Ang 1388
1 ਦੇਹ ਨ ਗੇਹ ਨ ਨੇਹ ਨ ਨੀਤਾ ਮਾਇਆ ਮਤ ਕਹਾ ਲਉ ਗਾਰਹੁ ॥
2 ਛਤ੍ਰ ਨ ਪਤ੍ਰ ਨ ਚਉਰ ਨ ਚਾਵਰ ਬਹਤੀ ਜਾਤ ਰਿਦੈ ਨ ਬਿਚਾਰਹੁ ॥
3 ਰਥ ਨ ਅਸ੍ਵ ਨ ਗਜ ਸਿੰਘਾਸਨ ਛਿਨ ਮਹਿ ਤਿਆਗਤ ਨਾਂਗ ਸਿਧਾਰਹੁ ॥
4 ਸੂਰ ਨ ਬੀਰ ਨ ਮੀਰ ਨ ਖਾਨਮ ਸੰਗਿ ਨ ਕੋਊ ਦ੍ਰਿਸਟਿ ਨਿਹਾਰਹੁ ॥
5 ਕੋਟ ਨ ਓਟ ਨ ਕੋਸ ਨ ਛੋਟਾ ਕਰਤ ਬਿਕਾਰ ਦੋਊ ਕਰ ਝਾਰਹੁ ॥
6 ਮਿਤ੍ਰ ਨ ਪੁਤ੍ਰ ਕਲਤ੍ਰ ਸਾਜਨ ਸਖ ਉਲਟਤ ਜਾਤ ਬਿਰਖ ਕੀ ਛਾਂਰਹੁ ॥
7 ਦੀਨ ਦਯਾਲ ਪੁਰਖ ਪ੍ਰਭ ਪੂਰਨ ਛਿਨ ਛਿਨ ਸਿਮਰਹੁ ਅਗਮ ਅਪਾਰਹੁ ॥
8 ਸ੍ਰੀਪਤਿ ਨਾਥ ਸਰਣਿ ਨਾਨਕ ਜਨ ਹੇ ਭਗਵੰਤ ਕ੍ਰਿਪਾ ਕਰਿ ਤਾਰਹੁ ॥੫॥
9 ਪ੍ਰਾਨ ਮਾਨ ਦਾਨ ਮਗ ਜੋਹਨ ਹੀਤੁ ਚੀਤੁ ਦੇ ਲੇ ਲੇ ਪਾਰੀ ॥
10 ਸਾਜਨ ਸੈਨ ਮੀਤ ਸੁਤ ਭਾਈ ਤਾਹੂ ਤੇ ਲੇ ਰਖੀ ਨਿਰਾਰੀ ॥
11 ਧਾਵਨ ਪਾਵਨ ਕੂਰ ਕਮਾਵਨ ਇਹ ਬਿਧਿ ਕਰਤ ਅਉਧ ਤਨ ਜਾਰੀ ॥
12 ਕਰਮ ਧਰਮ ਸੰਜਮ ਸੁਚ ਨੇਮਾ ਚੰਚਲ ਸੰਗਿ ਸਗਲ ਬਿਧਿ ਹਾਰੀ ॥
13 ਪਸੁ ਪੰਖੀ ਬਿਰਖ ਅਸਥਾਵਰ ਬਹੁ ਬਿਧਿ ਜੋਨਿ ਭ੍ਰਮਿਓ ਅਤਿ ਭਾਰੀ ॥
14 ਖਿਨੁ ਪਲੁ ਚਸਾ ਨਾਮੁ ਨਹੀ ਸਿਮਰਿਓ ਦੀਨਾ ਨਾਥ ਪ੍ਰਾਨਪਤਿ ਸਾਰੀ ॥
15 ਖਾਨ ਪਾਨ ਮੀਠ ਰਸ ਭੋਜਨ ਅੰਤ ਕੀ ਬਾਰ ਹੋਤ ਕਤ ਖਾਰੀ ॥
16 ਨਾਨਕ ਸੰਤ ਚਰਨ ਸੰਗਿ ਉਧਰੇ ਹੋਰਿ ਮਾਇਆ ਮਗਨ ਚਲੇ ਸਭਿ ਡਾਰੀ ॥੬॥
17 ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥
18 ਇੰਦ੍ਰ ਮੁਨਿੰਦ੍ਰ ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥
19 ਸਿਧ ਮਨੁਖੵ ਦੇਵ ਅਰੁ ਦਾਨਵ ਇਕੁ ਤਿਲੁ ਤਾ ਕੋ ਮਰਮੁ ਨ ਪਾਵਤ ॥
20 ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥
21 ਤਿਸਹਿ ਤਿਆਗਿ ਆਨ ਕਉ ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥
22 ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸ ਤੁਝਹਿ ਸਮਝਾਵਤ ॥੭॥
23 ਮਾਇਆ ਰੰਗ ਬਿਰੰਗ ਕਰਤ ਭ੍ਰਮ ਮੋਹ ਕੈ ਕੂਪਿ ਗੁਬਾਰਿ ਪਰਿਓ ਹੈ ॥
24 ਏਤਾ ਗਬੁ ਅਕਾਸਿ ਨ ਮਾਵਤ ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ ॥
25 ਦਹ ਦਿਸ ਧਾਇ ਮਹਾ ਬਿਖਿਆ ਕਉ ਪਰ ਧਨ ਛੀਨਿ ਅਗਿਆਨ ਹਰਿਓ ਹੈ ॥
26 ਜੋਬਨ ਬੀਤਿ ਜਰਾ ਰੋਗਿ ਗ੍ਰਸਿਓ ਜਮਦੂਤਨ ਡੰਨੁ ਮਿਰਤੁ ਮਰਿਓ ਹੈ ॥
27 ਅਨਿਕ ਜੋਨਿ ਸੰਕਟ ਨਰਕ ਭੁੰਚਤ ਸਾਸਨ ਦੂਖ ਗਰਤਿ ਗਰਿਓ ਹੈ ॥
28 ਪ੍ਰੇਮ ਭਗਤਿ ਉਧਰਹਿ ਸੇ ਨਾਨਕ ਕਰਿ ਕਿਰਪਾ ਸੰਤੁ ਆਪਿ ਕਰਿਓ ਹੈ ॥੮॥
29 ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ ॥
30 ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ ਸਰਬ ਰੋਗ ਖੰਡਣ ਗੁਣਕਾਰੀ ॥