Ang 1423
1 ਬਿਨੁ ਨਾਵੈ ਸਭੁ ਦੁਖੁ ਹੈ ਦੁਖਦਾਈ ਮੋਹ ਮਾਇ ॥
2 ਨਾਨਕ ਗੁਰਮੁਖਿ ਨਦਰੀ ਆਇਆ ਮੋਹ ਮਾਇਆ ਵਿਛੁੜਿ ਸਭ ਜਾਇ ॥੧੭॥
3 ਗੁਰਮੁਖਿ ਹੁਕਮੁ ਮੰਨੇ ਸਹ ਕੇਰਾ ਹੁਕਮੇ ਹੀ ਸੁਖੁ ਪਾਏ ॥
4 ਹੁਕਮੋ ਸੇਵੇ ਹੁਕਮੁ ਅਰਾਧੇ ਹੁਕਮੇ ਸਮੈ ਸਮਾਏ ॥
5 ਹੁਕਮੁ ਵਰਤੁ ਨੇਮੁ ਸੁਚ ਸੰਜਮੁ ਮਨ ਚਿੰਦਿਆ ਫਲੁ ਪਾਏ ॥
6 ਸਦਾ ਸੁਹਾਗਣਿ ਜਿ ਹੁਕਮੈ ਬੁਝੈ ਸਤਿਗੁਰੁ ਸੇਵੈ ਲਿਵ ਲਾਏ ॥
7 ਨਾਨਕ ਕ੍ਰਿਪਾ ਕਰੇ ਜਿਨ ਊਪਰਿ ਤਿਨਾ ਹੁਕਮੇ ਲਏ ਮਿਲਾਏ ॥੧੮॥
8 ਮਨਮੁਖਿ ਹੁਕਮੁ ਨ ਬੁਝੇ ਬਪੁੜੀ ਨਿਤ ਹਉਮੈ ਕਰਮ ਕਮਾਇ ॥
9 ਵਰਤ ਨੇਮੁ ਸੁਚ ਸੰਜਮੁ ਪੂਜਾ ਪਾਖੰਡਿ ਭਰਮੁ ਨ ਜਾਇ ॥
10 ਅੰਤਰਹੁ ਕੁਸੁਧੁ ਮਾਇਆ ਮੋਹਿ ਬੇਧੇ ਜਿਉ ਹਸਤੀ ਛਾਰੁ ਉਡਾਏ ॥
11 ਜਿਨਿ ਉਪਾਏ ਤਿਸੈ ਨ ਚੇਤਹਿ ਬਿਨੁ ਚੇਤੇ ਕਿਉ ਸੁਖੁ ਪਾਏ ॥
12 ਨਾਨਕ ਪਰਪੰਚੁ ਕੀਆ ਧੁਰਿ ਕਰਤੈ ਪੂਰਬਿ ਲਿਖਿਆ ਕਮਾਏ ॥੧੯॥
13 ਗੁਰਮੁਖਿ ਪਰਤੀਤਿ ਭਈ ਮਨੁ ਮਾਨਿਆ ਅਨਦਿਨੁ ਸੇਵਾ ਕਰਤ ਸਮਾਇ ॥
14 ਅੰਤਰਿ ਸਤਿਗੁਰੁ ਗੁਰੂ ਸਭ ਪੂਜੇ ਸਤਿਗੁਰ ਕਾ ਦਰਸੁ ਦੇਖੈ ਸਭ ਆਇ ॥
15 ਮੰਨੀਐ ਸਤਿਗੁਰ ਪਰਮ ਬੀਚਾਰੀ ਜਿਤੁ ਮਿਲਿਐ ਤਿਸਨਾ ਭੁਖ ਸਭ ਜਾਇ ॥
16 ਹਉ ਸਦਾ ਸਦਾ ਬਲਿਹਾਰੀ ਗੁਰ ਅਪੁਨੇ ਜੋ ਪ੍ਰਭੁ ਸਚਾ ਦੇਇ ਮਿਲਾਇ ॥
17 ਨਾਨਕ ਕਰਮੁ ਪਾਇਆ ਤਿਨ ਸਚਾ ਜੋ ਗੁਰ ਚਰਣੀ ਲਗੇ ਆਇ ॥੨੦॥
18 ਜਿਨ ਪਿਰੀਆ ਸਉ ਨੇਹੁ ਸੇ ਸਜਣ ਮੈ ਨਾਲਿ ॥
19 ਅੰਤਰਿ ਬਾਹਰਿ ਹਉ ਫਿਰਾਂ ਭੀ ਹਿਰਦੈ ਰਖਾ ਸਮਾਲਿ ॥੨੧॥
20 ਜਿਨਾ ਇਕ ਮਨਿ ਇਕ ਚਿਤਿ ਧਿਆਇਆ ਸਤਿਗੁਰ ਸਉ ਚਿਤੁ ਲਾਇ ॥
21 ਤਿਨ ਕੀ ਦੁਖ ਭੁਖ ਹਉਮੈ ਵਡਾ ਰੋਗੁ ਗਇਆ ਨਿਰਦੋਖ ਭਏ ਲਿਵ ਲਾਇ ॥
22 ਗੁਣ ਗਾਵਹਿ ਗੁਣ ਉਚਰਹਿ ਗੁਣ ਮਹਿ ਸਵੈ ਸਮਾਇ ॥
23 ਨਾਨਕ ਗੁਰ ਪੂਰੇ ਤੇ ਪਾਇਆ ਸਹਜਿ ਮਿਲਿਆ ਪ੍ਰਭੁ ਆਇ ॥੨੨॥
24 ਮਨਮੁਖਿ ਮਾਇਆ ਮੋਹੁ ਹੈ ਨਾਮਿ ਨ ਲਗੈ ਪਿਆਰੁ ॥
25 ਕੂੜੁ ਕਮਾਵੈ ਕੂੜੁ ਸੰਘਰੈ ਕੂੜਿ ਕਰੈ ਆਹਾਰੁ ॥
26 ਬਿਖੁ ਮਾਇਆ ਧਨੁ ਸੰਚਿ ਮਰਹਿ ਅੰਤਿ ਹੋਇ ਸਭੁ ਛਾਰੁ ॥
27 ਕਰਮ ਧਰਮ ਸੁਚਿ ਸੰਜਮੁ ਕਰਹਿ ਅੰਤਰਿ ਲੋਭੁ ਵਿਕਾਰ ॥
28 ਨਾਨਕ ਮਨਮੁਖਿ ਜਿ ਕਮਾਵੈ ਸੁ ਥਾਇ ਨ ਪਵੈ ਦਰਗਹ ਹੋਇ ਖੁਆਰੁ ॥੨੩॥
29 ਸਭਨਾ ਰਾਗਾਂ ਵਿਚਿ ਸੋ ਭਲਾ ਭਾਈ ਜਿਤੁ ਵਸਿਆ ਮਨਿ ਆਇ ॥
30 ਰਾਗੁ ਨਾਦੁ ਸਭੁ ਸਚੁ ਹੈ ਕੀਮਤਿ ਕਹੀ ਨ ਜਾਇ ॥
31 ਰਾਗੈ ਨਾਦੈ ਬਾਹਰਾ ਇਨੀ ਹੁਕਮੁ ਨ ਬੂਝਿਆ ਜਾਇ ॥
32 ਨਾਨਕ ਹੁਕਮੈ ਬੂਝੈ ਤਿਨਾ ਰਾਸਿ ਹੋਇ ਸਤਿਗੁਰ ਤੇ ਸੋਝੀ ਪਾਇ ॥
33 ਸਭੁ ਕਿਛੁ ਤਿਸ ਤੇ ਹੋਇਆ ਜਿਉ ਤਿਸੈ ਦੀ ਰਜਾਇ ॥੨੪॥