਿਆਰਿ ॥੧॥
10 ਤੁਮਰੀ ਭਗਤਿ ਪ੍ਰਭ ਤੁਮਹਿ ਜਨਾਈ ॥
11 ਕਾਟਿ ਜੇਵਰੀ ਜਨ ਲੀਏ ਛਡਾਈ ॥੧॥ ਰਹਾਉ ॥
12 ਜੋ ਜਨੁ ਰਾਤਾ ਪ੍ਰਭ ਕੈ ਰੰਗਿ ॥
13 ਤਿਨਿ ਸੁਖੁ ਪਾਇਆ ਪ੍ਰਭ ਕੈ ਸੰਗਿ ॥
14 ਜਿਸੁ ਰਸੁ ਆਇਆ ਸੋਈ ਜਾਨੈ ॥
15 ਪੇਖਿ ਪੇਖਿ ਮਨ ਮਹਿ ਹੈਰਾਨੈ ॥੨॥
16 ਸੋ ਸੁਖੀਆ ਸਭ ਤੇ ਊਤਮੁ ਸੋਇ ॥
17 ਜਾ ਕੈ ਹ੍ਰਿਦੈ ਵਸਿਆ ਪ੍ਰਭੁ ਸੋਇ ॥
18 ਸੋਈ ਨਿਹਚਲੁ ਆਵੈ ਨ ਜਾਇ ॥
19 ਅਨਦਿਨੁ ਪ੍ਰਭ ਕੇ ਹਰਿ ਗੁਣ ਗਾਇ ॥੩॥
20 ਤਾ ਕਉ ਕਰਹੁ ਸਗਲ ਨਮਸਕਾਰੁ ॥
21 ਜਾ ਕੈ ਮਨਿ ਪੂਰਨੁ ਨਿਰੰਕਾਰੁ ॥
22 ਕਰਿ ਕਿਰਪਾ ਮੋਹਿ ਠਾਕੁਰ ਦੇਵਾ ॥
23 ਨਾਨਕੁ ਉਧਰੈ ਜਨ ਕੀ ਸੇਵਾ ॥੪॥੨॥
24 ਪ੍ਰਭਾਤੀ ਮਹਲਾ ੫ ॥
25 ਗੁਨ ਗਾਵਤ ਮਨਿ ਹੋਇ ਅਨੰਦ ॥
26 ਆਠ ਪਹਰ ਸਿਮਰਉ ਭਗਵੰਤ ॥
27 ਜਾ ਕੈ ਸਿਮਰਨਿ ਕਲਮਲ ਜਾਹਿ ॥
28 ਤਿਸੁ ਗੁਰ ਕੀ ਹਮ ਚਰਨੀ ਪਾਹਿ ॥੧॥
29 ਸੁਮਤਿ ਦੇਵਹੁ ਸੰਤ ਪਿਆਰੇ ॥
30 ਸਿਮਰਉ ਨਾਮੁ ਮੋਹਿ ਨਿਸਤਾਰੇ ॥੧॥ ਰਹਾਉ ॥
31 ਜਿਨਿ ਗੁਰਿ ਕਹਿਆ ਮਾਰਗੁ ਸੀਧਾ ॥
32 ਸਗਲ ਤਿਆਗਿ ਨਾਮਿ ਹਰਿ ਗੀਧਾ ॥
33 ਤਿਸੁ ਗੁਰ ਕੈ ਸਦਾ ਬਲਿ ਜਾਈਐ ॥
34 ਹਰਿ ਸਿਮਰਨੁ ਜਿਸੁ ਗੁਰ ਤੇ ਪਾਈਐ ॥੨॥
35 ਬੂਡਤ ਪ੍ਰਾਨੀ ਜਿਨਿ ਗੁਰਹਿ ਤਰਾਇਆ ॥
36 ਜਿਸੁ ਪ੍ਰਸਾਦਿ ਮੋਹੈ ਨਹੀ ਮਾਇਆ ॥
37 ਹਲਤੁ ਪਲਤੁ ਜਿਨਿ ਗੁਰਹਿ ਸਵਾਰਿਆ ॥
38 ਤਿਸੁ ਗੁਰ ਊਪਰਿ ਸਦਾ ਹਉ ਵਾਰਿਆ ॥੩॥
39 ਮਹਾ ਮੁਗਧ ਤੇ ਕੀਆ ਗਿਆਨੀ ॥
40 ਗੁਰ ਪੂਰੇ ਕੀ ਅਕਥ ਕਹਾਨੀ ॥
41 ਪਾਰਬ੍ਰਹਮ ਨਾਨਕ ਗੁਰਦੇਵ ॥
42 ਵਡੈ ਭਾਗਿ ਪਾਈਐ ਹਰਿ ਸੇਵ ॥੪॥੩॥
43 ਪ੍ਰਭਾਤੀ ਮਹਲਾ ੫ ॥
44 ਸਗਲੇ ਦੂਖ ਮਿਟੇ ਸੁਖ ਦੀਏ ਅਪਨਾ ਨਾਮੁ ਜਪਾਇਆ ॥
45 ਕਰਿ ਕਿਰਪਾ ਅਪਨੀ ਸੇਵਾ ਲਾਏ ਸਗਲਾ ਦੁਰਤੁ ਮਿਟਾਇਆ ॥੧॥
46 ਹਮ ਬਾਰਿਕ ਸਰਨਿ ਪ੍ਰਭ ਦਇਆਲ ॥
47 ਅਵਗਣ ਕਾਟਿ ਕੀਏ ਪ੍ਰਭਿ ਅਪੁਨੇ ਰਾਖਿ ਲੀਏ ਮੇਰੈ ਗੁਰ ਗੋਪਾਲਿ ॥੧॥ ਰਹਾਉ ॥
48 ਤਾਪ ਪਾਪ ਬਿਨਸੇ ਖਿਨ ਭੀਤਰਿ ਭਏ ਕ੍ਰਿਪਾਲ ਗੁਸਾਈ ॥
49 ਸਾਸਿ ਸਾਸਿ ਪਾਰਬ੍ਰਹਮੁ ਅਰਾਧੀ ਅਪੁਨੇ ਸਤਿਗੁਰ ਕੈ ਬਲਿ ਜਾਈ ॥੨॥
50 ਅਗਮ ਅਗੋਚਰੁ ਬਿਅੰਤੁ ਸੁਆਮੀ ਤਾ ਕਾ ਅੰਤੁ ਨ ਪਾਈਐ ॥
51 ਲਾਹਾ ਖਾਟਿ ਹੋਈਐ ਧਨਵੰਤਾ ਅਪੁਨਾ ਪ੍ਰਭੂ ਧਿਆਈਐ ॥੩॥