Ang 1417
1 ਨਾਨਕ ਸਬਦਿ ਮਰੈ ਮਨੁ ਮਾਨੀਐ ਸਾਚੇ ਸਾਚੀ ਸੋਇ ॥੩੩॥
2 ਮਾਇਆ ਮੋਹੁ ਦੁਖੁ ਸਾਗਰੁ ਹੈ ਬਿਖੁ ਦੁਤਰੁ ਤਰਿਆ ਨ ਜਾਇ ॥
3 ਮੇਰਾ ਮੇਰਾ ਕਰਦੇ ਪਚਿ ਮੁਏ ਹਉਮੈ ਕਰਤ ਵਿਹਾਇ ॥
4 ਮਨਮੁਖਾ ਉਰਵਾਰੁ ਨ ਪਾਰੁ ਹੈ ਅਧ ਵਿਚਿ ਰਹੇ ਲਪਟਾਇ ॥
5 ਜੋ ਧੁਰਿ ਲਿਖਿਆ ਸੁ ਕਮਾਵਣਾ ਕਰਣਾ ਕਛੂ ਨ ਜਾਇ ॥
6 ਗੁਰਮਤੀ ਗਿਆਨੁ ਰਤਨੁ ਮਨਿ ਵਸੈ ਸਭੁ ਦੇਖਿਆ ਬ੍ਰਹਮੁ ਸੁਭਾਇ ॥
7 ਨਾਨਕ ਸਤਿਗੁਰਿ ਬੋਹਿਥੈ ਵਡਭਾਗੀ ਚੜੈ ਤੇ ਭਉਜਲਿ ਪਾਰਿ ਲੰਘਾਇ ॥੩੪॥
8 ਬਿਨੁ ਸਤਿਗੁਰ ਦਾਤਾ ਕੋ ਨਹੀ ਜੋ ਹਰਿ ਨਾਮੁ ਦੇਇ ਆਧਾਰੁ ॥
9 ਗੁਰ ਕਿਰਪਾ ਤੇ ਨਾਉ ਮਨਿ ਵਸੈ ਸਦਾ ਰਹੈ ਉਰਿ ਧਾਰਿ ॥
10 ਤਿਸਨਾ ਬੁਝੈ ਤਿਪਤਿ ਹੋਇ ਹਰਿ ਕੈ ਨਾਇ ਪਿਆਰਿ ॥
11 ਨਾਨਕ ਗੁਰਮੁਖਿ ਪਾਈਐ ਹਰਿ ਅਪਨੀ ਕਿਰਪਾ ਧਾਰਿ ॥੩੫॥
12 ਬਿਨੁ ਸਬਦੈ ਜਗਤੁ ਬਰਲਿਆ ਕਹਣਾ ਕਛੂ ਨ ਜਾਇ ॥
13 ਹਰਿ ਰਖੇ ਸੇ ਉਬਰੇ ਸਬਦਿ ਰਹੇ ਲਿਵ ਲਾਇ ॥
14 ਨਾਨਕ ਕਰਤਾ ਸਭ ਕਿਛੁ ਜਾਣਦਾ ਜਿਨਿ ਰਖੀ ਬਣਤ ਬਣਾਇ ॥੩੬॥
15 ਹੋਮ ਜਗ ਸਭਿ ਤੀਰਥਾ ਪੜੑਿ ਪੰਡਿਤ ਥਕੇ ਪੁਰਾਣ ॥
16 ਬਿਖੁ ਮਾਇਆ ਮੋਹੁ ਨ ਮਿਟਈ ਵਿਚਿ ਹਉਮੈ ਆਵਣੁ ਜਾਣੁ ॥
17 ਸਤਿਗੁਰ ਮਿਲਿਐ ਮਲੁ ਉਤਰੀ ਹਰਿ ਜਪਿਆ ਪੁਰਖੁ ਸੁਜਾਣੁ ॥
18 ਜਿਨਾ ਹਰਿ ਹਰਿ ਪ੍ਰਭੁ ਸੇਵਿਆ ਜਨ ਨਾਨਕੁ ਸਦ ਕੁਰਬਾਣੁ ॥੩੭॥
19 ਮਾਇਆ ਮੋਹੁ ਬਹੁ ਚਿਤਵਦੇ ਬਹੁ ਆਸਾ ਲੋਭੁ ਵਿਕਾਰ ॥
20 ਮਨਮੁਖਿ ਅਸਥਿਰੁ ਨਾ ਥੀਐ ਮਰਿ ਬਿਨਸਿ ਜਾਇ ਖਿਨ ਵਾਰ ॥
21 ਵਡਭਾਗੁ ਹੋਵੈ ਸਤਿਗੁਰੁ ਮਿਲੈ ਹਉਮੈ ਤਜੈ ਵਿਕਾਰ ॥
22 ਹਰਿ ਨਾਮਾ ਜਪਿ ਸੁਖੁ ਪਾਇਆ ਜਨ ਨਾਨਕ ਸਬਦੁ ਵੀਚਾਰ ॥੩੮॥
23 ਬਿਨੁ ਸਤਿਗੁਰ ਭਗਤਿ ਨ ਹੋਵਈ ਨਾਮਿ ਨ ਲਗੈ ਪਿਆਰੁ ॥
24 ਜਨ ਨਾਨਕ ਨਾਮੁ ਅਰਾਧਿਆ ਗੁਰ ਕੈ ਹੇਤਿ ਪਿਆਰਿ ॥੩੯॥
25 ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥
26 ਅੰਤਿ ਕਾਲਿ ਤਿਥੈ ਧੁਹੈ ਜਿਥੈ ਹਥੁ ਨ ਪਾਇ ॥
27 ਮਨਮੁਖ ਸੇਤੀ ਸੰਗੁ ਕਰੇ ਮੁਹਿ ਕਾਲਖ ਦਾਗੁ ਲਗਾਇ ॥
28 ਮੁਹ ਕਾਲੇ ਤਿਨੑ ਲੋਭੀਆਂ ਜਾਸਨਿ ਜਨਮੁ ਗਵਾਇ ॥
29 ਸਤਸੰਗਤਿ ਹਰਿ ਮੇਲਿ ਪ੍ਰਭ ਹਰਿ ਨਾਮੁ ਵਸੈ ਮਨਿ ਆਇ ॥
30 ਜਨਮ ਮਰਨ ਕੀ ਮਲੁ ਉਤਰੈ ਜਨ ਨਾਨਕ ਹਰਿ ਗੁਨ ਗਾਇ ॥੪੦॥
31 ਧੁਰਿ ਹਰਿ ਪ੍ਰਭਿ ਕਰਤੈ ਲਿਖਿਆ ਸੁ ਮੇਟਣਾ ਨ ਜਾਇ ॥
32 ਜੀਉ ਪਿੰਡੁ ਸਭੁ ਤਿਸ ਦਾ ਪ੍ਰਤਿਪਾਲਿ ਕਰੇ ਹਰਿ ਰਾਇ ॥
33 ਚੁਗਲ ਨਿੰਦਕ ਭੁਖੇ ਰੁਲਿ ਮੁਏ ਏਨਾ ਹਥੁ ਨ ਕਿਥਾਊ ਪਾਇ ॥
34 ਬਾਹਰਿ ਪਾਖੰਡ ਸਭ ਕਰਮ ਕਰਹਿ ਮਨਿ ਹਿਰਦੈ ਕਪਟੁ ਕਮਾਇ ॥
35 ਖੇਤਿ ਸਰੀਰਿ ਜੋ ਬੀਜੀਐ ਸੋ ਅੰਤਿ ਖਲੋਆ ਆਇ ॥