Sri Guru Granth Sahib Ji

Ang 1401

Vertaling wijzigen

1 ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥

2 ਉਦਧਿ ਗੁਰੁ ਗਹਿਰ ਗੰਭੀਰ ਬੇਅੰਤੁ ਹਰਿ ਨਾਮ ਨਗ ਹੀਰ ਮਣਿ ਮਿਲਤ ਲਿਵ ਲਾਈਐ ॥

3 ਫੁਨਿ ਗੁਰੂ ਪਰਮਲ ਸਰਸ ਕਰਤ ਕੰਚਨੁ ਪਰਸ ਮੈਲੁ ਦੁਰਮਤਿ ਹਿਰਤ ਸਬਦਿ ਗੁਰੁ ਧੵਾਈਐ ॥

4 ਅੰਮ੍ਰਿਤ ਪਰਵਾਹ ਛੁਟਕੰਤ ਸਦ ਦ੍ਵਾਰਿ ਜਿਸੁ ਗੵਾਨ ਗੁਰ ਬਿਮਲ ਸਰ ਸੰਤ ਸਿਖ ਨਾਈਐ ॥

5 ਨਾਮੁ ਨਿਰਬਾਣੁ ਨਿਧਾਨੁ ਹਰਿ ਉਰਿ ਧਰਹੁ ਗੁਰੂ ਗੁਰੁ ਗੁਰੁ ਕਰਹੁ ਗੁਰੂ ਹਰਿ ਪਾਈਐ ॥੩॥੧੫॥

6 ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥

7 ਜਾ ਕੀ ਸੇਵ ਸਿਵ ਸਿਧ ਸਾਧਿਕ ਸੁਰ ਅਸੁਰ ਗਣ ਤਰਹਿ ਤੇਤੀਸ ਗੁਰ ਬਚਨ ਸੁਣਿ ਕੰਨ ਰੇ ॥

8 ਫੁਨਿ ਤਰਹਿ ਤੇ ਸੰਤ ਹਿਤ ਭਗਤ ਗੁਰੁ ਗੁਰੁ ਕਰਹਿ ਤਰਿਓ ਪ੍ਰਹਲਾਦੁ ਗੁਰ ਮਿਲਤ ਮੁਨਿ ਜੰਨ ਰੇ ॥

9 ਤਰਹਿ ਨਾਰਦਾਦਿ ਸਨਕਾਦਿ ਹਰਿ ਗੁਰਮੁਖਹਿ ਤਰਹਿ ਇਕ ਨਾਮ ਲਗਿ ਤਜਹੁ ਰਸ ਅੰਨ ਰੇ ॥

10 ਦਾਸੁ ਬੇਨਤਿ ਕਹੈ ਨਾਮੁ ਗੁਰਮੁਖਿ ਲਹੈ ਗੁਰੂ ਗੁਰੁ ਗੁਰੂ ਗੁਰੁ ਗੁਰੂ ਜਪੁ ਮੰਨ ਰੇ ॥੪॥੧੬॥੨੯॥

11 ਸਿਰੀ ਗੁਰੂ ਸਾਹਿਬੁ ਸਭ ਊਪਰਿ ॥

12 ਕਰੀ ਕ੍ਰਿਪਾ ਸਤਜੁਗਿ ਜਿਨਿ ਧ੍ਰੂ ਪਰਿ ॥

13 ਸ੍ਰੀ ਪ੍ਰਹਲਾਦ ਭਗਤ ਉਧਰੀਅੰ ॥

14 ਹਸ੍ਤ ਕਮਲ ਮਾਥੇ ਪਰ ਧਰੀਅੰ ॥

15 ਅਲਖ ਰੂਪ ਜੀਅ ਲਖੵਾ ਨ ਜਾਈ ॥

16 ਸਾਧਿਕ ਸਿਧ ਸਗਲ ਸਰਣਾਈ ॥

17 ਗੁਰ ਕੇ ਬਚਨ ਸਤਿ ਜੀਅ ਧਾਰਹੁ ॥

18 ਮਾਣਸ ਜਨਮੁ ਦੇਹ ਨਿਸ੍ਤਾਰਹੁ ॥

19 ਗੁਰੁ ਜਹਾਜੁ ਖੇਵਟੁ ਗੁਰੂ ਗੁਰ ਬਿਨੁ ਤਰਿਆ ਨ ਕੋਇ ॥

20 ਗੁਰ ਪ੍ਰਸਾਦਿ ਪ੍ਰਭੁ ਪਾਈਐ ਗੁਰ ਬਿਨੁ ਮੁਕਤਿ ਨ ਹੋਇ ॥

21 ਗੁਰੁ ਨਾਨਕੁ ਨਿਕਟਿ ਬਸੈ ਬਨਵਾਰੀ ॥

22 ਤਿਨਿ ਲਹਣਾ ਥਾਪਿ ਜੋਤਿ ਜਗਿ ਧਾਰੀ ॥

23 ਲਹਣੈ ਪੰਥੁ ਧਰਮ ਕਾ ਕੀਆ ॥

24 ਅਮਰਦਾਸ ਭਲੇ ਕਉ ਦੀਆ ॥

25 ਤਿਨਿ ਸ੍ਰੀ ਰਾਮਦਾਸੁ ਸੋਢੀ ਥਿਰੁ ਥਪੵਉ ॥

26 ਹਰਿ ਕਾ ਨਾਮੁ ਅਖੈ ਨਿਧਿ ਅਪੵਉ ॥

27 ਅਪੵਉ ਹਰਿ ਨਾਮੁ ਅਖੈ ਨਿਧਿ ਚਹੁ ਜੁਗਿ ਗੁਰ ਸੇਵਾ ਕਰਿ ਫਲੁ ਲਹੀਅੰ ॥

28 ਬੰਦਹਿ ਜੋ ਚਰਣ ਸਰਣਿ ਸੁਖੁ ਪਾਵਹਿ ਪਰਮਾਨੰਦ ਗੁਰਮੁਖਿ ਕਹੀਅੰ ॥

29 ਪਰਤਖਿ ਦੇਹ ਪਾਰਬ੍ਰਹਮੁ ਸੁਆਮੀ ਆਦਿ ਰੂਪਿ ਪੋਖਣ ਭਰਣੰ ॥

30 ਸਤਿਗੁਰੁ ਗੁਰੁ ਸੇਵਿ ਅਲਖ ਗਤਿ ਜਾ ਕੀ ਸ੍ਰੀ ਰਾਮਦਾਸੁ ਤਾਰਣ ਤਰਣੰ ॥੧॥

31 ਜਿਹ ਅੰਮ੍ਰਿਤ ਬਚਨ ਬਾਣੀ ਸਾਧੂ ਜਨ ਜਪਹਿ ਕਰਿ ਬਿਚਿਤਿ ਚਾਓ ॥

32 ਆਨੰਦੁ ਨਿਤ ਮੰਗਲੁ ਗੁਰ ਦਰਸਨੁ ਸਫਲੁ ਸੰਸਾਰਿ ॥

33 ਸੰਸਾਰਿ ਸਫਲੁ ਗੰਗਾ ਗੁਰ ਦਰਸਨੁ ਪਰਸਨ ਪਰਮ ਪਵਿਤ੍ਰ ਗਤੇ ॥

34 ਜੀਤਹਿ ਜਮ ਲੋਕੁ ਪਤਿਤ ਜੇ ਪ੍ਰਾਣੀ ਹਰਿ ਜਨ ਸਿਵ ਗੁਰ ਗੵਾਨਿ ਰਤੇ ॥

35 ਰਘੁਬੰਸਿ ਤਿਲਕੁ ਸੁੰਦਰੁ ਦਸਰਥ ਘਰਿ ਮੁਨਿ ਬੰਛਹਿ ਜਾ ਕੀ ਸਰਣੰ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. Versie: Shabad OS database v5.0.0-next.0. Bron

Sri Guru Granth Sahib Ji, 1,430 Angs in Gurmukhi.

Shabad OS merkt dit Gurmukhi aan als publiek domein. Dat is de verklaring van zijn vrijwilligers, geen juridische of religieuze uitspraak. De SGPC, de Akal Takht en andere sikh-organisaties hebben deze app niet beoordeeld of goedgekeurd, en hij komt niet van een sikh-instelling. Volg voor eredienst of paath een saroop of een bron die je sangat vertrouwt.

De voorwaarden van deze bron:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

Getoond om te lezen en te bestuderen, op basis van de hier genoemde bronnen. EveryApp certificeert geen enkele tekst: controleer voor alles wat ertoe doet een gedrukte editie of vraag het een leraar van de traditie.

Een fout in de tekst meldenEen zorg over rechten melden