Ang 152
1 ਸਰਮ ਸੁਰਤਿ ਦੁਇ ਸਸੁਰ ਭਏ ॥
2 ਕਰਣੀ ਕਾਮਣਿ ਕਰਿ ਮਨ ਲਏ ॥੨॥
3 ਸਾਹਾ ਸੰਜੋਗੁ ਵੀਆਹੁ ਵਿਜੋਗੁ ॥
4 ਸਚੁ ਸੰਤਤਿ ਕਹੁ ਨਾਨਕ ਜੋਗੁ ॥੩॥੩॥
5 ਗਉੜੀ ਮਹਲਾ ੧ ॥
6 ਪਉਣੈ ਪਾਣੀ ਅਗਨੀ ਕਾ ਮੇਲੁ ॥
7 ਚੰਚਲ ਚਪਲ ਬੁਧਿ ਕਾ ਖੇਲੁ ॥
8 ਨਉ ਦਰਵਾਜੇ ਦਸਵਾ ਦੁਆਰੁ ॥
9 ਬੁਝੁ ਰੇ ਗਿਆਨੀ ਏਹੁ ਬੀਚਾਰੁ ॥੧॥
10 ਕਥਤਾ ਬਕਤਾ ਸੁਨਤਾ ਸੋਈ ॥
11 ਆਪੁ ਬੀਚਾਰੇ ਸੁ ਗਿਆਨੀ ਹੋਈ ॥੧॥ ਰਹਾਉ ॥
12 ਦੇਹੀ ਮਾਟੀ ਬੋਲੈ ਪਉਣੁ ॥
13 ਬੁਝੁ ਰੇ ਗਿਆਨੀ ਮੂਆ ਹੈ ਕਉਣੁ ॥
14 ਮੂਈ ਸੁਰਤਿ ਬਾਦੁ ਅਹੰਕਾਰੁ ॥
15 ਓਹੁ ਨ ਮੂਆ ਜੋ ਦੇਖਣਹਾਰੁ ॥੨॥
16 ਜੈ ਕਾਰਣਿ ਤਟਿ ਤੀਰਥ ਜਾਹੀ ॥
17 ਰਤਨ ਪਦਾਰਥ ਘਟ ਹੀ ਮਾਹੀ ॥
18 ਪੜਿ ਪੜਿ ਪੰਡਿਤੁ ਬਾਦੁ ਵਖਾਣੈ ॥
19 ਭੀਤਰਿ ਹੋਦੀ ਵਸਤੁ ਨ ਜਾਣੈ ॥੩॥
20 ਹਉ ਨ ਮੂਆ ਮੇਰੀ ਮੁਈ ਬਲਾਇ ॥
21 ਓਹੁ ਨ ਮੂਆ ਜੋ ਰਹਿਆ ਸਮਾਇ ॥
22 ਕਹੁ ਨਾਨਕ ਗੁਰਿ ਬ੍ਰਹਮੁ ਦਿਖਾਇਆ ॥
23 ਮਰਤਾ ਜਾਤਾ ਨਦਰਿ ਨ ਆਇਆ ॥੪॥੪॥
24 ਗਉੜੀ ਮਹਲਾ ੧ ਦਖਣੀ ॥
25 ਸੁਣਿ ਸੁਣਿ ਬੂਝੈ ਮਾਨੈ ਨਾਉ ॥
26 ਤਾ ਕੈ ਸਦ ਬਲਿਹਾਰੈ ਜਾਉ ॥
27 ਆਪਿ ਭੁਲਾਏ ਠਉਰ ਨ ਠਾਉ ॥
28 ਤੂੰ ਸਮਝਾਵਹਿ ਮੇਲਿ ਮਿਲਾਉ ॥੧॥
29 ਨਾਮੁ ਮਿਲੈ ਚਲੈ ਮੈ ਨਾਲਿ ॥
30 ਬਿਨੁ ਨਾਵੈ ਬਾਧੀ ਸਭ ਕਾਲਿ ॥੧॥ ਰਹਾਉ ॥
31 ਖੇਤੀ ਵਣਜੁ ਨਾਵੈ ਕੀ ਓਟ ॥
32 ਪਾਪੁ ਪੁੰਨੁ ਬੀਜ ਕੀ ਪੋਟ ॥
33 ਕਾਮੁ ਕ੍ਰੋਧੁ ਜੀਅ ਮਹਿ ਚੋਟ ॥
34 ਨਾਮੁ ਵਿਸਾਰਿ ਚਲੇ ਮਨਿ ਖੋਟ ॥੨॥
35 ਸਾਚੇ ਗੁਰ ਕੀ ਸਾਚੀ ਸੀਖ ॥
36 ਤਨੁ ਮਨੁ ਸੀਤਲੁ ਸਾਚੁ ਪਰੀਖ ॥
37 ਜਲ ਪੁਰਾਇਨਿ ਰਸ ਕਮਲ ਪਰੀਖ ॥
38 ਸਬਦਿ ਰਤੇ ਮੀਠੇ ਰਸ ਈਖ ॥੩॥
39 ਹੁਕਮਿ ਸੰਜੋਗੀ ਗੜਿ ਦਸ ਦੁਆਰ ॥
40 ਪੰਚ ਵਸਹਿ ਮਿਲਿ ਜੋਤਿ ਅਪਾਰ ॥
41 ਆਪਿ ਤੁਲੈ ਆਪੇ ਵਣਜਾਰ ॥
42 ਨਾਨਕ ਨਾਮਿ ਸਵਾਰਣਹਾਰ ॥੪॥੫॥
43 ਗਉੜੀ ਮਹਲਾ ੧ ॥
44 ਜਾਤੋ ਜਾਇ ਕਹਾ ਤੇ ਆਵੈ ॥
45 ਕਹ ਉਪਜੈ ਕਹ ਜਾਇ ਸਮਾਵੈ ॥
46 ਕਿਉ ਬਾਧਿਓ ਕਿਉ ਮੁਕਤੀ ਪਾਵੈ ॥
47 ਕਿਉ ਅਬਿਨਾਸੀ ਸਹਜਿ ਸਮਾਵੈ ॥੧॥
48 ਨਾਮੁ ਰਿਦੈ ਅੰਮ੍ਰਿਤੁ ਮੁਖਿ ਨਾਮੁ ॥
49 ਨਰਹਰ ਨਾਮੁ ਨਰਹਰ ਨਿਹਕਾਮੁ ॥੧॥ ਰਹਾਉ ॥
50 ਸਹਜੇ ਆਵੈ ਸਹਜੇ ਜਾਇ ॥
51 ਮਨ ਤੇ ਉਪਜੈ ਮਨ ਮਾਹਿ ਸਮਾਇ ॥
52 ਗੁਰਮੁਖਿ ਮੁਕਤੋ ਬੰਧੁ ਨ ਪਾਇ ॥
53 ਸਬਦੁ ਬੀਚਾਰਿ ਛੁਟੈ ਹਰਿ ਨਾਇ ॥੨॥
54 ਤਰਵਰ ਪੰਖੀ ਬਹੁ ਨਿਸਿ ਬਾਸੁ ॥
55 ਸੁਖ ਦੁਖੀਆ ਮਨਿ ਮੋਹ ਵਿਣਾਸੁ ॥
56 ਸਾਝ ਬਿਹਾਗ ਤਕਹਿ ਆਗਾਸੁ ॥
57 ਦਹ ਦਿਸਿ ਧਾਵਹਿ ਕਰਮਿ ਲਿਖਿਆਸੁ ॥੩॥