Ang 143
1 ਖੁੰਢਾ ਅੰਦਰਿ ਰਖਿ ਕੈ ਦੇਨਿ ਸੁ ਮਲ ਸਜਾਇ ॥
2 ਰਸੁ ਕਸੁ ਟਟਰਿ ਪਾਈਐ ਤਪੈ ਤੈ ਵਿਲਲਾਇ ॥
3 ਭੀ ਸੋ ਫੋਗੁ ਸਮਾਲੀਐ ਦਿਚੈ ਅਗਿ ਜਾਲਾਇ ॥
4 ਨਾਨਕ ਮਿਠੈ ਪਤਰੀਐ ਵੇਖਹੁ ਲੋਕਾ ਆਇ ॥੨॥
5 ਪਵੜੀ ॥
6 ਇਕਨਾ ਮਰਣੁ ਨ ਚਿਤਿ ਆਸ ਘਣੇਰਿਆ ॥
7 ਮਰਿ ਮਰਿ ਜੰਮਹਿ ਨਿਤ ਕਿਸੈ ਨ ਕੇਰਿਆ ॥
8 ਆਪਨੜੈ ਮਨਿ ਚਿਤਿ ਕਹਨਿ ਚੰਗੇਰਿਆ ॥
9 ਜਮਰਾਜੈ ਨਿਤ ਨਿਤ ਮਨਮੁਖ ਹੇਰਿਆ ॥
10 ਮਨਮੁਖ ਲੂਣ ਹਾਰਾਮ ਕਿਆ ਨ ਜਾਣਿਆ ॥
11 ਬਧੇ ਕਰਨਿ ਸਲਾਮ ਖਸਮ ਨ ਭਾਣਿਆ ॥
12 ਸਚੁ ਮਿਲੈ ਮੁਖਿ ਨਾਮੁ ਸਾਹਿਬ ਭਾਵਸੀ ॥
13 ਕਰਸਨਿ ਤਖਤਿ ਸਲਾਮੁ ਲਿਖਿਆ ਪਾਵਸੀ ॥੧੧॥
14 ਮਃ ੧ ਸਲੋਕੁ ॥
15 ਮਛੀ ਤਾਰੂ ਕਿਆ ਕਰੇ ਪੰਖੀ ਕਿਆ ਆਕਾਸੁ ॥
16 ਪਥਰ ਪਾਲਾ ਕਿਆ ਕਰੇ ਖੁਸਰੇ ਕਿਆ ਘਰ ਵਾਸੁ ॥
17 ਕੁਤੇ ਚੰਦਨੁ ਲਾਈਐ ਭੀ ਸੋ ਕੁਤੀ ਧਾਤੁ ॥
18 ਬੋਲਾ ਜੇ ਸਮਝਾਈਐ ਪੜੀਅਹਿ ਸਿੰਮ੍ਰਿਤਿ ਪਾਠ ॥
19 ਅੰਧਾ ਚਾਨਣਿ ਰਖੀਐ ਦੀਵੇ ਬਲਹਿ ਪਚਾਸ ॥
20 ਚਉਣੇ ਸੁਇਨਾ ਪਾਈਐ ਚੁਣਿ ਚੁਣਿ ਖਾਵੈ ਘਾਸੁ ॥
21 ਲੋਹਾ ਮਾਰਣਿ ਪਾਈਐ ਢਹੈ ਨ ਹੋਇ ਕਪਾਸ ॥
22 ਨਾਨਕ ਮੂਰਖ ਏਹਿ ਗੁਣ ਬੋਲੇ ਸਦਾ ਵਿਣਾਸੁ ॥੧॥
23 ਮਃ ੧ ॥
24 ਕੈਹਾ ਕੰਚਨੁ ਤੁਟੈ ਸਾਰੁ ॥
25 ਅਗਨੀ ਗੰਢੁ ਪਾਏ ਲੋਹਾਰੁ ॥
26 ਗੋਰੀ ਸੇਤੀ ਤੁਟੈ ਭਤਾਰੁ ॥
27 ਪੁਤਂੀ ਗੰਢੁ ਪਵੈ ਸੰਸਾਰਿ ॥
28 ਰਾਜਾ ਮੰਗੈ ਦਿਤੈ ਗੰਢੁ ਪਾਇ ॥
29 ਭੁਖਿਆ ਗੰਢੁ ਪਵੈ ਜਾ ਖਾਇ ॥
30 ਕਾਲਾ ਗੰਢੁ ਨਦੀਆ ਮੀਹ ਝੋਲ ॥
31 ਗੰਢੁ ਪਰੀਤੀ ਮਿਠੇ ਬੋਲ ॥
32 ਬੇਦਾ ਗੰਢੁ ਬੋਲੇ ਸਚੁ ਕੋਇ ॥
33 ਮੁਇਆ ਗੰਢੁ ਨੇਕੀ ਸਤੁ ਹੋਇ ॥
34 ਏਤੁ ਗੰਢਿ ਵਰਤੈ ਸੰਸਾਰੁ ॥
35 ਮੂਰਖ ਗੰਢੁ ਪਵੈ ਮੁਹਿ ਮਾਰ ॥
36 ਨਾਨਕੁ ਆਖੈ ਏਹੁ ਬੀਚਾਰੁ ॥
37 ਸਿਫਤੀ ਗੰਢੁ ਪਵੈ ਦਰਬਾਰਿ ॥੨॥
38 ਪਉੜੀ ॥
39 ਆਪੇ ਕੁਦਰਤਿ ਸਾਜਿ ਕੈ ਆਪੇ ਕਰੇ ਬੀਚਾਰੁ ॥
40 ਇਕਿ ਖੋਟੇ ਇਕਿ ਖਰੇ ਆਪੇ ਪਰਖਣਹਾਰੁ ॥
41 ਖਰੇ ਖਜਾਨੈ ਪਾਈਅਹਿ ਖੋਟੇ ਸਟੀਅਹਿ ਬਾਹਰ ਵਾਰਿ ॥
42 ਖੋਟੇ ਸਚੀ ਦਰਗਹ ਸੁਟੀਅਹਿ ਕਿਸੁ ਆਗੈ ਕਰਹਿ ਪੁਕਾਰ ॥
43 ਸਤਿਗੁਰ ਪਿਛੈ ਭਜਿ ਪਵਹਿ ਏਹਾ ਕਰਣੀ ਸਾਰੁ ॥
44 ਸਤਿਗੁਰੁ ਖੋਟਿਅਹੁ ਖਰੇ ਕਰੇ ਸਬਦਿ ਸਵਾਰਣਹਾਰੁ ॥
45 ਸਚੀ ਦਰਗਹ ਮੰਨੀਅਨਿ ਗੁਰ ਕੈ ਪ੍ਰੇਮ ਪਿਆਰਿ ॥
46 ਗਣਤ ਤਿਨਾ ਦੀ ਕੋ ਕਿਆ ਕਰੇ ਜੋ ਆਪਿ ਬਖਸੇ ਕਰਤਾਰਿ ॥੧੨॥
47 ਸਲੋਕੁ ਮਃ ੧ ॥
48 ਹਮ ਜੇਰ ਜਿਮੀ ਦੁਨੀਆ ਪੀਰਾ ਮਸਾਇਕਾ ਰਾਇਆ ॥
49 ਮੇ ਰਵਦਿ ਬਾਦਿਸਾਹਾ ਅਫਜੂ ਖੁਦਾਇ ॥
50 ਏਕ ਤੂਹੀ ਏਕ ਤੁਹੀ ॥੧॥
51 ਮਃ ੧ ॥
52 ਨ ਦੇਵ ਦਾਨਵਾ ਨਰਾ ॥
53 ਨ ਸਿਧ ਸਾਧਿਕਾ ਧਰਾ ॥
54 ਅਸਤਿ ਏਕ ਦਿਗਰਿ ਕੁਈ ॥