Ang 1380
1 ਬੁਢਾ ਹੋਆ ਸੇਖ ਫਰੀਦੁ ਕੰਬਣਿ ਲਗੀ ਦੇਹ ॥
2 ਜੇ ਸਉ ਵਰੑਿਆ ਜੀਵਣਾ ਭੀ ਤਨੁ ਹੋਸੀ ਖੇਹ ॥੪੧॥
3 ਫਰੀਦਾ ਬਾਰਿ ਪਰਾਇਐ ਬੈਸਣਾ ਸਾਂਈ ਮੁਝੈ ਨ ਦੇਹਿ ॥
4 ਜੇ ਤੂ ਏਵੈ ਰਖਸੀ ਜੀਉ ਸਰੀਰਹੁ ਲੇਹਿ ॥੪੨॥
5 ਕੰਧਿ ਕੁਹਾੜਾ ਸਿਰਿ ਘੜਾ ਵਣਿ ਕੈ ਸਰੁ ਲੋਹਾਰੁ ॥
6 ਫਰੀਦਾ ਹਉ ਲੋੜੀ ਸਹੁ ਆਪਣਾ ਤੂ ਲੋੜਹਿ ਅੰਗਿਆਰ ॥੪੩॥
7 ਫਰੀਦਾ ਇਕਨਾ ਆਟਾ ਅਗਲਾ ਇਕਨਾ ਨਾਹੀ ਲੋਣੁ ॥
8 ਅਗੈ ਗਏ ਸਿੰਞਾਪਸਨਿ ਚੋਟਾਂ ਖਾਸੀ ਕਉਣੁ ॥੪੪॥
9 ਪਾਸਿ ਦਮਾਮੇ ਛਤੁ ਸਿਰਿ ਭੇਰੀ ਸਡੋ ਰਡ ॥
10 ਜਾਇ ਸੁਤੇ ਜੀਰਾਣ ਮਹਿ ਥੀਏ ਅਤੀਮਾ ਗਡ ॥੪੫॥
11 ਫਰੀਦਾ ਕੋਠੇ ਮੰਡਪ ਮਾੜੀਆ ਉਸਾਰੇਦੇ ਭੀ ਗਏ ॥
12 ਕੂੜਾ ਸਉਦਾ ਕਰਿ ਗਏ ਗੋਰੀ ਆਇ ਪਏ ॥੪੬॥
13 ਫਰੀਦਾ ਖਿੰਥੜਿ ਮੇਖਾ ਅਗਲੀਆ ਜਿੰਦੁ ਨ ਕਾਈ ਮੇਖ ॥
14 ਵਾਰੀ ਆਪੋ ਆਪਣੀ ਚਲੇ ਮਸਾਇਕ ਸੇਖ ॥੪੭॥
15 ਫਰੀਦਾ ਦੁਹੁ ਦੀਵੀ ਬਲੰਦਿਆ ਮਲਕੁ ਬਹਿਠਾ ਆਇ ॥
16 ਗੜੁ ਲੀਤਾ ਘਟੁ ਲੁਟਿਆ ਦੀਵੜੇ ਗਇਆ ਬੁਝਾਇ ॥੪੮॥
17 ਫਰੀਦਾ ਵੇਖੁ ਕਪਾਹੈ ਜਿ ਥੀਆ ਜਿ ਸਿਰਿ ਥੀਆ ਤਿਲਾਹ ॥
18 ਕਮਾਦੈ ਅਰੁ ਕਾਗਦੈ ਕੁੰਨੇ ਕੋਇਲਿਆਹ ॥
19 ਮੰਦੇ ਅਮਲ ਕਰੇਦਿਆ ਏਹ ਸਜਾਇ ਤਿਨਾਹ ॥੪੯॥
20 ਫਰੀਦਾ ਕੰਨਿ ਮੁਸਲਾ ਸੂਫੁ ਗਲਿ ਦਿਲਿ ਕਾਤੀ ਗੁੜੁ ਵਾਤਿ ॥
21 ਬਾਹਰਿ ਦਿਸੈ ਚਾਨਣਾ ਦਿਲਿ ਅੰਧਿਆਰੀ ਰਾਤਿ ॥੫੦॥
22 ਫਰੀਦਾ ਰਤੀ ਰਤੁ ਨ ਨਿਕਲੈ ਜੇ ਤਨੁ ਚੀਰੈ ਕੋਇ ॥
23 ਜੋ ਤਨ ਰਤੇ ਰਬ ਸਿਉ ਤਿਨ ਤਨਿ ਰਤੁ ਨ ਹੋਇ ॥੫੧॥
24 ਮਃ ੩ ॥
25 ਇਹੁ ਤਨੁ ਸਭੋ ਰਤੁ ਹੈ ਰਤੁ ਬਿਨੁ ਤੰਨੁ ਨ ਹੋਇ ॥
26 ਜੋ ਸਹ ਰਤੇ ਆਪਣੇ ਤਿਤੁ ਤਨਿ ਲੋਭੁ ਰਤੁ ਨ ਹੋਇ ॥
27 ਭੈ ਪਇਐ ਤਨੁ ਖੀਣੁ ਹੋਇ ਲੋਭੁ ਰਤੁ ਵਿਚਹੁ ਜਾਇ ॥
28 ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥
29 ਨਾਨਕ ਤੇ ਜਨ ਸੋਹਣੇ ਜਿ ਰਤੇ ਹਰਿ ਰੰਗੁ ਲਾਇ ॥੫੨॥
30 ਫਰੀਦਾ ਸੋਈ ਸਰਵਰੁ ਢੂਢਿ ਲਹੁ ਜਿਥਹੁ ਲਭੀ ਵਥੁ ॥
31 ਛਪੜਿ ਢੂਢੈ ਕਿਆ ਹੋਵੈ ਚਿਕੜਿ ਡੁਬੈ ਹਥੁ ॥੫੩॥
32 ਫਰੀਦਾ ਨੰਢੀ ਕੰਤੁ ਨ ਰਾਵਿਓ ਵਡੀ ਥੀ ਮੁਈਆਸੁ ॥
33 ਧਨ ਕੂਕੇਂਦੀ ਗੋਰ ਮੇਂ ਤੈ ਸਹ ਨਾ ਮਿਲੀਆਸੁ ॥੫੪॥
34 ਫਰੀਦਾ ਸਿਰੁ ਪਲਿਆ ਦਾੜੀ ਪਲੀ ਮੁਛਾਂ ਭੀ ਪਲੀਆਂ ॥
35 ਰੇ ਮਨ ਗਹਿਲੇ ਬਾਵਲੇ ਮਾਣਹਿ ਕਿਆ ਰਲੀਆਂ ॥੫੫॥
36 ਫਰੀਦਾ ਕੋਠੇ ਧੁਕਣੁ ਕੇਤੜਾ ਪਿਰ ਨੀਦੜੀ ਨਿਵਾਰਿ ॥
37 ਜੋ ਦਿਹ ਲਧੇ ਗਾਣਵੇ ਗਏ ਵਿਲਾੜਿ ਵਿਲਾੜਿ ॥੫੬॥
38 ਫਰੀਦਾ ਕੋਠੇ ਮੰਡਪ ਮਾੜੀਆ ਏਤੁ ਨ ਲਾਏ ਚਿਤੁ ॥
39 ਮਿਟੀ ਪਈ ਅਤੋਲਵੀ ਕੋਇ ਨ ਹੋਸੀ ਮਿਤੁ ॥੫੭॥
40 ਫਰੀਦਾ ਮੰਡਪ ਮਾਲੁ ਨ ਲਾਇ ਮਰਗ ਸਤਾਣੀ ਚਿਤਿ ਧਰਿ ॥